
ਮਨੀਸ਼ ਸਿਸੋਦੀਆ ਨੇ ਦਿੱਤੀ ਟਵੀਟ ਕਰ ਕੇ ਜਾਣਕਾਰੀ
ਨਵੀਂ ਦਿੱਲੀ - ਦਿੱਲੀ ਵਾਸੀਆਂ ਲਈ ਕੋਰੋਨਾ ਦੀਆਂ ਨਵੀਆਂ ਹਦਾਇਤਾਂ ਜਾਰੀ ਹੋਈਆਂ ਹਨ। ਦਿੱਲੀ ’ਚ ਹੁਣ ਸਕੂਲ ਖੋਲ੍ਹਣ ਨੂੰ ਲੈ ਕੇ ਅਹਿਮ ਫੈਸਲਾ ਲਿਆ ਗਿਆ ਹੈ। ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜਾਣਕਾਰੀ ਦਿੱਤੀ ਹੈ ਕਿ ਨਰਸਰੀ ਤੋਂ 8ਵੀਂ ਤੱਕ ਦੇ ਸਕੂਲ 14 ਫਰਵਰੀ ਨੂੰ ਖੋਲ੍ਹ ਦਿੱਤੇ ਜਾਣਗੇ ਅਤੇ 9ਵੀਂ ਜਮਾਤ ਤੋਂ 12ਵੀਂ ਜਮਾਤ ਤੱਕ ਦੇ ਸਕੂਲ 7 ਫਰਵਰੀ ਤੋਂ ਖੋਲ੍ਹਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਾਰੇ ਅਧਿਆਪਕਾਂ ਨੂੰ ਵੈਕਸੀਨ ਦੀਆਂ ਦੋਨੋਂ ਡੋਜ਼ ਵੀ ਲਾਜ਼ਮੀ ਕੀਤੀਆਂ ਗਈਆਂ ਹਨ।
ਮਨੀਸ਼ ਸਿਸੋਦੀਆ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, ‘100 ਫ਼ੀਸਦੀ ਸਮਰੱਥਾ ਵਾਲੇ ਸਾਰੇ ਦਫ਼ਤਰ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਹੈ। ਸਾਰੇ ਜਿੰਮ, ਸਪਾ ਅਤੇ ਸਵੀਮਿੰਗ ਪੂਲ ਖੋਲ੍ਹਣ ਦੀ ਮਨਜ਼ੂਰੀ ਹੋਵੇਗੀ। ਰੈਸਟੋਰੈਂਟ ਰਾਤ ਦੇ 11 ਵਜੇ ਤੱਕ ਖੁੱਲ੍ਹੇ ਰਹਿਣਗੇ। ਨਾਈਟ ਕਰਫਿਊ ਰਾਤ ਦੇ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ।
Delhi
ਦਿੱਲੀ ’ਚ ਉੱਚ ਵਿਦਿਅਕ ਅਦਾਰੇ ਖੁੱਲ੍ਹਣਗੇ ਪਰ ਕੋਰੋਨਾ ਦੇ ਹਰ ਦਿਸ਼ਾ-ਨਿਰਦੇਸ਼ ਦਾ ਪਾਲਣ ਕਰਨਾ ਹੋਵੇਗਾ। ਇਸ ਦੇ ਨਾਲ ਹੀ ਸਕੂਲ ਲੜੀਵਾਰ ਤਰੀਕੇ ਨਾਲ ਖੁੱਲ੍ਹਣਗੇ। ਜਿਨ੍ਹਾਂ ਅਧਿਆਪਕਾਂ ਨੂੰ ਟੀਕਾ ਨਹੀਂ ਲੱਗਿਆ ਹੋਵੇਗਾ, ਉਨ੍ਹਾਂ ਨੂੰ ਸਕੂਲ ’ਚ ਐਂਟਰੀ ਨਹੀਂ ਮਿਲੇਗੀ।