
ਚੋਣ ਕਮਿਸ਼ਨ ਵੱਲੋਂ 26 ਫਰਵਰੀ ਨੂੰ ਰਾਜ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਗਿਆ।
ਕੋਲਕਾਤਾ- ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਬੁੱਧਵਾਰ ਨੂੰ ਸਾਰੇ ਪੈਟਰੋਲ ਪੰਪ ਡੀਲਰਾਂ ਅਤੇ ਹੋਰ ਏਜੰਸੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਕੇਂਦਰ ਸਰਕਾਰ ਦੀਆਂ ਯੋਜਨਾਵਾਂ ਦੀਆਂ ਮਸ਼ਹੂਰੀਆਂ ਵਾਲੀਆਂ ਹੋਰਡਿੰਗਜ਼ ਨੂੰ 72 ਘੰਟਿਆਂ ਦੇ ਅੰਦਰ-ਅੰਦਰ ਸਹੂਲਤਾਂ ਦੇ ਅਹਾਤੇ ਤੋਂ ਹਟਾਏ ਜਾਣ।
PM MODIਪੱਛਮੀ ਬੰਗਾਲ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਦੇ ਅਧਿਕਾਰੀ ਨੇ ਕਿਹਾ ਕਿ ਅਜਿਹੇ ਹੋਰਡਿੰਗਜ਼ ਵਿਚ ਪ੍ਰਧਾਨ ਮੰਤਰੀ ਦੀ ਤਸਵੀਰ ਦੀ ਵਰਤੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਹੈ। ਇਸ ਤੋਂ ਪਹਿਲਾਂ ਹੀ ਤ੍ਰਿਣਮੂਲ ਕਾਂਗਰਸ ਦੇ ਇਕ ਵਫ਼ਦ ਨੇ ਚੋਣ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਦੋਸ਼ ਲਾਇਆ ਕਿ ਵੱਖ-ਵੱਖ ਕੇਂਦਰੀ ਯੋਜਨਾਵਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣ ਵਾਲੇ ਹੋਰਡਿੰਗਜ਼ ਵਿਚ ਪ੍ਰਧਾਨ ਮੰਤਰੀ ਮੋਦੀ ਦੀਆਂ ਫੋਟੋਆਂ ਦੀ ਵਰਤੋਂ ਚੋਣ ਜ਼ਾਬਤੇ ਦੀ ਉਲੰਘਣਾ ਹੈ। ਚੋਣ ਕਮਿਸ਼ਨ ਵੱਲੋਂ 26 ਫਰਵਰੀ ਨੂੰ ਰਾਜ ਦੀਆਂ ਚੋਣਾਂ ਦੀਆਂ ਤਰੀਕਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਚੋਣ ਜ਼ਾਬਤਾ ਲਾਗੂ ਹੋ ਗਿਆ।
BJP Trimoolਜ਼ਿਕਰਯੋਗ ਹੈ ਕਿ ਪੱਛਮੀ ਬੰਗਾਲ ਵਿਚ ਚੋਣਾਂ ਦਾ ਪ੍ਰਚਾਰ ਹੁਣ ਜ਼ੋਰਾਂ ਤੇ ਹੈ ਭਾਰਤੀ ਜਨਤਾ ਪਾਰਟੀ ਪੱਛਮੀ ਬੰਗਾਲ ਵਿੱਚ ਸੱਤਾ ਹੱਥ ਵਿਚ ਲੈਣ ਲਈ ਤਰ੍ਹਾਂ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ ਦੂਸਰੇ ਪਾਸੇ ਤ੍ਰਿਣਮੂਲ ਕਾਂਗਰਸ ਪਾਰਟੀ ਵੀ ਪ੍ਰਚਾਰ ਕਰਨ ਵਿੱਚ ਪਿੱਛੇ ਨਹੀਂ ਰਹਿ ਰਹੀ।