
ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੀਤੀ ਸ਼ੁਰੂਆਤ
ਧਰਮਸ਼ਾਲਾ - ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਬੁੱਧਵਾਰ ਨੂੰ ਇੱਥੇ ‘ਹੱਥ ਨਾਲ ਹੱਥ ਜੋੜੋ' ਅਭਿਆਨ’ ਦੀ ਸ਼ੁਰੂਆਤ ਕੀਤੀ।
ਉਨ੍ਹਾਂ ਕਿਹਾ ਕਿ ਇਹ ਮੁਹਿੰਮ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਵਿਸਥਾਰ ਹੈ, ਅਤੇ ਇਹ 26 ਜਨਵਰੀ ਤੋਂ ਸੂਬੇ ਭਰ ਵਿੱਚ ਸ਼ੁਰੂ ਹੋਵੇਗੀ।
ਸੁੱਖੂ ਨੇ ਕਿਹਾ ਕਿ ਇਹ ਮੁਹਿੰਮ ਦੋ ਮਹੀਨਿਆਂ ਵਿੱਚ ਪਿੰਡ ਅਤੇ ਬਲਾਕ ਪੱਧਰ ਤੱਕ ਪਹੁੰਚ ਜਾਵੇਗੀ, ਅਤੇ ਹਰ ਪਿੰਡ ਵਿੱਚ ਘੱਟੋ-ਘੱਟ ਇੱਕ ਬੈਠਕ ਯਕੀਨੀ ਬਣਾਈ ਜਾਵੇਗੀ।
ਇੱਕ ਬਿਆਨ ਅਨੁਸਾਰ ਮੁੱਖ ਮੰਤਰੀ ਨੇ ਕਿਹਾ ਕਿ ਇਸ ਮੁਹਿੰਮ ਨੂੰ ਉਤਸ਼ਾਹਿਤ ਕਰਨ ਲਈ ਰਣਨੀਤੀ ਉਲੀਕੀ ਜਾਣੀ ਚਾਹੀਦੀ ਹੈ, ਅਤੇ ਇਸ ਦੇ ਪ੍ਰਚਾਰ ਵਾਸਤੇ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਨੂੰ ਵੀ ਵੱਡੇ ਪੱਧਰ 'ਤੇ ਨਾਲ ਜੋੜਿਆ ਜਾਵੇਗਾ।
ਸੁੱਖੂ ਨੇ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ‘ਭਾਰਤ ਜੋੜੋ ਯਾਤਰਾ’ 19 ਜਨਵਰੀ ਨੂੰ ਹਿਮਾਚਲ ਪ੍ਰਦੇਸ਼ ਵਿੱਚ ਦਾਖ਼ਲ ਹੋਵੇਗੀ।
ਉਨ੍ਹਾਂ ਕਿਹਾ ਕਿ ਗਾਂਧੀ ਵੱਲੋਂ ਸ਼ੁਰੂ ਕੀਤੀ ਗਈ ਇਹ ਯਾਤਰਾ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕਾਇਮ ਰੱਖਣ ਲਈ ਲੰਮਾ ਸਫ਼ਰ ਤੈਅ ਕਰ ਚੁੱਕੀ ਹੈ।