ਰੂਸ 'ਚ ਕੋਰੋਨਾ ਦਾ ਟੀਕਾ ਬਣਾਉਣ ਵਾਲੇ ਵਿਗਿਆਨੀ ਦੀ ਗਲਾ ਘੁੱਟ ਕੇ ਹੱਤਿਆ

By : GAGANDEEP

Published : Mar 4, 2023, 7:48 pm IST
Updated : Mar 4, 2023, 7:48 pm IST
SHARE ARTICLE
photo
photo

ਪੁਲਿਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫਤਾਰ

 

 ਨਵੀਂ ਦਿੱਲੀ: ਰਸ਼ੀਅਨ ਕੋਵਿਡ ਵੈਕਸੀਨ ਸਪੁਟਨਿਕ ਵੀ ਬਣਾਉਣ ਵਾਲੇ ਵਿਗਿਆਨੀ ਐਂਡਰੀ ਬੋਟੀਕੋਵ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਰੂਸ ਦੇ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਬੋਟੀਕੋਵ ਦੀ ਲਾਸ਼ ਉਸ ਦੇ ਅਪਾਰਟਮੈਂਟ ਤੋਂ ਬਰਾਮਦ ਕੀਤੀ ਗਈ ਸੀ ਰਿਪੋਰਟ ਮੁਤਾਬਕ ਬੋਟੀਕੋਵ ਨੂੰ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ: ਬੇਕਾਬੂ ਹੋਏ ਖੱਚਰ ਨੇ ਔਰਤ ਨੂੰ ਮੂੰਹ ਨਾਲ ਚੁੱਕ ਕੇ ਦੂਰ ਤੱਕ ਘਸੀਟਿਆ, ਨਾ ਬਣਦੀ ਵੀਡੀਓ ਤਾਂ ਨਹੀਂ ਆਉਣਾ ਸੀ ਯਕੀਨ

ਪੁਲਿਸ ਨੇ ਕਤਲ ਦੇ ਮਾਮਲੇ ਵਿੱਚ ਇੱਕ ਸ਼ੱਕੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰੂਸੀ ਸਮਾਚਾਰ ਏਜੰਸੀ TASS ਨੇ ਰਸ਼ੀਅਨ ਫੈਡਰੇਸ਼ਨ ਦੀ ਜਾਂਚ ਕਮੇਟੀ ਦੇ ਹਵਾਲੇ ਨਾਲ ਕਿਹਾ ਕਿ 47 ਸਾਲਾ ਮਿਸਟਰ ਬੋਟਿਕੋਵ, ਜੋ ਗਮਾਲੇਆ ਨੈਸ਼ਨਲ ਰਿਸਰਚ ਸੈਂਟਰ ਫਾਰ ਈਕੋਲੋਜੀ ਐਂਡ ਮੈਥੇਮੈਟਿਕਸ ਵਿਚ ਸੀਨੀਅਰ ਖੋਜਕਰਤਾ ਵਜੋਂ ਕੰਮ ਕਰਦਾ ਸੀ, ਵੀਰਵਾਰ ਨੂੰ ਆਪਣੇ ਅਪਾਰਟਮੈਂਟ ਵਿਚ ਮ੍ਰਿਤਕ ਪਾਇਆ ਗਿਆ।

ਇਹ ਵੀ ਪੜ੍ਹੋ: ਅੰਮ੍ਰਿਤਸਰ ਪੁਲਿਸ ਨੇ ਸੈਲਾਨੀ ਦੀ ਜਾਨ ਲੈਣ ਵਾਲੇ ਸਨੈਚਰ ਨੂੰ ਕੀਤਾ ਗ੍ਰਿਫਤਾਰ 

ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕੋਵਿਡ-19 ਵੈਕਸੀਨ 'ਤੇ ਕੰਮ ਕਰਨ ਲਈ 2021 ਵਿੱਚ ਵਾਇਰੋਲੋਜਿਸਟ ਨੂੰ ਆਰਡਰ ਆਫ ਮੈਰਿਟ ਫਾਰ ਫਾਦਰਲੈਂਡ ਅਵਾਰਡ ਨਾਲ ਸਨਮਾਨਿਤ ਕੀਤਾ। ਰਿਪੋਰਟਾਂ ਦੇ ਅਨੁਸਾਰ, ਬੋਟੀਕੋਵ ਉਨ੍ਹਾਂ 18 ਵਿਗਿਆਨੀਆਂ ਵਿੱਚੋਂ ਇੱਕ ਸੀ ਜਿਨ੍ਹਾਂ ਨੇ 2020 ਵਿੱਚ ਸਪੁਟਨਿਕ ਵੀ ਟੀਕਾ ਵਿਕਸਤ ਕੀਤਾ ਸੀ। ਦੂਜੇ ਪਾਸੇ ਪੁਲਿਸ ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 29 ਸਾਲਾ ਨੌਜਵਾਨ ਨੇ ਬਹਿਸ ਦੌਰਾਨ ਬੋਟੀਕੋਵ ਦਾ ਬੈਲਟ ਨਾਲ ਗਲਾ ਘੁੱਟਿਆ ਅਤੇ ਫ਼ਰਾਰ ਹੋ ਗਿਆ | 

ਫੈਡਰਲ ਇਨਵੈਸਟੀਗੇਸ਼ਨ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਬੋਟੀਕੋਵ ਦੀ ਲਾਸ਼ ਮਿਲਣ ਤੋਂ ਤੁਰੰਤ ਬਾਅਦ, ਸ਼ੱਕੀ ਨੂੰ ਗ੍ਰਿਫਤਾਰ ਕਰ ਲਿਆ ਗਿਆ । ਜਾਂਚ ਕਮੇਟੀ ਨੇ ਕਿਹਾ ਕਿ ਕੁਝ ਹੀ ਸਮੇਂ ਵਿੱਚ ਹਮਲਾਵਰ ਦੀ ਲੋਕੇਸ਼ਨ ਦਾ ਪਤਾ ਲਗਾ ਲਿਆ ਗਿਆ ਸੀ । ਪੁੱਛਗਿੱਛ ਦੌਰਾਨ ਉਸ ਨੇ ਦੋਸ਼ ਕਬੂਲ ਕਰ ਲਿਆ। 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement