CBI ਕੋਰਟ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ, ਹੁਣ 10 ਮਾਰਚ ਨੂੰ ਹੋਵੇਗੀ ਸੁਣਵਾਈ
Published : Mar 4, 2023, 3:31 pm IST
Updated : Mar 4, 2023, 3:38 pm IST
SHARE ARTICLE
Manish Sisodia
Manish Sisodia

ਸੀਬੀਆਈ ਨੇ ਕਿਹਾ ਕਿ ਕੁਝ ਦਸਤਾਵੇਜ਼ ਗਾਇਬ ਹਨ, ਜਿਨ੍ਹਾਂ ਨੂੰ ਬਰਾਮਦ ਕੀਤਾ ਜਾਣਾ ਹੈ।

ਨਵੀਂ ਦਿੱਲੀ - ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ 'ਤੇ ਸੀਬੀਆਈ ਅਦਾਲਤ ਨੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਹੁਣ ਮਾਮਲੇ ਦੀ ਸੁਣਵਾਈ 10 ਮਾਰਚ ਨੂੰ ਦੁਪਹਿਰ 2 ਵਜੇ ਹੋਵੇਗੀ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਐਮਕੇ ਨਾਗਪਾਲ ਦੀ ਅਦਾਲਤ ਵਿਚ ਮਨੀਸ਼ ਸਿਸੋਦੀਆ ਵੱਲੋਂ ਸੀਨੀਅਰ ਵਕੀਲ ਦਯਾਕ੍ਰਿਸ਼ਨਨ ਅਤੇ ਸਿਧਾਰਥ ਅਗਰਵਾਲ ਪੇਸ਼ ਹੋਏ। ਸੀਬੀਆਈ ਨੇ ਫਿਰ ਮਨੀਸ਼ ਸਿਸੋਦੀਆ ਦਾ 3 ਦਿਨ ਦਾ ਰਿਮਾਂਡ ਮੰਗਿਆ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸਿਸੋਦੀਆ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਹਨ।

ਸੀਬੀਆਈ ਨੇ ਅਦਾਲਤ ਨੂੰ ਕਿਹਾ ਕਿ ਸਿਸੋਦੀਆ ਨੂੰ ਗਵਾਹਾਂ ਦੇ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਹੈ। ਦਿੱਲੀ ਸਰਕਾਰ ਦੇ ਕੁਝ ਅਧਿਕਾਰੀਆਂ ਨੂੰ ਨਾਲ ਬਿਠਾ ਕੇ ਪੁੱਛਗਿੱਛ ਕੀਤੀ ਗਈ। ਸਾਜ਼ਿਸ਼ ਦੀ ਜਾਂਚ ਹੋਣੀ ਚਾਹੀਦੀ ਹੈ। ਕੁਝ ਡਿਜ਼ੀਟਲ ਸਬੂਤ ਹਨ, ਉਨ੍ਹਾਂ ਨੂੰ ਸੰਭਾਲ ਕੇ ਪੁੱਛ-ਪੜਤਾਲ ਕਰਨੀ ਪਵੇਗੀ। ਜੱਜ ਨੇ ਸੀਬੀਆਈ ਤੋਂ ਕੇਸ ਡਾਇਰੀ ਮੰਗੀ ਅਤੇ ਪੁੱਛਿਆ ਕਿ ਕਿੰਨੇ ਘੰਟੇ ਪੁੱਛ-ਗਿੱਛ ਹੋਈ? ਸੀਬੀਆਈ ਨੇ ਕਿਹਾ ਕਿ ਇਸ ਦਵਾਈ ਦੇ ਚੱਕਰ ਵਿਚ ਸਾਡਾ ਪੂਰਾ ਦਿਨ ਖਰਾਬ ਹੋਇਆ, ਸਿਸੋਦੀਆ ਨੇ ਉਸ ਦਵਾਈ ਦੀ ਮੰਗ ਕੀਤੀ ਸੀ। 

Manish SisodiaManish Sisodia

ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਜਾਂਚ ਵਿਚ ਸਹਿਯੋਗ ਨਹੀਂ ਕਰ ਰਹੇ ਹਨ, ਅਜਿਹਾ ਕਹਿ ਕੇ ਰਿਮਾਂਡ ਲਈ ਆਧਾਰ ਨਹੀਂ ਹੋ ਸਕਦਾ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਸਾਰੀ ਪੁੱਛਗਿੱਛ ਦੀ ਰਿਕਾਰਡਿੰਗ ਸੀ.ਡੀ. ਵਿਚ ਹੈ। ਉਸ ਨੂੰ ਅਦਾਲਤ ਵਿਚ ਪੇਸ਼ ਨਹੀਂ ਕਰ ਸਕਦੇ। ਸੀਬੀਆਈ ਨੇ ਅਦਾਲਤ ਨੂੰ ਦੱਸਿਆ ਕਿ ਪੁੱਛਗਿੱਛ ਰੋਜ਼ਾਨਾ ਰਾਤ 8 ਵਜੇ ਤੱਕ ਹੁੰਦੀ ਹੈ। ਇੱਕ ਦਿਨ ਪੂਰਾ ਸੁਪਰੀਮ ਕੋਰਟ ਵਿਚ ਚਲਾ ਗਿਆ। ਸੀਬੀਆਈ ਨੇ ਕਿਹਾ ਕਿ ਕੁਝ ਦਸਤਾਵੇਜ਼ ਗਾਇਬ ਹਨ, ਜਿਨ੍ਹਾਂ ਨੂੰ ਬਰਾਮਦ ਕੀਤਾ ਜਾਣਾ ਹੈ।

ਮਨੀਸ਼ ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਜਦੋਂ ਤੱਕ ਉਹ ਜੁਰਮ ਕਬੂਲ ਨਹੀਂ ਕਰ ਲੈਂਦਾ, ਉਦੋਂ ਤੱਕ ਉਸ ਨੂੰ ਹਿਰਾਸਤ ਵਿਚ ਰੱਖਣਾ ਚਾਹੀਦਾ ਹੈ? ਸਿਸੋਦੀਆ ਦੇ ਵਕੀਲ ਨੇ ਕਿਹਾ ਕਿ ਉਨ੍ਹਾਂ ਨੂੰ ਕਈ ਮਹੀਨਿਆਂ ਤੋਂ ਗ੍ਰਿਫਤਾਰ ਨਹੀਂ ਕੀਤਾ ਗਿਆ ਸੀ, ਹੁਣ ਅਚਾਨਕ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਰਿਮਾਂਡ ਵਧਾਉਣ ਦੀ ਮੰਗ ਕੀਤੀ ਜਾ ਰਹੀ ਹੈ। ਹੁਣ ਅਚਾਨਕ ਸਾਰੀਆਂ ਚੀਜ਼ਾਂ ਇਕੱਠੀਆਂ ਹੋਣ ਲੱਗ ਪਈਆਂ ਸਨ। ਅਸੀਂ ਗ੍ਰਿਫਤਾਰੀ ਨੂੰ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ 'ਤੇ ਜੱਜ ਨੇ ਕਿਹਾ ਕਿ ਕੀ ਤੁਸੀਂ ਰਿਮਾਂਡ ਨੂੰ ਵੀ ਚੁਣੌਤੀ ਦਿੱਤੀ ਹੈ? ਅਦਾਲਤ ਨੇ ਕਿਹਾ ਕਿ ਜੇਕਰ ਤੁਹਾਨੂੰ ਲੱਗਦਾ ਹੈ ਕਿ ਰਿਮਾਂਡ ਦਾ ਹੁਕਮ ਗਲਤ ਹੈ ਤਾਂ ਇਸ ਨੂੰ ਹਾਈ ਕੋਰਟ 'ਚ ਚੁਣੌਤੀ ਦਿਓ। 

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement