ਕੇਂਦਰ ਸਰਕਾਰ ਖੇਤੀਬਾੜੀ ਸੈਕਟਰ ਦੇ ਵਿਕਾਸ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ–ਨਰਿੰਦਰ ਤੋਮਰ
Published : Mar 4, 2021, 6:29 pm IST
Updated : Mar 5, 2021, 3:53 pm IST
SHARE ARTICLE
Narnedra Singh Tomar
Narnedra Singh Tomar

ਕਿਹਾ ਅਸੀਂ ਸਮਝਦੇ ਹਾਂ ਕਿ ਜੇ ਸਾਡੇ ਕੋਲ ਖੁਸ਼ਹਾਲ ਕਿਸਾਨ ਨਾ ਹੋਣ ਤਾਂ ਅਸੀਂ ਦੇਸ਼ ਦੀ ਚੰਗੀ ਆਰਥਿਕਤਾ ਦਾ ਵਿਕਾਸ ਨਹੀਂ ਕਰ ਸਕਦੇ।

ਨਵੀਂ ਦਿੱਲੀ: ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਵੀਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਖੇਤੀਬਾੜੀ ਸੈਕਟਰ ਦੇ ਵਿਕਾਸ ਅਤੇ "ਕਿਸਾਨਾਂ ਦੀ ਆਮਦਨ ਵਧਾਉਣ ਲਈ ਕੰਮ ਕਰਨ ਲਈ ਵਚਨਬੱਧ ਹੈ।" ਉਨ੍ਹਾਂ ਨੇ ਇਹ ਸੁਨਿਸ਼ਚਿਤ ਕੀਤਾ ਕਿ ਖੇਤੀਬਾੜੀ ਦੇ ਨਵੇਂ ਸੁਧਾਰ ਕਿਸਾਨਾਂ ਦੀ ਆਮਦਨੀ ਵਿੱਚ ਸੁਧਾਰ ਕਰਨਗੇ।

narendra tohmar narendra tohmarਤੋਮਰ ਨੇ ਕਿਹਾ ਕਿ ਸਰਕਾਰ ਸਮਝਦੀ ਹੈ ਕਿ ਕਿਸਾਨਾਂ ਦੀ ਖੁਸ਼ਹਾਲੀ ਤੋਂ ਬਿਨਾਂ ਚੰਗੀ ਆਰਥਿਕਤਾ ਦਾ ਵਿਕਾਸ ਨਹੀਂ ਹੋ ਸਕਦਾ। ਕੇਂਦਰੀ ਮੰਤਰੀ ਨੇ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਨਿਧੀ (ਪੀਐਮ-ਕਿਸਾਨ) ਯੋਜਨਾ ਤਹਿਤ ਸਰਕਾਰ ਨੇ ਤਕਰੀਬਨ 1.75 ਕਰੋੜ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 1.15 ਲੱਖ ਕਰੋੜ ਰੁਪਏ ਸ਼ਾਮਲ ਕੀਤੇ ਹਨ।

narendra tohmar narendra tohmarਨੈਸ਼ਨਲ ਬੈਂਕ ਫਾਰ ਐਗਰੀਕਲਚਰ ਐਂਡ ਰੂਰਲ ਡਿਵੈਲਪਮੈਂਟ (ਨਾਬਾਰਡ) ਅਤੇ ਏਸ਼ੀਆ ਪੈਸੀਫਿਕ ਰੂਰਲ ਐਂਡ ਐਗਰੀਕਲਚਰਲ ਕਰੈਡਿਟ ਐਸੋਸੀਏਸ਼ਨ (ਅਪ੍ਰਕਾ) ਦੇ ਸਾਂਝੇ ਫੋਰਮ ਦੇ ਸੈਸ਼ਨ "ਖੇਤੀਬਾੜੀ ਸਮੂਹਾਂ ਅਤੇ ਕਰਜ਼ਾ ਵਧਾਉਣ ਵਾਲੇ ਸਾਧਨਾਂ ਨੂੰ ਉਤਸ਼ਾਹਤ ਕਰਨ ਲਈ ਵਿਕਾਸ ਸਹਾਇਤਾ" ਦੇ ਸ਼ਮੂਲੀਅਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕੀਤਾ ।

Narendra singh Narendra singhਤੋਮਰ ਨੇ ਕਿਹਾ ਕਿ ਖੇਤੀਬਾੜੀ ਦੇ ਨਵੇਂ ਕਾਨੂੰਨ ਕਿਸਾਨਾਂ ਦੇ ਵਾਧੇ ਲਈ ਕ੍ਰਾਂਤੀਕਾਰੀ ਬਣ ਜਾਣਗੇ । ਉਨ੍ਹਾਂ ਕਿਹਾ, “ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ (ਪੀ.ਐੱਮ.-ਕਿਸਾਨ) ਯੋਜਨਾ ਤਹਿਤ ਤਕਰੀਬਨ 1.15 ਲੱਖ ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖੇਤੀਬਾੜੀ ਸੈਕਟਰ ਦਾ ਵਿਕਾਸ ਕਰਨਾ ਚਹੁੰਦੇ ਹਨ । ਅਸੀਂ ਸਮਝਦੇ ਹਾਂ ਕਿ ਜੇ ਸਾਡੇ ਕੋਲ ਖੁਸ਼ਹਾਲ ਕਿਸਾਨ ਨਾ ਹੋਣ ਤਾਂ ਅਸੀਂ ਦੇਸ਼ ਦੀ ਚੰਗੀ ਆਰਥਿਕਤਾ ਦਾ ਵਿਕਾਸ ਨਹੀਂ ਕਰ ਸਕਦੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement