
ਪੱਛਮ ਵਿਚ ਗੜਬੜੀਆਂ ਕਰਕੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਭਾਰੀ ਬਰਫ਼ਬਾਰੀ ਹੋਣ ਦੀ ਚਿਤਾਵਨੀ...
ਚੰਡੀਗੜ੍ਹ : ਪੱਛਮ ਵਿਚ ਗੜਬੜੀਆਂ ਕਰਕੇ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਤੱਕ ਭਾਰੀ ਬਰਫ਼ਬਾਰੀ ਹੋਣ ਦੀ ਚਿਤਾਵਨੀ ਦਿਤੀ ਹੈ। ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ 6 ਤੋਂ 11 ਮਾਰਚ ਤੱਕ ਪੰਜਾਬ, ਹਿਮਾਚਲ ਅਤੇ ਦਿੱਲੀ ਸਮੇਤ ਉੱਤਰ ਹਿੱਸਿਆਂ ਵਿਚ ਮੀਂਹ ਦੇ ਨਾਲ ਠੰਡੀਆਂ ਹਵਾਵਾਂ ਤੇ ਪੱਛਮੀ ਹਿਮਾਲਿਆ ਵਿਚ ਭਾਰੀ ਬਰਫ਼ਬਾਰੀ ਹੋ ਸਕਦੀ ਹੈ।
Weather
ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਹੋਣ ਦੀ ਸੰਭਾਵਨਾ ਹੈ ਜਦਕਿ ਮੈਦਾਨੀ ਇਲਾਕਿਆਂ ਵਿਚ ਬੱਦਲ ਛਾਏ ਰਹਿਣਗੇ। ਹਲਕੀ ਬਾਰਸ਼ ਵੀ ਹੋਵੇਗੀ। 11 ਤੇ 12 ਮਾਰਚ ਨੂੰ ਮਜ਼ਬੂਤ ਪੱਛਮੀ ਗੜਬੜੀਆਂ ਦਾ ਖ਼ਦਸ਼ਾ ਜਤਾਇਆ ਗਿਆ ਹੈ ਜਿਸ ਨਾਲ ਬਰਫ਼ਬਾਰੀ ਤੇ ਮੀਂਹ ਦੀ ਸੰਭਾਵਨਾ ਹੈ।
Weather
ਅਜਿਹੇ ਵਿਚ ਸਰਦੀ ਤੋਂ ਰਾਹਤ ਭਾਲ ਰਹੇ ਲੋਕਾਂ ਨੂੰ ਥੋੜ੍ਹਾ ਹੋਰ ਇੰਤਜ਼ਾਰ ਕਰਨਾ ਪਵੇਗਾ ਕਿਉਂਕਿ ਪਹਾੜਾਂ ਵਿਚ ਹੋ ਰਹੀ ਬਰਫ਼ਬਾਰੀ ਕਰਕੇ ਠੰਢ ਪਹਿਲਾਂ ਹੀ ਵਧ ਗਈ ਹੈ। ਆਉਣ ਵਾਲੇ ਦਿਨਾਂ ’ਚ ਮੀਂਹ ਪੈਣ ਕਰਕੇ ਠੰਢ ਹੋਰ ਵਧਣ ਦੇ ਆਸਾਰ ਹਨ।