ਰਾਜਪਾਲ ਨੇ ਆਈ.ਏ.ਐਸ./ਆਈ.ਪੀ.ਐਸ. ਅਧਿਕਾਰੀਆਂ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਯਕੀਨੀ ਬਣਾਉਣ ਲਈ ਕਿਹਾ
Published : Jan 4, 2023, 5:54 pm IST
Updated : Jan 4, 2023, 5:54 pm IST
SHARE ARTICLE
Governor IAS/IPS The officials were asked to ensure transparent and corruption-free administration
Governor IAS/IPS The officials were asked to ensure transparent and corruption-free administration

ਪੰਜਾਬ ਅਤੇ ਚੰਡੀਗੜ੍ਹ ਦੇ 350 ਅਧਿਕਾਰੀਆਂ ਨੂੰ ਲਿਖੇ ਪੱਤਰ

 

ਚੰਡੀਗੜ੍ਹ :ਨਵੇਂ ਸਾਲ 'ਤੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਸੰਕਲਪ ਲੈਣ ਦਾ ਸੱਦਾ ਦਿੰਦਿਆਂ ਪੰਜਾਬ ਦੇ ਰਾਜਪਾਲ ਅਤੇ ਯੂ.ਟੀ., ਚੰਡੀਗੜ੍ਹ ਦੇ ਪ੍ਰਸ਼ਾਸਕ ਸ੍ਰੀ ਬਨਵਾਰੀਲਾਲ ਪੁਰੋਹਿਤ ਨੇ ਪੰਜਾਬ ਅਤੇ ਚੰਡੀਗੜ੍ਹ ਦੇ ਸਾਰੇ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀਆਂ ਨੂੰ ਪੱਤਰ ਲਿਖਿਆ।

ਆਪਣੇ ਹਸਤਾਖਰਾਂ ਹੇਠ ਲਗਭਗ 350 ਅਧਿਕਾਰੀਆਂ ਨੂੰ ਲਿਖੇ ਪੱਤਰਾਂ ਵਿੱਚ ਰਾਜਪਾਲ ਨੇ ਭਾਰਤ ਦੇ ਮਾਨਯੋਗ ਪ੍ਰਧਾਨ ਮੰਤਰੀ ਦੇ ਸੰਦੇਸ਼ ਨੂੰ ਦੁਹਰਾਇਆ ਜਿਸ ਵਿੱਚ ਕਿਹਾ ਗਿਆ ਕਿ ਪ੍ਰਸ਼ਾਸਨ ਵਿੱਚ ਪੂਰੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣਾ ਸਰਕਾਰ ਵਿੱਚ ਸੇਵਾਵਾਂ ਨਿਭਾ ਰਹੇ ਹਰੇਕ ਅਧਿਕਾਰੀ ਦੀ ਜ਼ਿੰਮੇਵਾਰੀ ਹੈ।

ਰਾਜਪਾਲ ਨੇ ਪੱਤਰ ਵਿੱਚ ਲਿਖਿਆ, “ਮੈਂ ਚਾਹੁੰਦਾ ਹਾਂ ਕਿ ਭ੍ਰਿਸ਼ਟਾਚਾਰ ਮੁਕਤ ਸਮਾਜ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰ੍ਹਾਂ ਪਾਲਣਾ ਕੀਤੀ ਜਾਵੇ ਜੋ ਕਿ ਸਮੇਂ ਦੀ ਲੋੜ ਹੈ। ਇਹ ਉਮੀਦ ਕੀਤੀ ਜਾਂਦੀ ਹੈ ਕਿ ਤੁਸੀਂ ਆਪਣੇ ਨਾਲ ਕੰਮ ਕਰ ਰਹੇ ਅਧਿਕਾਰੀਆਂ ਤੱਕ ਵੀ ਇਹ ਸੰਦੇਸ਼ ਪਹੁੰਚਾ ਦੇਵੋਗੇ।”
ਅਧਿਕਾਰੀਆਂ ਨੂੰ ਲਿਖੇ ਰਾਜਪਾਲ ਦੇ ਪੱਤਰ ਨਾਲ ਚੌਕਸੀ ਜਾਗਰੂਕਤਾ ਸਪਤਾਹ ਦੌਰਾਨ ਪ੍ਰਧਾਨ ਮੰਤਰੀ ਵਲੋਂ ਕੀਤੇ ਸੰਬੋਧਨ ਦੀ ਕਾਪੀ ਨੱਥੀ ਕੀਤੀ ਗਈ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement