
ਈਡੀ ਵੱਲੋਂ 'ਆਪ' ਆਗੂਆਂ ਦੀ ਗ੍ਰਿਫ਼ਤਾਰੀ ਦੇ ਢੰਗ ਬਾਰੇ ਸ਼ਾਹ ਨੇ ਕਿਹਾ ਕਿ ਈਡੀ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਹੀ ਭਾਜਪਾ ਆਗੂ ਕਾਰਵਾਈ ਦਾ ਖੁਲਾਸਾ ਕਰ ਦਿੰਦੇ ਹਨ।
Arvind Kejriwal : ਆਮ ਆਦਮੀ ਪਾਰਟੀ (ਆਪ) ਦੇ ਨੇਤਾਵਾਂ ਨੇ ਵੀਰਵਾਰ ਨੂੰ ਕਿਹਾ ਕਿ ਦਿੱਲੀ ਦਾ ਕਥਿਤ ਸ਼ਰਾਬ ਘੁਟਾਲਾ ਫਰਜ਼ੀ ਹੈ। ਉਨ੍ਹਾਂ ਕਿਹਾ ਕਿ ਉਹ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਸਹਿਯੋਗ ਕਰਨਗੇ ਜੇਕਰ ਉਹ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ "ਜਾਇਜ਼" ਸੰਮਨ ਭੇਜਣਗੇ।
'ਆਪ' ਦੇ ਰਾਸ਼ਟਰੀ ਕਨਵੀਨਰ ਕੇਜਰੀਵਾਲ ਬੁੱਧਵਾਰ ਨੂੰ ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਈਡੀ ਸਾਹਮਣੇ ਪੇਸ਼ ਨਹੀਂ ਹੋਏ ਅਤੇ ਉਨ੍ਹਾਂ ਨੇ ਸੰਮਨ ਨੂੰ 'ਗੈਰ-ਕਾਨੂੰਨੀ' ਅਤੇ 'ਸਿਆਸੀ ਤੌਰ 'ਤੇ ਪ੍ਰੇਰਿਤ' ਕਰਾਰ ਦਿੱਤਾ।
‘ਆਪ’ ਆਗੂ ਜੈਸਮੀਨ ਸ਼ਾਹ ਨੇ ਕਿਹਾ ਕਿ ਕਥਿਤ ਸ਼ਰਾਬ ਘੁਟਾਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ ਪਰ ਹੁਣ ਤੱਕ ਈਡੀ ਨੇ ਸਬੂਤ ਵਜੋਂ ਕੁਝ ਵੀ ਬਰਾਮਦ ਨਹੀਂ ਕੀਤਾ ਹੈ। ਸ਼ਾਹ ਨੇ ਕਿਹਾ ਕਿ ''ਅਖੌਤੀ ਸ਼ਰਾਬ ਘੁਟਾਲੇ ਦੀ ਜਾਂਚ ਫਰਜ਼ੀ ਹੈ। ਇਸ ਮਾਮਲੇ ਦੀ ਜਾਂਚ ਪਿਛਲੇ ਦੋ ਸਾਲਾਂ ਤੋਂ ਚੱਲ ਰਹੀ ਹੈ ਅਤੇ ਈਡੀ ਨੇ 500 ਤੋਂ ਵੱਧ ਗਵਾਹਾਂ ਤੋਂ ਪੁੱਛਗਿੱਛ ਕੀਤੀ ਹੈ ਅਤੇ 1000 ਤੋਂ ਵੱਧ ਛਾਪੇ ਮਾਰੇ ਹਨ ਪਰ ਹੁਣ ਤੱਕ ਸਬੂਤ ਵਜੋਂ ਇੱਕ ਰੁਪਿਆ ਵੀ ਬਰਾਮਦ ਨਹੀਂ ਹੋਇਆ ਹੈ।
ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਨੂੰ ਵਿਰੋਧੀ ਪਾਰਟੀਆਂ ਦੇ ਇੰਡੀਆ ਗਠਜੋੜ ਦੇ ਚੋਟੀ ਦੇ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਅਤੇ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣ ਦੀ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ "ਆਪ ਅਤੇ ਅਰਵਿੰਦ ਕੇਜਰੀਵਾਲ ਕਿਸੇ ਵੀ ਜਾਂਚ ਵਿਚ ਸਹਿਯੋਗ ਕਰਨ ਲਈ ਤਿਆਰ ਹਨ ਬਸ਼ਰਤੇ ਸੰਮਨ ਜਾਇਜ਼ ਹੋਣ।"
ਈਡੀ ਵੱਲੋਂ 'ਆਪ' ਆਗੂਆਂ ਦੀ ਗ੍ਰਿਫ਼ਤਾਰੀ ਦੇ ਢੰਗ ਬਾਰੇ ਸ਼ਾਹ ਨੇ ਕਿਹਾ ਕਿ ਈਡੀ ਵੱਲੋਂ ਕਾਰਵਾਈ ਕਰਨ ਤੋਂ ਪਹਿਲਾਂ ਹੀ ਭਾਜਪਾ ਆਗੂ ਕਾਰਵਾਈ ਦਾ ਖੁਲਾਸਾ ਕਰ ਦਿੰਦੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿਚ ਮਨੀਸ਼ ਸਿਸੋਦੀਆ ਅਤੇ ਸੰਜੇ ਸਿੰਘ ਦੀ ਗ੍ਰਿਫ਼ਤਾਰੀ ਦੀਆਂ ਪਿਛਲੀਆਂ ਦੋ ਘਟਨਾਵਾਂ ਵਿਚ ਵੀ ਅਜਿਹਾ ਹੀ ਰੁਝਾਨ ਦੇਖਣ ਨੂੰ ਮਿਲਿਆ ਸੀ।
‘ਆਪ’ ਦੀ ਮੁੱਖ ਕੌਮੀ ਬੁਲਾਰਾ ਪ੍ਰਿਅੰਕਾ ਕੱਕੜ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਆਗੂਆਂ ਨੂੰ ਬਿਨਾਂ ਕਿਸੇ ਸਬੂਤ ਦੇ ਇਕ ਤੋਂ ਬਾਅਦ ਇਕ ਜੇਲ੍ਹਾਂ ਵਿਚ ਡੱਕਿਆ ਗਿਆ ਹੈ, ਪਰ ਉਹ ਹਮੇਸ਼ਾ ਬੇਦਾਗ ਨਿਕਲੇ ਹਨ। ਉਨ੍ਹਾਂ ਕਿਹਾ ਕਿ ਇਸ ਕੇਸ ਵਿਚ ਵੀ ਕੁਝ ਸਮਾਂ ਲੱਗ ਸਕਦਾ ਹੈ ਪਰ ਇਨਸਾਫ਼ ਜ਼ਰੂਰ ਹੋਵੇਗਾ। ਸਾਨੂੰ ਕਾਨੂੰਨ 'ਤੇ ਭਰੋਸਾ ਹੈ।'' ਇਸ ਤੋਂ ਪਹਿਲਾਂ ਵੀ ਕੇਜਰੀਵਾਲ 2 ਨਵੰਬਰ ਅਤੇ 21 ਦਸੰਬਰ ਨੂੰ ਈਡੀ ਸਾਹਮਣੇ ਪੇਸ਼ ਨਹੀਂ ਹੋਏ ਸਨ।
(For more news apart from Arvind Kejriwal, stay tuned to Rozana Spokesman)