
2006 ਵਿਚ ਬਣੇ ਸਭ ਤੋਂ ਵੱਧ ਤਾਪਮਾਨ ਦੇ ਪੁਰਾਣੇ ਰਿਕਾਰਡ ਨੂੰ ਤੋੜ ਦਿੱਤਾ ਹੈ।
Shimla Weather: ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਵਿਚ ਜਨਵਰੀ ਮਹੀਨੇ ਵਿਚ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਦਰਜ ਕੀਤਾ ਗਿਆ ਹੈ, ਜਿਸ ਨੇ 2006 ਵਿਚ ਬਣੇ ਸਭ ਤੋਂ ਵੱਧ ਤਾਪਮਾਨ ਦੇ ਪੁਰਾਣੇ ਰਿਕਾਰਡ ਨੂੰ ਤੋੜ ਦਿੱਤਾ ਹੈ।
ਸ਼ਿਮਲਾ 'ਚ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 22 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਜਨਵਰੀ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਹੈ।
ਇਸ ਤੋਂ ਪਹਿਲਾਂ 30 ਜਨਵਰੀ 2006 ਨੂੰ ਸਭ ਤੋਂ ਵੱਧ ਤਾਪਮਾਨ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਸਥਾਨਕ ਮੌਸਮ ਵਿਭਾਗ ਨੇ ਕਿਹਾ, “ਸ਼ੁੱਕਰਵਾਰ ਨੂੰ ਸ਼ਿਮਲਾ ਸ਼ਹਿਰ ਵਿੱਚ ਜਨਵਰੀ ਮਹੀਨੇ ਦਾ ਸਭ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ, ਜੋ ਕਿ 22 ਡਿਗਰੀ ਸੈਲਸੀਅਸ ਸੀ। ਇਸ ਤੋਂ ਪਹਿਲਾਂ ਸਭ ਤੋਂ ਵੱਧ ਤਾਪਮਾਨ 30 ਜਨਵਰੀ 2006 ਨੂੰ 21.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਸ਼ੁੱਕਰਵਾਰ ਨੂੰ ਸ਼ਹਿਰ 'ਚ ਜਨਵਰੀ ਦਾ ਦੂਜਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 11.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਨੇ ਦੱਸਿਆ ਕਿ 24 ਜਨਵਰੀ 2009 ਨੂੰ ਸ਼ਿਮਲਾ ਵਿੱਚ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ 12.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਹਿਮਾਚਲ ਪ੍ਰਦੇਸ਼ ਦੇ ਇੱਕ ਹੋਰ ਪ੍ਰਸਿੱਧ ਸੈਰ-ਸਪਾਟਾ ਸਥਾਨ ਮਨਾਲੀ ਵਿੱਚ ਵੀ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਦੂਜਾ ਸਭ ਤੋਂ ਵੱਧ ਘੱਟੋ-ਘੱਟ ਤਾਪਮਾਨ ਹੈ।
ਮਨਾਲੀ ਵਿੱਚ ਹੁਣ ਤੱਕ ਦਾ ਸਭ ਤੋਂ ਉੱਚਾ ਰਾਤ ਦਾ ਤਾਪਮਾਨ 25 ਜਨਵਰੀ 2009 ਨੂੰ 7.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ।
ਮੌਸਮ ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ 'ਚ ਐਤਵਾਰ ਅਤੇ ਸੋਮਵਾਰ ਨੂੰ ਬਰਫਬਾਰੀ ਅਤੇ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਵਿਭਾਗ ਨੇ ਕਿਹਾ ਕਿ ਮੰਗਲਵਾਰ ਨੂੰ ਮੱਧ ਅਤੇ ਉੱਚ ਪਹਾੜੀ ਖੇਤਰਾਂ 'ਚ ਕੁਝ ਥਾਵਾਂ 'ਤੇ ਬਰਫਬਾਰੀ ਅਤੇ ਬਾਰਿਸ਼ ਜਾਰੀ ਰਹੇਗੀ।