
ਅੰਮ੍ਰਿਤਸਰ, ਲੁਧਿਆਣਾ, ਅੰਬਾਲਾ, ਸਿਰਸਾ ਵਿੱਚ ਵਿਜ਼ੀਬਿਲਟੀ 50 ਮੀਟਰ ਤੋਂ ਘੱਟ
ਮੁਹਾਲੀ : ਮੌਸਮ ਵਿਭਾਗ ਨੇ ਪੰਜਾਬ-ਹਰਿਆਣਾ ਵਿੱਚ ਰੈੱਡ ਅਲਰਟ ਜਾਰੀ ਕੀਤਾ ਹੈ। 'ਗੰਭੀਰ ਸ਼ੀਤ ਲਹਿਰ' ਯਾਨੀ ਸੰਘਣੀ ਧੁੰਦ ਦੇ ਨਾਲ ਸੀਤ ਲਹਿਰ ਦੀ ਚੇਤਾਵਨੀ ਦਿੱਤੀ ਗਈ ਹੈ। ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਮੌਸਮ ਵਿਭਾਗ ਮੁਤਾਬਕ ਇਸ ਦੌਰਾਨ ਮੌਸਮ ਖੁਸ਼ਕ ਰਹੇਗਾ।
ਅਗਲੇ 4-5 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹਿਣ ਦੀ ਸੰਭਾਵਨਾ ਹੈ।
ਅਗਲੇ 3 ਦਿਨਾਂ ਦੌਰਾਨ ਘੱਟੋ-ਘੱਟ ਤਾਪਮਾਨ ਵਿੱਚ ਕੋਈ ਵੱਡੀ ਤਬਦੀਲੀ ਨਹੀਂ ਹੋਵੇਗੀ ਅਤੇ ਇਸ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ 2-3 ਡਿਗਰੀ ਸੈਲਸੀਅਸ ਦੇ ਵਾਧੇ ਦੀ ਸੰਭਾਵਨਾ ਹੈ।ਅਗਲੇ ਦੋ ਦਿਨਾਂ ਦੌਰਾਨ ਪੰਜਾਬ, ਹਰਿਆਣਾ ਦੇ ਕੁਝ ਹਿੱਸਿਆਂ ਵਿੱਚ ਸੀਤ ਲਹਿਰ ਤੋਂ ਅਤਿਅੰਤ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ, ਜਦੋਂ ਕਿ 5 ਤੋਂ 6 ਜਨਵਰੀ ਦੇ ਦੌਰਾਨ ਵੱਖ-ਵੱਖ ਹਿੱਸਿਆਂ ਵਿੱਚ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
ਅਗਲੇ 2 ਦਿਨਾਂ ਦੌਰਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਕੁਝ ਥਾਵਾਂ 'ਤੇ ਦਿਨ ਬਹੁਤ ਠੰਡੇ ਰਹਿਣ ਦੀ ਸੰਭਾਵਨਾ ਹੈ। 6 ਜਨਵਰੀ ਤੱਕ ਠੰਡੇ ਦਿਨ ਰਹਿਣ ਦੀ ਸੰਭਾਵਨਾ ਹੈ।
ਅਗਲੇ 4 ਦਿਨਾਂ ਤੱਕ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ 'ਚ ਕਈ ਥਾਵਾਂ 'ਤੇ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।