
ਮੇਰੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।"
ਨਵੀਂ ਦਿੱਲੀ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈਹੈ। ਉਨ੍ਹਾਂ ਨੂੰ ਘਰ ਵਿੱਚ ਕੁਆਰੰਟੀਨ ਕੀਤਾ ਗਿਆ ਹੈ। ਇਹ ਜਾਣਕਾਰੀ ਉਹਨਾਂ ਨੇ ਖ਼ੁਦ ਸਾਂਝੀ ਕੀਤੀ ਹੈ। ਕੇਜਰੀਵਾਲ ਨੇ ਟਵੀਟ ਕੀਤਾ, "ਮੈਨੂੰ ਕੋਰੋਨਾ ਸੰਕਰਮਣ ਹੋਇਆ ਹੈ, ਲੱਛਣ ਹਲਕੇ ਹਨ। ਮੈਂ ਫਿਲਹਾਲ ਆਪਣੇ ਆਪ ਨੂੰ ਘਰ ਵਿਚ ਇਕਾਂਤਵਾਸ ਕਰ ਲਿਆ ਹੈ। ਪਿਛਲੇ ਕੁਝ ਦਿਨਾਂ ਵਿਚ ਮੇਰੇ ਸੰਪਰਕ ਵਿਚ ਆਏ ਸਾਰੇ ਲੋਕਾਂ ਨੂੰ ਆਪਣੇ ਆਪ ਨੂੰ ਅਲੱਗ ਕਰ ਲੈਣਾ ਚਾਹੀਦਾ ਹੈ ਅਤੇ ਕੋਰੋਨਾ ਟੈਸਟ ਕਰਵਾਉਣਾ ਚਾਹੀਦਾ ਹੈ।"
ਦੱਸ ਦਈਏ ਕਿ ਰਾਜਧਾਨੀ ਦਿੱਲੀ ਵਿਚ ਕੋਰੋਨਾ ਦਾ ਸੰਕਰਮਣ ਤੇਜ਼ੀ ਨਾਲ ਫੈਲ ਰਿਹਾ ਹੈ। ਸੋਮਵਾਰ ਨੂੰ ਦਿੱਲੀ 'ਚ 4099 ਨਵੇਂ ਕੋਰੋਨਾ ਮਰੀਜ਼ ਮਿਲੇ, ਜਦੋਂ ਕਿ ਇਨਫੈਕਸ਼ਨ ਦੀ ਦਰ ਹੁਣ 6.46 ਫੀਸਦੀ 'ਤੇ ਪਹੁੰਚ ਗਈ ਹੈ।