ਖੋਖਰ ਨੇ ਕਰੀਬ 9 ਸਾਲ ਜੇਲ ਕੱਟਣ ਸਮੇਤ ਵੱਖ-ਵੱਖ ਆਧਾਰਾਂ ’ਤੇ ਜ਼ਮਾਨਤ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਸੁਪਰੀਮ ਕੋਰਟ ਨੇ 1984 ਦੇ ਸਿੱਖ ਨਸਲਕੁਸ਼ੀ ਦੇ ਇਕ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਸਾਬਕਾ ਕਾਂਗਰਸੀ ਕੌਂਸਲਰ ਬਲਵਾਨ ਖੋਖਰ ਦੀ ਜ਼ਮਾਨਤ ਪਟੀਸ਼ਨ ’ਤੇ ਮੰਗਲਵਾਰ ਨੂੰ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ: ਇਸ ਮਹੀਨੇ ਦੱਖਣੀ ਅਫਰੀਕਾ ਤੋਂ ਭਾਰਤ ਲਿਆਂਦੇ ਜਾਣਗੇ 12 ਚੀਤੇ, ਪਿਛਲੇ 6 ਮਹੀਨਿਆਂ ਤੋਂ ਹਨ ਕੁਆਰੰਟੀਨ
ਖੋਖਰ ਨੇ ਕਰੀਬ 9 ਸਾਲ ਜੇਲ ਕੱਟਣ ਸਮੇਤ ਵੱਖ-ਵੱਖ ਆਧਾਰਾਂ ’ਤੇ ਜ਼ਮਾਨਤ ਦੀ ਮੰਗ ਕੀਤੀ ਹੈ। ਖੋਖਰ ਤੋਂ ਇਲਾਵਾ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਅਤੇ ਸਾਬਕਾ ਵਿਧਾਇਕ ਮਹਿੰਦਰ ਯਾਦਵ ਵੀ ਇਸੇ ਮਾਮਲੇ ਵਿਚ ਕ੍ਰਮਵਾਰ ਉਮਰ ਕੈਦ ਅਤੇ 10 ਸਾਲ ਦੀ ਸਜ਼ਾ ਭੁਗਤ ਰਹੇ ਹਨ।
ਇਹ ਵੀ ਪੜ੍ਹੋ: ਵਿਦੇਸ਼ ਵਿਚ ਵਧਿਆ ਪੰਜਾਬੀ ਮਾਂ ਬੋਲੀ ਦਾ ਮਾਣ: ਪੱਛਮੀ ਆਸਟਰੇਲੀਆ ਸੂਬੇ ਦੇ ਸਕੂਲਾਂ ’ਚ ਪੜ੍ਹਾਈ ਜਾਵੇਗੀ ਪੰਜਾਬੀ
ਜਸਟਿਸ ਐਸ ਕੇ ਕੌਲ ਅਤੇ ਜਸਟਿਸ ਅਭੈ ਐਸ ਓਕਾ ਦੇ ਬੈਂਚ ਨੇ ਇਸ ਦਲੀਲ ਦਾ ਨੋਟਿਸ ਲਿਆ ਕਿ ਖੋਖਰ ਇਸ ਕੇਸ ਵਿਚ ਅੱਠ ਸਾਲ 10 ਮਹੀਨੇ ਦੀ ਜੇਲ ਕੱਟ ਚੁਕਾ ਹੈ, ਇਸ ਤੋਂ ਇਲਾਵਾ ਉਹ 50 ਫ਼ੀ ਸਦੀ ਅਪਾਹਜ ਹੈ। ਬੈਂਚ ਨੇ ਕਿਹਾ, “ਨੋਟਿਸ ਜਾਰੀ ਕੀਤਾ ਜਾਵੇ। ਚਾਰ ਹਫ਼ਤਿਆਂ ਬਾਅਦ ਮਾਮਲੇ ਨੂੰ ਸੂਚੀਬੱਧ ਕੀਤਾ ਜਾਵੇਗਾ।” ਇਸ ਦੌਰਾਨ ਅਦਾਲਤ ਨੇ ਸੀਬੀਆਈ ਨੂੰ ਅਪਣਾ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।