ਕਿਸਾਨਾਂ ਲਈ ਖੁਸ਼ਖਬਰੀ, ਨੈਨੋ ਯੂਰੀਆ ਤੋਂ ਬਾਅਦ ਸਰਕਾਰ ਨੇ ਵੀ ਨੈਨੋ ਡੀ.ਏ.ਪੀ ਨੂੰ ਦਿੱਤੀ ਮਨਜ਼ੂਰੀ
Published : Mar 4, 2023, 5:09 pm IST
Updated : Mar 4, 2023, 7:20 pm IST
SHARE ARTICLE
PHOTO
PHOTO

ਹੁਣ ਨੈਨੋ ਡੀਏਪੀ ਦੇ ਆਉਣ ਨਾਲ ਇੱਕ ਬੋਤਲ ਵਿੱਚ ਇੱਕੋ ਜਿਹੀ ਸਮਰੱਥਾ ਲਿਆਉਣਾ ਸੰਭਵ ਹੋ ਜਾਵੇਗਾ

 

ਨਵੀਂ ਦਿੱਲੀ - ਭਾਰਤ ਨੇ ਖਾਦਾਂ ਵਿੱਚ ਸਵੈ-ਨਿਰਭਰਤਾ ਦੀ ਦਿਸ਼ਾ ਵਿੱਚ ਇੱਕ ਹੋਰ ਵੱਡੀ ਪ੍ਰਾਪਤੀ ਹਾਸਲ ਕੀਤੀ ਹੈ। ਨੈਨੋ ਯੂਰੀਆ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਨੈਨੋ ਡੀ ਅਮੋਨੀਅਮ ਫਾਸਫੇਟ (ਡੀਏਪੀ) ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ। ਮਾਂਡਵੀਆ ਨੇ ਕਿਹਾ, ਮੋਦੀ ਸਰਕਾਰ ਦੇ ਇਸ ਫੈਸਲੇ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ।

ਕੇਂਦਰ ਸਰਕਾਰ ਨੇ ਇਫਕੋ ਦੁਆਰਾ ਬਣਾਏ ਡਾਈ ਅਮੋਨੀਆ ਫਾਸਫੇਟ ਨੂੰ ਖਾਦ ਕੰਟਰੋਲ ਆਰਡਰ ਵਿੱਚ ਸ਼ਾਮਲ ਕੀਤਾ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਡੀਏਪੀ ਦੀ ਵਪਾਰਕ ਰਿਲੀਜ਼ ਦਾ ਰਾਹ ਸਾਫ਼ ਹੋ ਗਿਆ ਹੈ। ਨੈਨੋ ਡੀਏਪੀ ਦੀ ਸ਼ੁਰੂਆਤ ਨਾਲ ਕਿਸਾਨਾਂ ਨੂੰ ਸਭ ਤੋਂ ਵੱਧ ਫਾਇਦਾ ਹੋਣ ਵਾਲਾ ਹੈ। ਇਸ ਵੇਲੇ ਡੀਏਪੀ ਬਾਰਦਾਨੇ ਵਿੱਚ ਉਪਲਬਧ ਹੈ, ਅਤੇ ਕਿਸਾਨਾਂ ਨੂੰ ਇਸ ਦੀ ਢੋਆ-ਢੁਆਈ ਵਿੱਚ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਨੈਨੋ ਡੀਏਪੀ ਦੇ ਆਉਣ ਨਾਲ ਇੱਕ ਬੋਤਲ ਵਿੱਚ ਇੱਕੋ ਜਿਹੀ ਸਮਰੱਥਾ ਲਿਆਉਣਾ ਸੰਭਵ ਹੋ ਜਾਵੇਗਾ। ਇਸ ਦੇ ਨਾਲ ਹੀ ਇਸ ਦੀਆਂ ਕੀਮਤਾਂ 'ਚ ਵੀ ਕਮੀ ਆਉਣ ਦੀ ਉਮੀਦ ਹੈ।
 

SHARE ARTICLE

ਏਜੰਸੀ

Advertisement

AAP ਉਮੀਦਵਾਰ Pawan Tinu ਨੂੰ ਅੱਜ ਵੀ ਲੱਗਦਾ ਹੈ Akali Dal ਚੰਗਾ ! 'ਚਰਨਜੀਤ ਚੰਨੀ ਨੇ ਡੇਰਾ ਬੱਲਾਂ ਨੂੰ ਨਕਲੀ ਚੈੱਕ

13 May 2024 9:15 AM

Pakistan 'ਚ ਸੁਲਗੀ ਬਗਾਵਤ ਦੀ ਅੱਗ, ਲੋਕਾਂ ਨੇ ਲਹਿਰਾਇਆ ਭਾਰਤੀ ਤਿਰੰਗਾ, ਪੁਲਿਸ ਨੂੰ ਘੇਰ-ਘੇਰ ਕੁੱਟ ਰਹੇ

12 May 2024 5:06 PM

Channi ਤੇ Bibi Jagir Kaur ਦੀ ਮੁਲਾਕਾਤ ਨੂੰ ਕਿਸ ਨੇ ਦਿੱਤੀ ਗਲਤ ਰੰਗਤ? ਤਿੱਤਲੀਆਂ ਵਰਗੇ ਲੀਡਰਾਂ ਦੀ ਫਿਸਲੀ ਜ਼ੁਬਾਨ

12 May 2024 4:25 PM

ਜਲੰਧਰ ਸ਼ਹਿਰ, ਚੰਨੀ ਦੀ ਲਹਿਰ, ਆਪ-ਕਾਂਗਰਸ ਦਾ ਫਿਕਸ ਮੈਚ ? 111 ਕੰਮ ਕਰਕੇ 2 ਸੀਟਾਂ ਤੋਂ ਹਾਰੇ ਚੰਨੀ ਨੂੰ ਜਲੰਧਰ

12 May 2024 4:11 PM

SPEED BULLETIN | ਦਿਨ ਭਰ ਦੀਆਂ ਅਹਿਮ ਖ਼ਬਰਾਂ ਜਾਣੋ ਕੀ ਕੁੱਝ ਹੋਇਆ ਖਾਸ | Rozana Spokesman

12 May 2024 4:06 PM
Advertisement