ਆਮ ਆਦਮੀ ਨੂੰ ਲੱਗਿਆ ਝਟਕਾ,ਵੱਧ ਗਈਆਂ ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਕੀਮਤਾਂ
Published : Feb 4, 2021, 10:56 am IST
Updated : Feb 4, 2021, 11:37 am IST
SHARE ARTICLE
Lpg gas 
Lpg gas 

1 ਫਰਵਰੀ ਨੂੰ 190 ਰੁਪਏ ਵਧੀਆਂ ਸਨ ਵਪਾਰਕ ਸਿਲੰਡਰ ਦੀਆਂ ਕੀਮਤਾਂ 

ਨਵੀਂ ਦਿੱਲੀ: ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ ਲੱਗਿਆ ਹੈ ਅਤੇ ਘਰੇਲੂ ਗੈਸ ਦੀਆਂ ਕੀਮਤਾਂ ਇਕ ਵਾਰ ਫਿਰ ਵਧੀਆਂ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਐਲ.ਪੀ.ਜੀ. ਸਿਲੰਡਰ ਦੀਆਂ ਕੀਮਤਾਂ ਜਾਰੀ ਕੀਤੀਆਂ ਹਨ ਅਤੇ ਇਸ ਕੀਮਤ ਵਿਚ 25 ਰੁਪਏ ਪ੍ਰਤੀ ਸਿਲੰਡਰ ਦਾ ਵਾਧਾ ਕੀਤਾ ਗਿਆ ਹੈ, ਜਦੋਂਕਿ ਵਪਾਰਕ ਸਿਲੰਡਰਾਂ ਦੀ ਕੀਮਤ ਵਿਚ 6 ਰੁਪਏ ਦੀ ਕਟੌਤੀ ਕੀਤੀ ਗਈ ਹੈ। 

LPG Gas LPG Gas

ਹੁਣ ਕਿੰਨੀਆਂ ਹੋ ਗਈਆਂ ਹਨ ਐਲਪੀਜੀ ਸਿਲੰਡਰ ਦੀਆਂ ਕੀਮਤਾਂ 
ਘਰੇਲੂ ਗੈਸ ਦੀਆਂ ਕੀਮਤਾਂ ਵਿਚ 25 ਰੁਪਏ ਦੇ ਵਾਧੇ ਤੋਂ ਬਾਅਦ, ਦਿੱਲੀ ਵਿਚ ਐਲਪੀਜੀ ਸਿਲੰਡਰ ਦੀ ਕੀਮਤ 719 ਰੁਪਏ ਹੋ ਗਈ ਹੈ। ਇਹ ਨਵੀਆਂ ਦਰਾਂ ਅੱਜ ਤੋਂ ਭਾਵ 4 ਫਰਵਰੀ ਨੂੰ ਲਾਗੂ ਹੋ ਗਈਆਂ ਹਨ। ਦੱਸ ਦੇਈਏ ਕਿ ਦਸੰਬਰ ਵਿੱਚ, ਆਈਓਸੀ ਨੇ ਘਰੇਲੂ ਰਸੋਈ ਗੈਸ ਦੀ ਕੀਮਤ ਵਿੱਚ ਦੋ ਵਾਰ ਵਾਧਾ ਕੀਤਾ ਸੀ। ਕੰਪਨੀ ਨੇ 2 ਦਸੰਬਰ ਨੂੰ 50 ਰੁਪਏ ਦਾ ਵਾਧਾ ਕੀਤਾ ਸੀ, ਜਿਸ ਤੋਂ ਬਾਅਦ 15 ਦਸੰਬਰ ਨੂੰ ਫਿਰ 50 ਰੁਪਏ ਵਧਾਏ ਗਏ ਸਨ।

Lpg gas cylinder gets expensive know how much subsidyLpg gas 

1 ਫਰਵਰੀ ਨੂੰ 190 ਰੁਪਏ ਵਧੀਆਂ ਸਨ ਵਪਾਰਕ ਸਿਲੰਡਰ ਦੀਆਂ ਕੀਮਤਾਂ 
ਪਹਿਲਾਂ 1 ਫਰਵਰੀ ਨੂੰ ਵਪਾਰਕ ਰਸੋਈ ਗੈਸ ਸਿਲੰਡਰ (19 ਕਿੱਲੋ) ਦੀ ਕੀਮਤ ਵਿਚ ਪ੍ਰਤੀ ਸਿਲੰਡਰ ਵਿਚ 190 ਰੁਪਏ ਦਾ ਵਾਧਾ ਕੀਤਾ ਗਿਆ ਸੀ, ਹੁਣ ਇਸ ਵਿਚ 6 ਰੁਪਏ ਦੀ ਕਟੌਤੀ ਕੀਤੀ ਗਈ ਹੈ। ਦਿੱਲੀ ਵਿੱਚ ਵਪਾਰਕ ਸਿਲੰਡਰ ਦੀ ਕੀਮਤ 1533 ਰੁਪਏ ਹੋ ਗਈ ਹੈ। ਵਪਾਰਕ ਸਿਲੰਡਰ ਦੀਆਂ ਕੀਮਤਾਂ ਮੁੰਬਈ ਵਿਚ 1482.50 ਰੁਪਏ, ਕੋਲਕਾਤਾ ਵਿਚ 1598.50 ਰੁਪਏ ਅਤੇ ਚੇਨਈ ਵਿਚ 1649 ਰੁਪਏ ਹੋ ਗਈਆਂ ਹਨ।

Location: India, Delhi, New Delhi

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement