
ਮਹਿੰਗਾਈ ਦੀ ਮਾਰ; ਜਾਣੋ ਅਮੁਲ ਤੋਂ ਬਾਅਦ Verka ਨੇ ਦੁੱਧ ਦੀਆਂ ਕੀਮਤਾਂ 'ਚ ਕਿੰਨਾ ਕੀਤਾ ਵਾਧਾ
ਮੁਹਾਲੀ: ਆਮ ਆਦਮੀ ਨੂੰ ਮਹਿੰਗਾਈ ਦਾ ਇੱਕ ਹੋਰ ਝਟਕਾ ਲੱਗਿਆ ਹੈ। ਅਮੁਲ ਨੇ ਆਪਣੇ ਦੁੱਧ ਦੀਆਂ ਕੀਮਤਾਂ ਵਿਚ ਤਿੰਨ ਰੁਪਏ ਵਾਧਾ ਕਰ ਦਿੱਤਾ ਹੈ। ਹੁਣ ਅਮੁਲ ਤੋਂ ਬਾਅਦ ਵੇਰਕਾ ਨੇ 3 ਫਰਵਰੀ ਤੋਂ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ।
ਦੱਸ ਦਈਏ ਕਿ ਵੇਰਕਾ ਨੇ ਬੀਤੇ ਸਾਲ ਦੀਵਾਲੀ ਤੋਂ ਪਹਿਲਾਂ ਵੀ ਦੁੱਧ ਦੀ ਕੀਮਤਾਂ ਵਿੱਚ ਵਾਧਾ ਕੀਤਾ ਸੀ। ਅੱਜ ਹੀ ਅਮੁਲ ਕੰਪਨੀ ਨੇ ਦੁੱਧ ਦੀਆਂ ਕੀਮਤਾਂ ਵਿੱਚ 3 ਰੁਪਏ ਲੀਟਰ ਹੋਰ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੰਪਨੀ 9 ਵਾਰੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਚੁੱਕੀ ਹੈ।
ਇਸ ਤੋਂ ਇਲਾਵਾ ਪੰਜਾਬ ਵਿਚ ਪੈਟਰੋਲ, ਡੀਜ਼ਲ 90 ਪੈਸੇ ਮਹਿੰਗਾ ਹੋਵੇਗਾ। ਪੰਜਾਬ ਕੈਬਨਿਟ ਨੇ ਪੈਟਰੋਲ, ਡੀਜ਼ਲ 'ਤੇ 90 ਪੈਸੇ ਸੈੱਸ ਲਗਾਉਣ ਉਤੇ ਹਾਮੀ ਭਰ ਦਿੱਤੀ ਹੈ।
ਇਹ ਖ਼ਬਰ ਵੀ ਪੜ੍ਹੋ- ਹੀਟਵੇਵ ਨਾਲ ਚਿਲੀ ਦੇ ਜੰਗਲਾਂ ’ਚ ਲੱਗੀ ਭਿਆਨਕ ਅੱਗ, 13 ਲੋਕਾਂ ਦੀ ਮੌਤ