
National News: ਕੈਮੀਕਲ ਦੀ ਮਿਲਾਵਟ ਦੌਰਾਨ ਹੋਇਆ ਧਮਾਕਾ, ਮੌਕੇ ’ਤੇ ਪਹੁੰਚੀ ਪੁਲਿਸ
National News: ਤਾਮਿਲਨਾਡੂ ’ਚ ਪਟਾਕਾ ਬਣਾਉਣ ਵਾਲੀ ਫ਼ੈਕਟਰੀ ’ਚ ਅਚਾਨਕ ਅੱਗ ਲੱਗਣ ਲੱਗ ਗਈ। ਸਨਿਚਰਵਾਰ ਨੂੰ ਵਾਪਰੀ ਇਸ ਘਟਨਾ ਵਿਚ ਛੇ ਮਜ਼ਦੂਰਾਂ ਦੀ ਦਰਦਨਾਕ ਮੌਤ ਹੋ ਗਈ। ਕਈ ਮਜ਼ਦੂਰ ਅਜੇ ਵੀ ਝੁਲਸੇ ਹੋਏ ਹਨ। ਮੁੱਢਲੀ ਜਾਂਚ ਮੁਤਾਬਕ ਧਮਾਕਾ ਕੈਮੀਕਲ ਦੀ ਮਿਲਾਵਟ ਦੌਰਾਨ ਹੋਇਆ। ਧਮਾਕੇ ਨਾਲ ਘੱਟੋ-ਘੱਟ ਇਕ ਕਮਰਾ ਪੂਰੀ ਤਰ੍ਹਾਂ ਤਬਾਹ ਹੋ ਗਿਆ। ਇਸ ਕਮਰੇ ਵਿਚ ਮਜ਼ਦੂਰ ਹੀ ਕੰਮ ਕਰ ਰਹੇ ਸਨ। ਪੁਲਿਸ ਅਤੇ ਹੋਰ ਸਬੰਧਤ ਅਧਿਕਾਰੀਆਂ ਨੇ ਘਟਨਾ ਵਾਲੀ ਥਾਂ ’ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ।
ਇਸ ਤੋਂ ਇਲਾਵਾ ਤੇਲੰਗਾਨਾ ਵਿਚ ਵੀ ਅਜਿਹੀ ਹੀ ਇਕ ਘਟਨਾ ਸਾਹਮਣੇ ਆਈ ਹੈ। ਯਾਦਾਦਰੀ-ਭੁਵਨਗਿਰੀ ਜ਼ਿਲੇ੍ਹ ’ਚ ਅੱਜ ਇਕ ਫ਼ੈਕਟਰੀ ’ਚ ਹੋਏ ਧਮਾਕੇ ’ਚ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖ਼ਮੀ ਹੋ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ ਕਿ ਜ਼ਖ਼ਮੀ ਵਿਅਕਤੀ ਦਾ ਹਸਪਤਾਲ ’ਚ ਇਲਾਜ ਚੱਲ ਰਿਹਾ ਹੈ ਅਤੇ ਉਸ ਦੀ ਹਾਲਤ ਸਥਿਰ ਹੈ।