ਉਰਮਿਲਾ ਨੇ ਕੀਤੀ ਵੀਡੀਓ ਸ਼ੇਅਰ, ‘ਅੰਗਰੇਜ਼ਾਂ ਨਾਲ ਲੜੇ ਤਾਂ ਦੇਸ਼ ਭਗਤ, ਹੱਕ ਮੰਗਿਆ ਤਾਂ ਖ਼ਾਲਿਸਤਾਨੀ…’
Published : Feb 4, 2021, 12:59 pm IST
Updated : Feb 4, 2021, 1:20 pm IST
SHARE ARTICLE
Urmila Matondkar
Urmila Matondkar

ਉਨ੍ਹਾਂ ਇੱਕ ਵਿਅਕਤੀ ਦਾ ਵੀਡੀਓ ਟਵੀਟ ਕੀਤਾ ਹੈ। 

ਨਵੀਂ ਦਿੱਲੀ: ਕਿਸਾਨ ਅੰਦੋਲਨ ਨੂੰ ਦੇਸ਼ ਵਿਦੇਸ਼ ਤੋਂ ਲੋਕਾਂ ਦਾ ਸਮਰਥਨ ਮਿਲ ਰਿਹਾ ਹੈ।  ਕਿਸਾਨ ਅੰਦੋਲਨ ਨੂੰ ਹੁਣ 70 ਦਿਨ ਮੁਕੰਮਲ ਹੋ ਚੁੱਕੇ ਹਨ ਤੇ ਅੱਜ 71ਵਾਂ ਦਿਨ ਹੈ। ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਾਲੇ ਵੀ ਡਟੇ ਹੋਏ ਹਨ। ਹਾਲ ਹੀ ਵਿਚ ਕਿਸਾਨ ਅੰਦੋਲਨ ਨੂੰ ਲੈ ਕੌਮਾਂਤਰੀ ਪੋਪ ਸਟਾਰ ਰਿਹਾਨਾ ਤੇ ਗਰੇਟਾ ਤੋਂ ਇਲਾਵਾ ਹੋਰ ਵਿਦੇਸ਼ੀ ਹਸਤੀਆਂ ਨੇ ਬੀਤੇ ਦਿਨੀ ਕਿਸਾਨ ਅੰਦੋਲਨ ਦੀ ਹਮਾਇਤ ਕੀਤੀ ਸੀ।ਇਸ ਵਿਚਕਾਰ ਅੱਜ ਬਾਲੀਵੁੱਡ ਅਦਾਕਾਰ ਤੋਂ ਬਾਅਦ ਉਰਮਿਲਾ ਮਾਤੋਂਡਕਰ ਨੇ ਵੀ ਇਸ ਮੁੱਦੇ ਉੱਤੇ ਪ੍ਰਤੀਕਰਮ ਪ੍ਰਗਟਾਇਆ ਹੈ। ਉਨ੍ਹਾਂ ਇੱਕ ਵਿਅਕਤੀ ਦਾ ਵੀਡੀਓ ਟਵੀਟ ਕੀਤਾ ਹੈ। 

Urmila MatondkarUrmila Matondkar

ਉਰਮਿਲਾ ਮਾਤੋਂਡਕਰ ਦਾ ਟਵੀਟ 
ਉਰਮਿਲਾ ਮਾਤੋਂਡਕਰ ਵੱਲੋਂ ਸ਼ੇਅਰ ਕੀਤੇ ਵੀਡੀਓ 'ਚ ਵਿਅਕਤੀ ਆਖ ਰਿਹਾ ਹੈ, ਆਪਣਿਆਂ ਲਈ ਲੜੀਏ, ਤਾਂ ਜੋਧੇ, ਅੰਗਰੇਜ਼ਾਂ ਨਾਲ ਲੜੀਏ ਤਾਂ ਦੇਸ਼ ਭਗਤ, ਕੋਰੋਨਾ 'ਚ ਲੰਗਰ ਵੰਡਿਆ, ਸਭ ਸਹੂਲਤਾਂ ਦਿੱਤੀਆਂ ਤਾਂ ਦੇਸ਼ ਪ੍ਰੇਮੀ ਪਰ ਹੁਣ ਆਪਣਾ ਹੱਕ ਮੰਗਣ ਲਈ ਆਏ ਤਾਂ ‘ਖ਼ਾਲਿਸਤਾਨੀ ਤੇ ਅੱਤਵਾਦੀ’-ਇਹ ਕਿੱਥੋਂ ਦਾ ਕਾਨੂੰਨ ਹੈ।’ 

 

 

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਕੰਗਨਾ ਰਣੌਤ, ਅਕਸ਼ੇ ਕੁਮਾਰ, ਅਜੇ ਦੇਵਗਨ, ਏਕਤਾ ਕਪੂਰ, ਵਿਰਾਟ ਕੋਹਲੀ ਤੇ ਸਚਿਨ ਤੇਂਦੁਲਕਰ ਸਮੇਤ ਕਈ ਹਸਤੀਆਂ ਨੇ ਕਿਸਾਨ ਅੰਦੋਲਨ 'ਤੇ ਸਰਕਾਰ ਦੇ ਰੁਖ਼ ਦਾ ਸਮਰਥਨ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement