
ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿਚ ਭਰਤੀ ਹੋਣ ਸਮੇਂ ਉਹਨਾਂ ਦੇ ਨਾਲ ਸੀ।
ਨਵੀਂ ਦਿੱਲੀ: ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਨੂੰ ਰੂਟੀਨ ਮੈਡੀਕਲ ਜਾਂਚ ਲਈ ਬੁੱਧਵਾਰ ਨੂੰ ਗੰਗਾ ਰਾਮ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਸੂਤਰਾਂ ਦਾ ਕਹਿਣਾ ਹੈ ਕਿ ਸੋਨੀਆ ਗਾਂਧੀ ਦੀ ਧੀ ਪ੍ਰਿਯੰਕਾ ਗਾਂਧੀ ਵਾਡਰਾ ਹਸਪਤਾਲ ਵਿਚ ਭਰਤੀ ਹੋਣ ਸਮੇਂ ਉਹਨਾਂ ਦੇ ਨਾਲ ਸੀ। ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਸਾਹ ਦੀ ਇਨਫੈਕਸ਼ਨ ਤੋਂ ਪੀੜਤ ਹਨ।
ਮੰਗਲਵਾਰ ਤੋਂ ਉਹਨਾਂ ਦੀ ਸਿਹਤ ਖਰਾਬ ਸੀ, ਜਿਸ ਕਾਰਨ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਉੱਤਰ ਪ੍ਰਦੇਸ਼ 'ਚ 'ਭਾਰਤ ਜੋੜੋ ਯਾਤਰਾ' 'ਚ ਪ੍ਰਵੇਸ਼ ਕਰਨ ਲਈ ਸੱਤ ਕਿਲੋਮੀਟਰ ਪੈਦਲ ਚੱਲ ਕੇ ਮੰਗਲਵਾਰ ਸ਼ਾਮ ਨੂੰ ਦਿੱਲੀ ਪਰਤੇ। ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਸਵੇਰੇ 6 ਵਜੇ ਬਾਗਪਤ ਦੇ ਮਵੀਕਲਾਂ ਤੋਂ ਮੁੜ ਸ਼ੁਰੂ ਹੋਈ। ਹਾਲਾਂਕਿ ਪ੍ਰਿਯੰਕਾ ਗਾਂਧੀ ਯਾਤਰਾ 'ਚ ਸ਼ਾਮਲ ਨਹੀਂ ਹੋਏ।