
ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਇਕ ਭੀੜ ਦਾ ਰੂਪ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਨਵੀਂ ਦਿੱਲੀ, ਸੈਸ਼ਵ ਨਾਗਰਾ : ਗਾਜ਼ੀਪੁਰ ਬਾਰਡਰ ‘ਤੇ ਪਹੁੰਚੀ ਉਤਰਾਖੰਡ ਦੀ ਲੜਕੀ ਨੇ ਕੇਂਦਰ ਸਰਕਾਰ ਨੂੰ ਖਰੀਆਂ-ਖਰੀਆਂ ਸੁਣਾਉਂਦਿਆਂ ਕਿਹਾ ਕਿ ਦਿੱਲੀ ਦੇ ਬਾਰਡਰਾਂ ‘ਤੇ ਚੱਲ ਰਿਹਾ ਸੰਘਰਸ਼ ਇਕੱਲੇ ਕਿਸਾਨਾਂ ਦਾ ਨਹੀਂ ਹੈ ਸਗੋਂ ਪੂਰੀ ਮਾਨਵਤਾ ਦਾ ਸੰਘਰਸ਼ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨੀ ਅੰਦੋਲਨ ਨੂੰ ਇਕ ਭੀੜ ਦਾ ਰੂਪ ਕਹਿ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨੂੰ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਹੀ ਕਿਹਾ ਜਾ ਸਕਦਾ ਹੈ । ਉਨ੍ਦੇਹਾਂ ਕਿਹਾ ਦੇਸ਼ ਦੇ ਕਿਸਾਨ ਕੇਂਦਰ ਸਰਕਾਰ ਦੀਆਂ ਚਾਲਾਂ ਦਾ ਜਵਾਬ ਦੇਣ ਲਈ ਤਿਆਰ ਬਰ ਤਿਆਰ ਬੈਠੇ ਹਨ।
farmer protestਉੱਤਰਾਖੰਡ ਦੀ ਲੜਕੀ ਸਪੋਕਸਮੈਨ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਪੰਜਾਬੀ ਕਿਸਾਨਾਂ ਨੂੰ ਅਪੀਲ ਕਰਦੀ ਹਾਂ ਕਿ ਉਹ ਵੀ ਗਾਜ਼ੀਪੁਰ ਬਾਰਡਰ ‘ਤੇ ਇਕ ਵਾਰ ਜ਼ਰੂਰ ਆ ਕੇ ਜਾਣ ਤਾਂ ਜੋ ਪੰਜਾਬੀਆਂ ਅਤੇ ਉਤਰਾਖੰਡ ਦੇ ਕਿਸਾਨਾਂ ਦੇ ਆਪਸੀ ਵਿਚਾਰ ਮਿਲ ਸਕਣ । ਉਨ੍ਹਾਂ ਕਿਹਾ ਕਿ ਇਸ ਕਿਸਾਨੀ ਅੰਦੋਲਨ ਨੇ ਪੂਰੇ ਦੇਸ਼ ਦੇ ਕਿਸਾਨਾਂ ਨੂੰ ਇਕਜੁੱਟ ਕਰ ਦਿੱਤਾ ਹੈ , ਪੰਜਾਬੀ ਕਿਸਾਨ ਪੂਰੇ ਦੇਸ਼ ਦੇ ਕਿਸਾਨਾਂ ਦੀ ਲੜਾਈ ਲੜ ਰਹੇ ਹਨ, ਇਸ ਲਈ ਉਹ ਗਾਜੀਪੁਰ ਬਾਰਡਰ ‘ਤੇ ਆਉਣ ਅਤੇ ਸਾਨੂੰ ਸਿੰਘੂ ਬਾਰਡਰ ਉੱਤੇ ਪਹੁੰਚਣ ਦਾ ਸੱਦਾ ਦਾ ਦੇਣ ।
farmer protestਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਕਾਲੇ ਕਾਨੂੰਨ ਕਿਸਾਨਾਂ ਦੀ ਤਬਾਹੀ ਦੇ ਵਾਰੰਟ ਹਨ , ਜਿਸ ਨਾਲ ਦੇਸ਼ ਦਾ ਕਿਸਾਨ ਪੂਰੀ ਤਰ੍ਹਾਂ ਬਰਬਾਦ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਦੇ ਖ਼ਿਲਾਫ਼ ਕਾਨੂੰਨ ਬਣਾ ਕੇ ਉਨ੍ਹਾਂ ਦੀਆਂ ਜ਼ਮੀਨਾਂ ਖੋਹਣਾ ਚਾਹੁੰਦੀ ਹੈ ਅਤੇ ਕਾਰਪੋਰੇਟ ਘਰਾਣਿਆਂ ਨੂੰ ਸੌਂਪਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਜਦੋਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਘਰਾਣਿਆਂ ਕੋਲ ਚਲੀਆਂ ਗਈਆਂ ਤਾਂ ਦੇਸ਼ ਦਾ ਕਿਸਾਨ ਸੜਕ ‘ਤੇ ਆ ਜਾਵੇਗਾ।