
ਭਾਰਤ ਮਹਾਨ ਦੇਸ਼ ਹੈ ਤੇ ਅਸੀਂ ਸਾਰੇ ਭਾਰਤੀ ਇਸ 'ਤੇ ਮਾਣ ਮਹਿਸੂਸ ਕਰਦੇ ਹਾਂ।'
ਮੁੰਬਈ- ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ। ਇਸ ਦੌਰਾਨ ਹੁਣ ਸੁਰਾਂ ਦੀ ਮਲਿਕਾ ਤੇ ਭਾਰਤ ਰਤਨ ਨਾਲ ਸਨਮਾਨਤ ਲਤਾ ਮੰਗੇਸ਼ਕਰ ਨੇ ਕਿਸਾਨ ਅੰਦੋਲਨ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਪਰ ਸੁਰਾਂ ਦੀ ਮਲਿਕਾ ਤੇ ਭਾਰਤ ਰਤਨ ਨਾਲ ਸਨਮਾਨਤ ਲਤਾ ਮੰਗੇਸ਼ਕਰ ਨੇ ਕਿਸਾਨ ਅੰਦੋਲਨ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਲਤਾ ਨੇ ਕਿਸਾਨਾਂ ਦੇ ਪ੍ਰਦਰਸ਼ਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।
Farmers
ਲਤਾ ਮੰਗੇਸ਼ਕਰ ਦਾ ਟਵੀਟ
ਲਤਾ ਮੰਗੇਸ਼ਕਰ ਦਾ ਕਹਿਣਾ ਹੈ ਕਿ ਭਾਰਤ ਸਮੱਸਿਆਵਾਂ ਦਾ ਸਹੀ ਤਰੀਕੇ ਨਾਲ ਹੱਲ ਕਰਨ 'ਚ ਸਮਰੱਥ ਹੈ। ਲਤਾ ਨੇ ਟਵਿਟਰ 'ਤੇ ਹੈਸ਼ਟੈਗ ਇੰਡੀਆ ਟੂਗੈਦਰ ਅਤੇ ਇੰਡੀਆ ਅਗੇਂਸਟ ਪ੍ਰੋਪੇਗੰਡਾ ਦੇ ਨਾਲ ਆਪਣੀ ਪ੍ਰਤੀਕਿਰਿਆ 'ਚ ਕਿਹਾ, 'ਭਾਰਤ ਮਹਾਨ ਦੇਸ਼ ਹੈ ਤੇ ਅਸੀਂ ਸਾਰੇ ਭਾਰਤੀ ਇਸ 'ਤੇ ਮਾਣ ਮਹਿਸੂਸ ਕਰਦੇ ਹਾਂ।'
lata
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।