Shah Mahmood Qureshi: ਪਾਕਿਸਤਾਨ ਦੀ ਅਦਾਲਤ ਨੇ ਕੁਰੈਸ਼ੀ ਨੂੰ ਚੋਣ ਲੜਨ ਤੋਂ ਅਯੋਗ ਕਰਾਰ ਦਿਤਾ 
Published : Feb 4, 2024, 5:08 pm IST
Updated : Feb 4, 2024, 5:08 pm IST
SHARE ARTICLE
Shah Mahmood Qureshi
Shah Mahmood Qureshi

ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ (67) ਨੂੰ ਅਜਿਹੇ ਸਮੇਂ ਅਯੋਗ ਕਰਾਰ ਦਿਤਾ ਗਿਆ ਹੈ ਜਦੋਂ ਦੇਸ਼ ਵਿਚ 8 ਫਰਵਰੀ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ।

Shah Mahmood Qureshi: ਇਸਲਾਮਾਬਾਦ: ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਜੇਲ ’ਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਰੀਬੀ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਸਰਕਾਰੀ ਗੁਪਤ ਜਾਣਕਾਰੀ ਲੀਕ ਕਰਨ ਦੇ ਦੋਸ਼ ’ਚ 10 ਸਾਲ ਦੀ ਸਜ਼ਾ ਦੇ ਮੱਦੇਨਜ਼ਰ ਪੰਜ ਸਾਲ ਲਈ ਚੋਣ ਲੜਨ ਤੋਂ ਅਯੋਗ ਕਰਾਰ ਦੇ ਦਿਤਾ ਹੈ। ਸਾਬਕਾ ਵਿਦੇਸ਼ ਮੰਤਰੀ ਕੁਰੈਸ਼ੀ (67) ਨੂੰ ਅਜਿਹੇ ਸਮੇਂ ਅਯੋਗ ਕਰਾਰ ਦਿਤਾ ਗਿਆ ਹੈ ਜਦੋਂ ਦੇਸ਼ ਵਿਚ 8 ਫਰਵਰੀ ਨੂੰ ਆਮ ਚੋਣਾਂ ਹੋਣ ਜਾ ਰਹੀਆਂ ਹਨ।

ਇਹ ਵੀ ਪੜ੍ਹੋ: Dr. Tony Dhillon News: ਲੰਡਨ 'ਚ ਪੰਜਾਬੀ ਡਾਕਟਰ ਅੰਤੜੀਆਂ ਦੇ ਕੈਂਸਰ ਦੇ ਟੀਕੇ ਦੇ ਅੰਤਰਰਾਸ਼ਟਰੀ ਟ੍ਰਾਇਲ ਦੀ ਕਰ ਰਹੇ ਅਗਵਾਈ 

ਇਮਰਾਨ ਖਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀ.ਟੀ.ਆਈ.) ਸਰਕਾਰ ਦੀ ਕਾਰਵਾਈ ਦੇ ਬਾਵਜੂਦ ਅਤੇ ਅਪਣੇ ਮਸ਼ਹੂਰ ਚੋਣ ਨਿਸ਼ਾਨ ਬੈਟ ਤੋਂ ਬਿਨਾਂ ਚੋਣਾਂ ਲੜ ਰਹੀ ਹੈ। ਖਾਨ ਅਤੇ ਕੁਰੈਸ਼ੀ ਨੂੰ ਮੰਗਲਵਾਰ ਨੂੰ ਨਿੱਜਤਾ ਦੀ ਉਲੰਘਣਾ ਲਈ 10-10 ਸਾਲ ਕੈਦ ਦੀ ਸਜ਼ਾ ਸੁਣਾਈ ਗਈ ਸੀ। ਪਾਕਿਸਤਾਨ ਦੇ ਚੋਣ ਕਮਿਸ਼ਨ ਨੇ ਵਿਸ਼ੇਸ਼ ਅਦਾਲਤ ਦੇ 30 ਜਨਵਰੀ, 2024 ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਸੰਵਿਧਾਨ ਅਤੇ ਕਾਨੂੰਨ ਅਨੁਸਾਰ ਕੋਈ ਵੀ ਦੋਸ਼ੀ ਵਿਅਕਤੀ ਚੋਣਾਂ ਵਿਚ ਹਿੱਸਾ ਨਹੀਂ ਲੈ ਸਕਦਾ। ਚੋਣ ਕਮਿਸ਼ਨ ਨੇ ਸਨਿਚਰਵਾਰ ਨੂੰ ਕਿਹਾ, ‘‘ਇਸ ਦੇ ਨਤੀਜੇ ਵਜੋਂ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ‘ਇਸਲਾਮਿਕ ਰਿਪਬਲਿਕ ਆਫ਼ ਪਾਕਿਸਤਾਨ’ ਦੇ ਸੰਵਿਧਾਨ ਦੀ ਧਾਰਾ 63 (1) (ਐਚ) ਦੇ ਨਾਲ-ਨਾਲ ਚੋਣ ਐਕਟ 2017 ਦੀ ਧਾਰਾ 232 ਤਹਿਤ ਅਯੋਗ ਕਰਾਰ ਦਿਤਾ ਗਿਆ ਹੈ।’’

 ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਏਜੰਸੀ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement