
ਕੋਰੋਨਾ ਵਾਇਰਸ ਤੋਂ ਪੀੜਤ ਮਰੀਜ਼ਾਂ 'ਚ ਇਟਲੀ ਦੇ 16 ਸੈਲਾਨੀ ਵੀ ਸ਼ਾਮਲ
ਨਵੀਂ ਦਿੱਲੀ : ਕੋਰੋਨਾ ਵਾਇਰਸ ਦੀ ਭਾਰਤ ਅੰਦਰ ਦਸਤਕ ਨੇ ਸਰਕਾਰ ਦੇ ਨਾਲ-ਨਾਲ ਲੋਕਾਂ ਅੰਦਰ ਦਹਿਸ਼ਤ ਪੈਦਾ ਕਰ ਦਿਤਾ ਹੈ। ਚੀਨ ਤੋਂ ਸ਼ੁਰੂ ਹੋਇਆ ਇਹ ਵਾਇਰਸ ਹੁਣ ਤਕ ਦੁਨੀਆਂ ਭਰ ਦੇ ਦੇਸ਼ਾਂ ਅੰਦਰ ਅਪਣੀ ਹੋਂਦ ਪ੍ਰਗਟਾ ਚੁੱਕਾ ਹੈ। ਪਿਛਲੇ ਦਿਨਾਂ ਦੌਰਾਨ ਦਿੱਲੀ ਤੋਂ ਇਲਾਵਾ ਦੇਸ਼ ਦੇ ਹੋਰ ਸ਼ਹਿਰਾਂ ਅੰਦਰ ਵੀ ਕੋਰੋਨਾ ਵਾਇਰਸ ਵਰਗੀਆਂ ਅਲਾਮਤਾਂ ਤੋਂ ਪੀੜਤਾਂ ਦੀ ਪਛਾਣ ਕੀਤੀ ਗਈ ਸੀ। ਪਰ ਹੁਣ ਦੋ ਦਰਜਨ ਤੋਂ ਵੱਧ ਮਰੀਜ਼ਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਣ ਬਾਅਦ ਦੇਸ਼ ਭਰ ਅੰਦਰ ਹੜਕੰਮ ਮੱਚ ਗਿਆ ਹੈ।
Corona Virus
ਖ਼ਾਸ ਕਰ ਕੇ ਦਿੱਲੀ ਐਨਸੀਆਰ ਅੰਦਰ ਜਿਸ ਮਿਕਦਾਰ ਨਾਲ ਮਰੀਜ਼ਾਂ ਦੀ ਗਿਣਤੀ ਵੱਧ ਰਹੀ ਹੈ, ਉਸ ਨੇ ਦਿੱਲੀ ਸਰਕਾਰ ਦੀਆਂ ਚਿੰਤਾਵਾਂ ਵੀ ਵਧਾ ਦਿਤੀਆਂ ਹਨ। ਦਿੱਲੀ ਦੇ ਸਫਦਰਜੰਗ ਹਸਪਤਾਲ ਵਿਚ ਹੁਣ ਤਕ 6 ਮਰੀਜ਼ਾਂ ਨੂੰ ਭਰਤੀ ਕਰਵਾਇਆ ਗਿਆ ਹੈ। ਇਸੇ ਤਰ੍ਹਾਂ ਇਟਲੀ 'ਤੋਂ ਆਏ 21 ਵਿਅਕਤੀਆਂ ਨੂੰ ਦਿੱਲੀ ਸਥਿਤ ਆਈਟੀਬੀਪੀ ਆਈਸੋਲੇਸ਼ਨ ਸੈਲ ਅੰਦਰ ਨਿਗਰਾਈ ਹੇਠ ਰੱਖਿਆ ਜਾ ਰਿਹਾ ਹੈ। ਇਨ੍ਹਾਂ ਵਿਚੋਂ 16 ਵਿਅਕਤੀਆਂ ਦੇ ਟੈਸਟ ਪਾਜ਼ੀਟਿਵ ਪਾਏ ਗਏ ਹਨ।
File Photo
ਦੱਸ ਦਈਏ ਕਿ ਦੁਨੀਆਂ ਭਰ 'ਚ ਹੁਣ ਤਕ ਕੋਰੋਨਾ ਵਾਇਰਸ ਕਾਰਨ 3100 ਤੋਂ ਵੱਧ ਵਿਅਕਤੀ ਮੌਤ ਦੇ ਮੂੰਹ ਦੇ ਮੂੰਹ ਵਿਚ ਚਲੇ ਗਏ ਹਨ। ਇਸੇ ਤਰ੍ਹਾਂ ਦੇਸ਼ ਭਰ ਅੰਦਰ ਇਟਲੀ ਦੇ 16 ਸੈਲਾਨੀਆਂ ਸਮੇਤ 25 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ। ਦੇਸ਼ ਭਰ ਦੇ ਏਅਰਪੋਰਟ ਕੋਰੋਨਾ ਵਾਇਰਸ ਨੂੰ ਲੈ ਕੇ ਅਲਰਟ 'ਤੇ ਹਨ।
Kejriwal
ਦਿੱਲੀ ਵਿਚ ਕੋਰੋਨਾ ਵਾਇਰਸ ਦੀ ਦਸਤਕ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਕੋਰੋਨਾ ਵਾਇਰਸ ਨੂੰ ਲੈ ਕੇ ਚਿੰਤਤ ਹਨ ਪਰ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਕਿਹਾ ਦਿੱਲੀ ਦੇ ਇਕ ਸਟੇਟ ਪੱਧਰ ਦੀ ਟਾਸਕ ਫੋਰਸ ਦਾ ਗਠਨ ਕਰ ਦਿਤਾ ਗਿਆ ਹੈ, ਜਿਸ ਦੀ ਅਗਵਾਈ ਉਹ ਖੁਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਟਾਸਕ ਫੋਰਸ ਦੀ ਮੀਟਿੰਗ ਦੌਰਾਨ ਐਮਰਜੰਸੀ ਹਾਲਾਤਾਂ ਨਾਲ ਨਜਿੱਠਣੇ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਹੈ।
Corona Virus
ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਵਲੋਂ ਹੋਲੀ ਨਾ ਮਨਾਉਣ ਦਾ ਐਲਾਨ : ਉਨ੍ਹਾਂ ਕਿਹਾ ਕਿ ਏਅਰਪੋਰਟ 'ਤੇ ਥਰਮਲ ਸਕੈਨਿੰਗ ਕੀਤੀ ਜਾ ਰਹੀ ਹੈ। ਸਾਰੇ ਨਿਗਮ ਹੋਟਲ ਅਤੇ ਗੈਸਟ ਹਾਊਸਾਂ 'ਚ 4 ਦੇਸ਼ਾਂ ਤੋਂ ਆਉਣ ਵਾਲੇ ਵਿਦੇਸ਼ੀਆਂ ਦੀ ਸਕੈਨਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ 'ਚ ਹੋਏ ਦੰਗਿਆਂ ਅਤੇ ਕੋਰੋਨਾਵਾਇਰਸ ਕਾਰਨ ਉਹ ਇਸ ਸਾਲ ਹੋਲੀ ਨਹੀਂ ਮਨਾਉਣਗੇ। ਇਸੇ ਤਰ੍ਹਾਂ ਉਨ੍ਹਾਂ ਦੇ ਮੰਤਰੀ ਅਤੇ ਵਿਧਾਇਕ ਵੀ ਹੋਲੀ ਨਹੀਂ ਮਨਾਉਣਗੇ।
BJP
ਪ੍ਰਧਾਨ ਮੰਤਰੀ ਸਮੇਤ ਭਾਜਪਾ ਆਗੂ ਵੀ ਨਹੀਂ ਮਨਾਉਣਗੇ ਹੋਲੀ : ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਬੀਜੇਪੀ ਪ੍ਰਧਾਨ ਜੇਪੀ ਨੱਢਾ ਸਮੇਤ ਭਾਰਤੀ ਜਨਤਾ ਪਾਰਟੀ ਦੇ ਕਈ ਦਿਗਜ਼ ਆਗੂਆਂ ਨੇ ਵੀ ਇਸ ਸਾਲ ਹੋਲੀ ਨਾ ਮਨਾਉਣ ਦਾ ਫ਼ੈਸਲਾ ਕੀਤਾ ਹੈ। ਇਸ ਦਿਨ ਉਹ ਕਿਸੇ ਵੀ ਤਰ੍ਹਾਂ ਦੇ ਪ੍ਰੋਗਰਾਮ 'ਚ ਸ਼ਿਰਕਤ ਨਹੀਂ ਕਰਨਗੇ। ਇਹ ਫ਼ੈਸਲਾ ਕੋਰੋਨਾਵਾਇਰਸ ਦੇ ਵਧਦੇ ਪ੍ਰਕੋਪ ਦੇ ਮੱਦੇਨਜ਼ਰ ਲਿਆ ਗਿਆ ਹੈ।
Corona Virus
ਹੁਣ ਤਕ 16 ਲੱਖ ਲੋਕਾਂ ਦੀ ਹੋ ਚੁੱਕੇ ਹੈ ਸਕਰੀਨਿੰਗ : ਇਸੇ ਦੌਰਾਨ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ ਵਰਧਨ ਨੇ ਕਿਹਾ ਹੈ ਕਿ ਹੁਣ ਤਕ 16 ਲੱਖੀ ਲੋਕਾਂ ਦੀ ਸਕਰੀਨਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਕੋਰੋਨਾ ਵਾਇਰਸ ਨਾਲ ਨਿਪਟਨ ਲਈ ਈਰਾਨ 'ਚ ਵੀ ਇਕ ਲੈਬ ਬਣਾਈ ਜਾ ਰਹੀ ਹੈ।
File Photo
ਹੁਣ ਤਕ ਈਰਾਨ ਵਿਚ ਇਕ ਵਿਗਿਆਨੀ ਭੇਜਿਆ ਜਾ ਚੁੱਕਾ ਹੈ ਜਦਕਿ ਤਿੰਨ ਹੋਰ ਭੇਜਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਭਾਰਤ 'ਚ ਹੁਣ ਤਕ 25 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਦਾ ਇਲਾਜ਼ ਜਾਰੀ ਹੈ। ਉਨ੍ਹਾਂ ਕਿਹਾ ਕਿ ਹੁਣ ਤਕ ਇਟਲੀ ਦੇ 16 ਅਤੇ ਭਾਰਤ ਦੇ ਇਕ ਮਰੀਜ਼ ਦਾ ਟੈਸਟ ਪਾਜੀਟਿਵ ਆਇਆ ਹੈ।
File Photo
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।