ਅਦਾਲਤ ਨੇ 65 ਦਿਨਾਂ ਬਾਅਦ ਬਲਾਤਕਾਰ ਦੇ ਦੋਸ਼ੀ ਨੂੰ ਸੁਣਾਈ ਮੌਤ ਦੀ ਸਜ਼ਾ

By : GAGANDEEP

Published : Feb 4, 2023, 4:38 pm IST
Updated : Feb 4, 2023, 4:38 pm IST
SHARE ARTICLE
 photo
photo

1 ਦਸੰਬਰ ਨੂੰ ਮੁਲਜ਼ਮ ਨੇ ਬੱਚੀ ਨਾਲ ਰੇਪ ਕਰਕੇ ਉਸਦਾ ਕਰ ਦਿੱਤਾ ਸੀ ਕਤਲ

 

ਗਾਜ਼ੀਆਬਾਦ: ਗਾਜ਼ੀਆਬਾਦ ਵਿੱਚ ਇੱਕ ਮਾਸੂਮ ਬੱਚੀ ਨਾਲ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ ਅਦਾਲਤ ਨੇ ਇੱਕ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ। ਥਾਣਾ ਸਾਹਿਬਾਬਾਦ ਇਲਾਕੇ 'ਚ 4 ਸਾਲ ਦੀ ਬੱਚੀ ਨੂੰ ਅਗਵਾ ਕਰਕੇ ਉਸ ਨਾਲ ਬਲਾਤਕਾਰ ਕੀਤਾ ਗਿਆ ਸੀ ਅਤੇ ਅਗਲੇ ਦਿਨ ਬੱਚੀ ਦੀ ਲਾਸ਼ ਮਿਲੀ ਸੀ। ਅਦਾਲਤ ਨੇ ਇਸ ਮਾਮਲੇ ਵਿੱਚ ਹੁਣ ਆਪਣਾ ਫੈਸਲਾ ਸੁਣਾਇਆ ਹੈ। ਇਸ ਮਾਮਲੇ ਵਿੱਚ ਮੁਲਜ਼ਮ ਸੋਨੂੰ ਗੁਪਤਾ ਨੂੰ ਪੁਲਿਸ ਨੇ 07 ਦਸੰਬਰ ਨੂੰ ਗ੍ਰਿਫ਼ਤਾਰ ਕੀਤਾ ਸੀ। ਉਦੋਂ ਪੁਲਿਸ ਨੂੰ ਇਸ ਮਾਮਲੇ ਦੇ ਮੁਲਜ਼ਮ ਨੂੰ ਫੜਨ ਲਈ ਕਾਫੀ ਜੱਦੋ-ਜਹਿਦ ਕਰਨੀ ਪਈ ਸੀ।

 

 ਇਹ ਵੀ ਪੜ੍ਹੋ : ਲੁਧਿਆਣਾ 'ਚ ਪੈਸਿਆਂ ਦੇ ਲੈਣ-ਦੇਣ ਦੇ ਬਹਾਨੇ ਬਜ਼ੁਰਗ ਵਿਅਕਤੀ 'ਤੇ ਹਥੌੜੇ ਨਾਲ ਕੀਤਾ ਹਮਲਾ 

ਮੁਲਜ਼ਮ ਨੂੰ ਫੜਨ ਲਈ 16 ਟੀਮਾਂ ਬਣਾਈਆਂ ਗਈਆਂ ਸਨ। ਥਾਣਾ ਸਾਹਿਬਾਬਾਦ ਖੇਤਰ ਦੇ ਪਿੰਡ ਕਰਹੇੜਾ ਦੇ ਰਹਿਣ ਵਾਲੇ ਇਕ ਵਿਅਕਤੀ ਦੀ 4 ਸਾਲਾ ਮਾਸੂਮ 1 ਦਸੰਬਰ ਨੂੰ ਲਾਪਤਾ ਹੋ ਗਈ ਸੀ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ 2 ਦਸੰਬਰ ਨੂੰ ਮਾਸੂਮ ਦੀ ਲਾਸ਼ ਸਿਟੀ ਫੋਰੈਸਟ ਨਾਮ ਦੇ ਜੰਗਲਾਂ ਵਿੱਚੋਂ ਮਿਲੀ। ਪੋਸਟ ਮਾਰਟਮ ਰਿਪੋਰਟ ਵਿੱਚ ਇਹ ਗੱਲ ਸਾਬਤ ਹੋ ਗਈ ਸੀ ਕਿ ਬੱਚੀ ਨਾਲ ਬਲਾਤਕਾਰ ਹੋਇਆ ਸੀ।

  ਉਹ ਵੀ ਪੜ੍ਹੋ: ਦਿੱਲੀ ਫਿਰ ਹੋਈ ਸ਼ਰਮਸਾਰ, 3 ਸਾਲਾ ਬੱਚੀ ਨੂੰ ਬਣਾਇਆ ਹਵਸ ਦਾ ਸ਼ਿਕਾਰ

ਇਸ ਮਾਮਲੇ ਦੀ ਜਾਂਚ 'ਚ ਪਤਾ ਲੱਗਾ ਕਿ ਘਰ ਦੇ ਬਾਹਰ ਖੇਡ ਰਹੀ ਲੜਕੀ ਨੂੰ ਸੋਨੂੰ ਗੁਪਤਾ ਨਾਂ ਦੇ ਵਿਅਕਤੀ ਨੇ ਮੂੰਹ 'ਤੇ ਹੱਥ ਰੱਖ ਕੇ ਅਗਵਾ ਕਰ ਲਿਆ ਸੀ। ਇਸ ਤੋਂ ਬਾਅਦ ਉਸ ਨੇ ਲੜਕੀ ਦਾ ਕਤਲ ਕਰ ਦਿੱਤਾ। ਬੱਚੀ ਦੇ ਅਗਵਾ ਅਤੇ ਕਤਲ ਤੋਂ ਬਾਅਦ ਪੂਰੇ ਜ਼ਿਲ੍ਹੇ 'ਚ ਹੜਕੰਪ ਮੱਚ ਗਿਆ ਸੀ। ਲੋਕ ਲਗਾਤਾਰ ਗੁੱਸੇ ਵਿੱਚ ਸਨ। ਪੁਲਿਸ ਨੇ ਇਸ ਦੇ ਨਾਲ ਹੀ ਭਰੋਸਾ ਦਿੱਤਾ ਸੀ ਕਿ ਦੋਸ਼ੀ ਖਿਲਾਫ ਅਦਾਲਤ ਵਿਚ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਅਤੇ ਉਸ ਨੂੰ ਸਖਤ ਤੋਂ ਸਖਤ ਸਜ਼ਾ ਦੇਣ ਦੀ ਮੰਗ ਕੀਤੀ ਜਾਵੇਗੀ। ਹੁਣ ਇਸ ਮਾਮਲੇ ਵਿੱਚ ਅਦਾਲਤ ਨੇ ਦੋਸ਼ੀ ਨੂੰ ਮੌਤ ਦੀ ਸਜ਼ਾ ਸੁਣਾਈ ਹੈ।  DOnel

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement