
ਪੁਲਿਸ ਨੇ ਇਸ ਮਾਮਲੇ ਵਿਚ ਦੋ ਲੋਕਾਂ ਨੂੰ ਕੀਤਾ ਗ੍ਰਿਫਤਾਰ
ਨਵੀਂ ਦਿੱਲੀ: ਦਿੱਲੀ ਦੇ ਫਤਿਹਪੁਰ ਬੇਰੀ ਥਾਣਾ ਖੇਤਰ ਤੋਂ ਦਿਲ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇਥੇ ਦੋ ਲੋਕਾਂ ਨੇ ਮਿਲ ਕੇ 3 ਸਾਲ ਦੀ ਬੱਚੀ ਨੂੰ ਦਰਿੰਦਗੀ ਦਾ ਸ਼ਿਕਾਰ ਬਣਾਇਆ। ਬੱਚੀ ਜੰਗਲ 'ਚ ਖੂਨ ਨਾਲ ਲੱਥਪੱਥ ਮਿਲੀ, ਜਿੱਥੋਂ ਉਸ ਨੂੰ ਇਲਾਜ ਲਈ ਏਮਜ਼ ਲਿਜਾਇਆ ਗਿਆ। ਲੜਕੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਪੁਲਿਸ ਨੇ ਇਸ ਮਾਮਲੇ 'ਚ ਦੋ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।
ਪੜ੍ਹੋ ਇਹ ਵੀ :ਮਾਤਾ ਚਿੰਤਪੁਰਨੀ ਦੇ ਦਰਸ਼ਨ ਕਰਨ ਜਾ ਰਹੇ ਸ਼ਰਧਾਲੂਆਂ ਦੀ ਖੱਡ ਵਿਚ ਡਿੱਗੀ ਕਾਰ
ਦੱਖਣੀ ਦਿੱਲੀ ਦੇ ਫਤਿਹਪੁਰਬੇਰੀ ਥਾਣਾ ਖੇਤਰ 'ਚ ਰਹਿਣ ਵਾਲੀ 3 ਸਾਲ ਦੀ ਮਾਸੂਮ ਬੱਚੀ ਸ਼ੁੱਕਰਵਾਰ ਸਵੇਰੇ ਆਪਣੇ ਘਰ ਦੇ ਬਾਹਰ ਖੇਡਦੀ ਹੋਈ ਅਚਾਨਕ ਲਾਪਤਾ ਹੋ ਗਈ। ਜਦੋਂ ਰਿਸ਼ਤੇਦਾਰਾਂ ਨੇ ਉਸ ਦੀ ਭਾਲ ਕੀਤੀ ਤਾਂ ਗੁਆਂਢੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਨੂੰ ਡੇਰਾ ਪਿੰਡ ਦੇ ਜੰਗਲ ਵੱਲ ਜਾਂਦੇ ਦੇਖਿਆ ਸੀ, ਜਿਸ ਦੇ ਪਿੱਛੇ ਦੋ ਹੋਰ ਵਿਅਕਤੀ ਵੀ ਗਏ ਸਨ। ਜਦੋਂ ਮਾਂ ਬੱਚੇ ਨੂੰ ਲੱਭਦੀ ਹੋਈ ਜੰਗਲ ਵਿਚ ਪਹੁੰਚੀ ਤਾਂ ਉਸ ਨੂੰ 3 ਸਾਲ ਦੀ ਬੱਚੀ ਖੂਨ ਨਾਲ ਲਥਪਥ ਪਈ ਮਿਲੀ।
ਪੜ੍ਹੋ ਇਹ ਵੀ :ਬਟਾਲਾ 'ਚ ਬੱਸ ਦੀ ਉਡੀਕ ਕਰ ਰਹੇ ਲੋਕਾਂ ਨੂੰ ਤੇਜ਼ ਰਫਤਾਰ ਕਾਰ ਨੇ ਦਰੜਿਆ, ਇਕ ਮੌਤ
ਦਰਿੰਦਗੀ ਦਾ ਸ਼ਿਕਾਰ ਹੋਈ 3 ਸਾਲ ਦੀ ਮਾਸੂਮ ਬੱਚੀ ਨੂੰ ਇਲਾਜ ਲਈ ਏਮਜ਼ 'ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਉਥੇ ਹੀ ਬੱਚੀ ਦੀ ਹਾਲਤ ਨੂੰ ਦੇਖ ਕੇ ਮਾਤਾ-ਪਿਤਾ ਦਾ ਵੀ ਬੁਰਾ ਹਾਲ ਹੈ। ਇਸ ਦੇ ਨਾਲ ਹੀ ਇਸ ਘਟਨਾ ਦੀ ਜਾਂਚ 'ਚ ਜੁਟੀ ਪੁਲਿਸ ਨੇ ਦੋਵਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਨ੍ਹਾਂ ਤੋਂ ਪੁੱਛਗਿੱਛ ਜਾਰੀ ਹੈ।