ਬਾਲ ਵਿਆਹ ਖ਼ਿਲਾਫ ਅਸਮ ਪੁਲਿਸ ਦਾ ਸਖ਼ਤ ਐਕਸ਼ਨ: ਹੁਣ ਤੱਕ 2170 ਲੋਕਾਂ ਦੀ ਹੋਈ ਗ੍ਰਿਫ਼ਤਾਰੀ
Published : Feb 4, 2023, 11:47 am IST
Updated : Feb 4, 2023, 11:50 am IST
SHARE ARTICLE
PHOTO
PHOTO

ਪਿਛਲੇ 10 ਦਿਨਾਂ ’ਚ 4 ਹਜ਼ਾਰ ਤੋਂ ਵੱਧ ਮਾਮਲੇ ਦਰਜ

 

ਅਸਮ- ਅਸਮ ਵਿੱਚ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿੱਚ ਪੁਲਿਸ ਦੀ ਕਾਰਵਾਈ ਜਾਰੀ ਹੈ। ਅਸਮ ਪੁਲਿਸ ਨੇ ਸ਼ਨੀਵਾਰ ਸਵੇਰ ਤੱਕ ਬਾਲ ਵਿਆਹ ਨਾਲ ਜੁੜੇ ਮਾਮਲਿਆਂ 'ਚ ਸ਼ਾਮਲ 2 ਹਜ਼ਾਰ 170 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਆਈਜੀਪੀ ਲਾਅ ਐਂਡ ਆਰਡਰ ਪ੍ਰਸ਼ਾਂਤ ਕੁਮਾਰ ਭੂਈਆਂ ਨੇ ਦੱਸਿਆ ਕਿ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਾਮਲ 2,170 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਮੁਤਾਬਕ ਗ੍ਰਿਫਤਾਰ ਕੀਤੇ ਗਏ ਲੋਕਾਂ ਦੀ ਗਿਣਤੀ ਹੋਰ ਵਧੇਗੀ।

ਇਸ ਤੋਂ ਪਹਿਲਾਂ ਅਸਾਮ ਦੇ ਸੀਐਮ ਹਿਮਾਂਤਾ ਬਿਸਵਾ ਸਰਮਾ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਸੀ ਕਿ ਅਸਮ ਵਿੱਚ ਬਾਲ ਵਿਆਹ ਦੇ ਖਿਲਾਫ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਸ਼ੁੱਕਰਵਾਰ ਨੂੰ ਰਾਜ ਭਰ ਵਿੱਚ ਘੱਟੋ ਘੱਟ 1,800 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਸੀਐਮ ਹਿਮੰਤ ਬਿਸਵਾ ਸਰਮਾ ਨੇ ਕਿਹਾ ਕਿ ਰਾਜ ਭਰ ਵਿੱਚ ਸ਼ੁੱਕਰਵਾਰ ਸਵੇਰੇ ਤੜਕੇ ਕਾਰਵਾਈ ਸ਼ੁਰੂ ਹੋਈ ਅਤੇ ਇਹ ਤਿੰਨ-ਚਾਰ ਦਿਨਾਂ ਤੱਕ ਜਾਰੀ ਰਹੇਗੀ।

ਦੱਸ ਦੇਈਏ ਕਿ 23 ਜਨਵਰੀ ਨੂੰ ਰਾਜ ਮੰਤਰੀ ਮੰਡਲ ਨੇ ਬਾਲ ਵਿਆਹ ਨਾਲ ਸਬੰਧਤ ਮਾਮਲਿਆਂ ਵਿੱਚ ਕਾਰਵਾਈ ਕਰਨ ਦਾ ਫੈਸਲਾ ਕੀਤਾ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਪਿਛਲੇ 10 ਦਿਨਾਂ ਵਿੱਚ ਪੁਲਿਸ ਨੇ ਬਾਲ ਵਿਆਹ ਦੀਆਂ 4004 ਘਟਨਾਵਾਂ ਦਰਜ ਕੀਤੀਆਂ ਹਨ। ਇਸ ਸਬੰਧ ਵਿਚ ਕਈ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਪੁਲਿਸ ਸੂਤਰਾਂ ਨੇ ਦੱਸਿਆ ਕਿ ਹਰ ਜ਼ਿਲ੍ਹੇ ਦੇ ਅੰਕੜਿਆਂ ਦਾ ਅਧਿਐਨ ਕਰਨ ਤੋਂ ਬਾਅਦ ਹੀ ਗ੍ਰਿਫਤਾਰੀਆਂ ਦੀ ਅਸਲ ਗਿਣਤੀ ਦਾ ਪਤਾ ਲੱਗ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ- ਪੰਜਾਬ ਪੁਲਿਸ ਦੀ ਵੱਡੀ ਕਾਰਵਾਈ: ਲਾਰੈਂਸ ਬਿਸ਼ਨੋਈ, ਗੋਲਡੀ ਬਰਾੜ ਨਾਲ ਜੁੜੇ ਵਿਅਕਤੀਆਂ ਦੇ 1490 ਸ਼ੱਕੀ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਇਸ ਤੋਂ ਪਹਿਲਾਂ, ਆਈਜੀਪੀ ਕਾਨੂੰਨ ਅਤੇ ਵਿਵਸਥਾ ਪ੍ਰਸ਼ਾਂਤ ਕੁਮਾਰ ਭੂਈਆਂ ਨੇ ਕਿਹਾ ਸੀ ਕਿ ਸ਼ੁੱਕਰਵਾਰ ਸਵੇਰ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 1,793 ਸੀ। ਧੂਬਰੀ ਵਿੱਚ 370 ਸ਼ਿਕਾਇਤਾਂ ਦਰਜ ਹੋਈਆਂ ਹਨ ਅਤੇ ਸਭ ਤੋਂ ਵੱਧ 136 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ ਬਾਰਪੇਟਾ 'ਚ 110 ਅਤੇ ਨਗਾਓਂ 'ਚ 100 ਗ੍ਰਿਫਤਾਰੀਆਂ ਹੋਈਆਂ ਹਨ। ਜਦੋਂ ਕਿ ਸੀਐਮ ਸਰਮਾ ਨੇ ਪਹਿਲਾਂ ਕਿਹਾ ਸੀ ਕਿ ਅਜਿਹੇ ਵਿਆਹਾਂ ਦੇ ਪ੍ਰਬੰਧਨ ਵਿੱਚ ਹਿੱਸਾ ਲੈਣ ਵਾਲੇ ਪੰਡਤਾਂ, ਕਾਜ਼ੀਆਂ ਅਤੇ ਪਰਿਵਾਰਕ ਮੈਂਬਰਾਂ 'ਤੇ ਵੀ ਕੇਸ ਦਰਜ ਕੀਤਾ ਜਾਵੇਗਾ।
 

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement