AIMIM ਮੁਖੀ ਓਵੈਸੀ ਨੇ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ 
Published : Feb 4, 2022, 7:31 pm IST
Updated : Feb 4, 2022, 7:31 pm IST
SHARE ARTICLE
AIMIM chief Owaisi refuses to seek Z category protection
AIMIM chief Owaisi refuses to seek Z category protection

ਕਿਹਾ , ਮੈਨੂੰ ਆਪਣੀ ਜਾਨ ਦੀ ਫ਼ਿਰਕ ਨਹੀਂ ਹੈ, ਜਿਊਂਦਾ ਰਹਿਣਾ ਹੈ ਤਾਂ ਆਵਾਜ਼ ਚੁਕਣੀ ਪਵੇਗੀ 

ਨਵੀਂ ਦਿੱਲੀ : ਏ.ਆਈ.ਐੱਮ.ਆਈ.ਐੱਮ. (ਆਲ ਇੰਡੀਆ ਮਜਲਿਸ-ਏ-ਇਤੇਹਾਦੁਲ-ਮੁਸਲਿਮੀਨ) ਮੁਖੀ ਅਸਦੁਦੀਨ ਓਵੈਸੀ ਨੇ ਸਰਕਾਰ ਵਲੋਂ ਮਿਲੀ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿਤਾ ਹੈ। ਓਵੈਸੀ ਨੇ  ਸਰਕਾਰ ਤੋਂ ਨਫ਼ਰਤ ਖ਼ਤਮ ਕਰ ਕੇ ਪਿਆਰ ਕਾਇਮ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੀ ਜਾਨ ਦੀ ਫ਼ਿਰਕ ਨਹੀਂ ਹੈ।

ਜਿਊਂਦਾ ਰਹਿਣਾ ਹੈ ਤਾਂ ਆਵਾਜ਼ ਚੁਕਣੀ ਹੈ। ਓਵੈਸੀ ਨੇ ਉਨ੍ਹਾਂ 'ਤੇ ਹੋਏ ਹਮਲੇ ਦਾ ਜ਼ਿਕਰ ਕਰਦੇ ਹੋਏ ਸ਼ੁੱਕਰਵਾਰ ਨੂੰ ਲੋਕ ਸਭਾ 'ਚ ਕਿਹਾ ਕਿ ਦੱਖਣਪੰਥੀ ਨਫ਼ਰਤ ਕਾਰਨ ਦੇਸ਼ ਅਤੇ ਸਮਾਜ ਨੂੰ ਨੁਕਸਾਨ ਹੋਵੇਗਾ, ਇਸ ਲਈ ਇਸ ਨੂੰ ਸਰਕਾਰ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ।

OwaisiOwaisi

ਉਨ੍ਹਾਂ ਕਿਹਾ ਕਿ ਉਹ ਬਹੁਤ ਹੈਰਾਨੀ ਵਾਲੀ ਗੱਲ ਹੈ ਕਿ ਇਹ ਕੌਣ ਲੋਕ ਹਨ, ਜੋ ਬਾਬਾ ਸਾਹਿਬ ਅੰਬੇਡਕਰ ਦੇ ਸੰਵਿਧਾਨ 'ਤੇ ਭੋਰਸਾ ਨਹੀਂ ਕਰ ਕੇ ਗੋਲੀਆਂ 'ਤੇ ਭਰੋਸਾ ਕਰਦੇ ਹਨ। ਸਰਕਾਰ ਨੂੰ ਅਜਿਹੇ ਲੋਕਾਂ 'ਤੇ ਯੂ.ਏ.ਪੀ.ਏ. ਲਗਾਉਣਾ ਚਾਹੀਦਾ।

ਓਵੈਸੀ ਨੇ ਕਿਹਾ,''ਦੇਸ਼ ਨਾਲ ਨਫ਼ਰਤ ਨੂੰ ਖ਼ਤਮ ਕਰੋ। ਮੈਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਨਹੀਂ ਚਾਹੀਦੀ ਸਗੋਂ ਏ ਕਲਾਸ ਦਾ ਨਾਗਰਿਕ ਬਣਾਓ।'' ਜਾਣਕਾਰੀ ਅਨੁਸਾਰ ਇਸ ਹਮਲੇ ਤੋਂ ਬਾਅਦ ਤੁਰੰਤ ਕਾਰਵਾਈ ਕੀਤੀ ਅਤੇ ਦੋਸ਼ੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਸ਼ੀ ਤੋਂ ਹਥਿਆਰ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਨੂੰ ਸਦਨ ਦੇ ਸਾਹਮਣੇ ਆਪਣੀ ਗੱਲ ਰੱਖਣਗੇ।

OwaisiOwaisi

ਜ਼ਿਕਰਯੋਗ ਹੈ ਕਿ ਇਸ ਹਮਲੇ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅੱਜ ਉਨ੍ਹਾਂ  ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦੇਣ ਦਾ ਐਲਾਨ ਕੀਤਾ ਗਿਆ ਸੀ ਜਿਸ ਨੂੰ ਲੈਣ ਤੋਂ ਓਵੈਸੀ ਨੇ ਮਨ੍ਹਾ ਕਰ ਦਿਤਾ ਹੈ।

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement