
ਪੱਛਮੀ ਬੰਗਾਲ ਵਿਚ ਵਿਧਾਨ ਸਭਾ ਚੋਣਾਂ ਨਹੀਂ ਲੜੇਗੀ ਸ਼ਿਵ ਸੈਨਾ
ਮੁੰਬਈ-ਸ਼ਿਵ ਸੈਨਾ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਪਾਰਟੀ ਦੇ ਬੁਲਾਰੇ ਅਤੇ ਰਾਜ ਸਭਾ ਮੈਂਬਰ ਸੰਜੇ ਰਾਓਤ ਨੇ ਇਕ ਟਵੀਟ ਕਰਕੇ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਊਧਵ ਠਾਕਰੇ ਨਾਲ ਚਰਚਾ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਮਮਤਾ ਬੈਨਰਜੀ ਨੂੰ ‘ਬੰਗਾਲ ਦੀ ਅਸਲੀ ਸ਼ੇਰਨੀ’ ਦੱਸਦਿਆਂ ਰਾਓਤ ਨੇ ਦੱਸਿਆ ਕਿ ਸ਼ਿਵ ਸੈਨਾ ਉਨ੍ਹਾਂ ਨਾਲ ਇੱਕਜੁੱਟਤਾ ਨਾਲ ਖੜ੍ਹੀ ਹੈ ।
sanjay-raut-mamata-banerjee-ਸ਼ਿਵ ਸੈਨਾ ਨੇ ਐਲਾਨ ਕੀਤਾ ਹੈ ਕਿ ਉਹ ਬੰਗਾਲ ਵਿਚ ਚੋਣਾਂ ਨਹੀਂ ਲੜੇਗੀ ਅਤੇ ਪਾਰਟੀ ਵੀ ਕਿਸੇ ਵੀ ਉਮੀਦਵਾਰ ਨੂੰ ਚੋਣਾਂ ਵਿਚ ਨਹੀਂ ਉਤਾਰੇਗੀ । ਮਮਤਾ ਦੀਦੀ ਦੀ ਤ੍ਰਿਣਮੂਲ ਕਾਂਗਰਸ ਪਾਰਟੀ ਦਾ ਸਮਰਥਨ ਕਰਨ ਦਾ ਵੀ ਐਲਾਨ ਕੀਤਾ ਹੈ। ਇਸ ਐਲਾਨ ਨੇ ਹਰ ਕਿਸੇ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ । ਸ਼ਿਵ ਸੈਨਾ ਵੱਲੋਂ ਮਮਤਾ ਬੈਨਰਜੀ ਦੀ ਹਮਾਇਤ ਕਰਨ ‘ਤੇ ਰਾਜਨੀਤਕ ਹਲਕਿਆਂ ਵਿੱਚ ਭਰਪੂਰ ਚਰਚਾ ਹੋ ਰਹੀ ਹੈ।
sanjay-rautਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਉਤ ਨੇ ਟਵੀਟ ਕਰਕੇ ਇਸ ਗੱਲ ਦੀ ਜਾਣਕਾਰੀ ਦਿੱਤੀ ਹੈ, ਉਨ੍ਹਾਂ ਨੇ ਮਮਤਾ ਬੈਨਰਜੀ ਨੂੰ ਸਮਰਥਨ ਦਿੰਦੇ ਹੋਏ ਕਿਹਾ ਕਿ ਅਸਲ ਰੀਅਲ ਬੰਗਾਲ ਟਾਈਗਰਜ਼ ਦੀਦੀ ਹੀ ਹੈ।