ਕਿਸਾਨ ਅੰਦੋਲਨ 'ਤੇ ਚਰਚਾ ਤੋਂ ਬਾਅਦ, ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 9 ਵਜੇ ਤੱਕ ਮੁਲਤਵੀ
Published : Feb 4, 2021, 2:57 pm IST
Updated : Feb 4, 2021, 3:40 pm IST
SHARE ARTICLE
Rajya Sabha adjourned till 9 am tomorrow
Rajya Sabha adjourned till 9 am tomorrow

ਸੰਸਦ ਵਿਚ ਅੱਜ ਫਿਰ ਗੂੰਜਿਆ ਕਿਸਾਨੀ ਸੰਘਰਸ਼ ਦਾ ਮੁੱਦਾ

ਨਵੀਂ ਦਿੱਲੀ: ਬੀਤੇ ਤਿੰਨ ਦਿਨਾਂ ਦੌਰਾਨ ਸੰਸਦ ਵਿਚ ਕਿਸਾਨ ਅੰਦੋਲਨ ਦੀ ਗੂੰਜ ਸੁਣਾਈ ਦੇ ਰਹੀ ਹੈ। ਰਾਜ ਸਭਾ ਵਿਚ ਵਿਰੋਧੀ ਧਿਰਾਂ ਵੱਲ਼ੋਂ ਤਿੰਨ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਗਈ। ਇਸ ਦੌਰਾਨ ਅੱਜ ਵੀ ਰਾਜ ਸਭਾ ਵਿਚ ਵਿਰੋਧੀ ਧਿਰਾਂ ਨੇ ਕਿਸਾਨੀ ਮੁੱਦਾ ਵੱਡੇ ਪੱਧਰ ‘ਤੇ ਚੁੱਕਿਆ। ਰਾਸ਼ਟਰਪਤੀ ਭਾਸ਼ਣ ‘ਤੇ ਧੰਨਵਾਦ ਪ੍ਰਸਤਾਵ ‘ਤੇ ਹੋਈ ਚਰਚਾ ਵਿਚ ਵਿਰੋਧੀਆਂ ਨੇ ਕਿਸਾਨੀ ਅੰਦੋਲਨ ਨੂੰ ਲੈ ਕੇ ਸਵਾਲ ਚੁੱਕੇ।

Rajya SabhaRajya Sabha

ਉੱਥੇ ਹੀ ਭਾਜਪਾ ਨੇ ਬਚਾਅ ਕਰਦੇ ਹੋਏ ਦਾਅਵਾ ਕੀਤਾ ਕਿ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ। ਖੇਤੀ ਕਾਨੂੰਨ ਕਿਸਾਨਾਂ ਦੇ ਫਾਇਦੇ ਲਈ ਹੈ।ਰਾਜ ਸਭਾ ਦੀ ਕਾਰਵਾਈ ਕੱਲ੍ਹ ਸਵੇਰੇ 9 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਰਾਜ ਸਭਾ ਵਿਚ ਚਰਚਾ ਦੌਰਾਨ ਆਪ ਸੰਸਦ ਮੈਂਬਰ ਸੰਜੇ ਸਿੰਘ ਨੇ ਕਿਸਾਨ ਅੰਦੋਲਨ ਦੇ ਸਮਰਥਨ ਵਿਚ ਭਾਸ਼ਣ ਦਿੱਤਾ।

Sanjay singhSanjay singh

ਸੰਜੇ ਸਿੰਘ ਨੇ ਕਿਹਾ ਕਿ ਸਰਕਾਰ ਕਹਿੰਦੀ ਹੈ ਕਿ ਕਿਸਾਨਾਂ ਨੂੰ ਖੇਤੀ ਕਾਨੂੰਨ ਸਮਝ ਨਹੀਂ ਆਇਆ। ਇਹ ਭਾਜਪਾ ਦੀ ਦਿੱਕਤ ਨਹੀਂ ਹੈ ਬਲਕਿ ਅਸਲ ਗੱਲ ਇਹ ਹੈ ਕਿ ਕਿਸਾਨਾਂ ਨੂੰ ਇਹ ਕਾਨੂੰਨ ਸਮਝ ਆ ਗਿਆ ਹੈ। ਉਹ ਹੁਣ ਇਹ ਕਾਨੂੰਨ ਵਾਪਸ ਕਰਵਾ ਕੇ ਹੀ ਰਹਿਣਗੇ। ਲਾਲ ਕਿਲ੍ਹੇ ਦੀ ਘਟਨਾ ‘ਤੇ ਆਪ ਆਗੂ ਨੇ ਕਿਹਾ ਕਿ ਗਣਤੰਤਰ ਦਿਵਸ ਮੌਕੇ ਹੋਈ ਟਰੈਕਟਰ ਪਰੇਡ ਦੌਰਾਨ ਕਿਸਾਨਾਂ ਨੇ ਸੱਤ ਰੂਟਾਂ ‘ਤੇ ਮਾਰਚ ਕੱਢਿਆ, ਉਹਨਾਂ ਰਾਸਤਿਆਂ ‘ਤੇ ਕੋਈ ਨੁਕਸਾਨ ਨਹੀਂ ਹੋਇਆ ਪਰ ਲਾਲ ਕਿਲ੍ਹੇ ‘ਤੇ ਜਿਸ ਨੇ ਹਿੰਸਾ ਕੀਤੀ, ਉਸ ਦੀਪ ਸਿੱਧੂ ਦੀ ਫੋਟੋ ਦੇਸ਼ ਦੇ ਪ੍ਰਧਾਨ ਮੰਤਰੀ ਨਾਲ ਹੈ, ਗ੍ਰਹਿ ਮੰਤਰੀ ਦੇ ਨਾਲ ਹੈ।

Farmers ProtestFarmers Protest

ਅਜਿਹੇ ਵਿਚ ਭਾਜਪਾ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦਾ ਜਵਾਬ ਦੇਣਾ ਹੋਵੇਗਾ। ਇਸ ਦੌਰਾਨ ਸੰਜੇ ਸਿੰਘ ਨੇ ਸਰਕਾਰ ਦੇ ਬਜਟ ਦੀ ਵੀ ਅਲੋਚਨਾ ਕੀਤੀ। ਇਸ ਦੌਰਾਨ ਰਾਜ ਸਭਾ ਵਿਚ ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਡੇਰੇਕ ਓ ਬ੍ਰਾਇਨ ਨੇ ਕਿਹਾ, ‘ਸਰਕਾਰ ਕਈ ਪੱਧਰਾਂ ‘ਤੇ ਭਾਰਤ ਨੂੰ ਅਸਫਲ ਕਰ ਚੁੱਕੀ ਹੈ, ਉਹ ਅਪਣੇ ਹੰਕਾਰ ਕਾਰਨ ਸੰਸਦ ਦੀ ਪਵਿੱਤਰਤਾ ਨੂੰ ਬਣਾਈ ਰੱਖਣ ਵਿਚ ਅਸਫਲ ਰਹੀ। 20 ਸਤੰਬਰ 2020 ਨੂੰ ਕਿਸਾਨਾਂ ਲਈ ਖੜ੍ਹੇ 7 ਸੰਸਦ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਮੈਂ ਉਹਨਾਂ ਕਿਸਾਨਾਂ ਦੇ ਨਾਲ ਇਕਜੁੱਟਤਾ ਨਾਲ ਖੜ੍ਹਾ ਹਾਂ, ਜਿਨ੍ਹਾਂ ਨੇ ਅਪਣੀ ਜਾਨ ਗਵਾਈ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement