ਗੁਰਦੁਆਰਾ ਬੰਗਲਾ ਸਾਹਿਬ ਵਿਖੇ ਹੈਡ ਗ੍ਰੰਥੀ ਨੇ ਨਵੇਂ ਵਰ੍ਹੇ ਦੇ ਕੈਲੰਡਰ ਦੀ PDF ਕੀਤੀ ਜਾਰੀ

By : GAGANDEEP

Published : Jan 4, 2023, 9:34 pm IST
Updated : Jan 4, 2023, 9:35 pm IST
SHARE ARTICLE
photo
photo

15 ਬਾਣੀਕਾਰਾਂ ਭਗਤਾਂ ਨੂੰ ਸਮਰਪਿਤ ਇਸ ਵਰ੍ਹੇ ਦਾ ਕੈਲੰਡਰ ਜਾਰੀ ਕੀਤਾ ਗਿਆ।

 

ਨਵੀਂ ਦਿੱਲੀ: ਅੱਜ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਉਚੇਚੇ ਤੌਰ 'ਤੇ ਹੈਡ ਗ੍ਰੰਥੀ ਗਿਆਨੀ ਰਣਜੀਤ ਸਿੰਘ ਜੀ ਪਾਸੋਂ ਨਵੇਂ ਵਰ੍ਹੇ ਦਾ ਕੈਲੰਡਰ ਦੀ PDF ਜਾਰੀ ਕੀਤਾ ਗਿਆ। ਇਸ ਮੌਕੇ ਗਿਆਨੀ ਰਣਜੀਤ ਸਿੰਘ ਜੀ ਟਰੱਸਟ ਦੇ ਸਮੂਹ ਮੈਂਬਰ ਸਾਹਿਬਾਨ ਨੂੰ ਵਧਾਈ ਦਿੰਦਿਆਂ ਕਿਹਾ ਕਿ  ਗੰਡਾ ਸਿੰਘ ਟਾਂਕ ਕਸ਼ਤਰੀਆਂ ਟਰੱਸਟ ਵੱਲੋਂ ਲਗਾਤਾਰ ਧਾਰਮਿਕ ਅਤੇ ਸਮਾਜਿਕ ਕਾਰਜ ਕੀਤੇ ਜਾਂਦੇ ਰਹਿੰਦੇ ਹਨ, ਉਸੀ ਲੜੀ ਵਿਚ 15 ਬਾਣੀਕਾਰਾਂ ਭਗਤਾਂ ਨੂੰ ਸਮਰਪਿਤ ਇਸ ਵਰ੍ਹੇ ਦਾ ਕੈਲੰਡਰ ਜਾਰੀ ਕੀਤਾ ਗਿਆ।

ਇਸ ਨਾਲ ਘਰ ਘਰ ਵਿਚ ਭਗਤਾਂ ਦੀ ਵਧੇਰੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਇਸ ਮੌਕੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਗੰਡਾ ਸਿੰਘ ਟਾਂਕ ਕਸ਼ਤਰੀਆਂ ਟਰੱਸਟ ਦੇ ਪ੍ਰਬੰਧਕੀ ਸਕੱਤਰ ਇੰਦਰਜੀਤ ਸਿੰਘ ਵਿਕਾਸ ਪੂਰੀ, ਸੁਰਿੰਦਰ ਸਿੰਘ ਟੋਗੋਰ ਗਾਰਡਨ, ਜਗਜੀਤ ਸਿੰਘ ਮੋਹੋਲ, ਦਿਲਬਾਗ ਸਿੰਘ, ਜਤਿੰਦਰ ਸਿੰਘ ਆਦਿ ਪ੍ਰਮੁੱਖ ਹਸਤੀਆਂ ਹਾਜ਼ਰ ਸਨ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM
Advertisement