Arvind Kejriwal News: ਕੇਜਰੀਵਾਲ ਨੇ ਭੇਜਿਆ ED ਦੇ ਸੰਮਨ ਦਾ ਜਵਾਬ, ਕਿਹਾ- ਸੰਮਨ ਗੈਰ-ਕਾਨੂੰਨੀ, ਪਰ ਜਵਾਬ ਦੇਵਾਂਗਾ
Published : Mar 4, 2024, 10:43 am IST
Updated : Mar 4, 2024, 10:43 am IST
SHARE ARTICLE
Arvind Kejriwal
Arvind Kejriwal

12 ਮਾਰਚ ਤੋਂ ਬਾਅਦ ਦੀ ਤਰੀਕ ਦਿਓ, ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਹੋਵਾਂਗਾ

Arvind Kejriwal News in Punjabi/ਨਵੀਂ ਦਿੱਲੀ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਮਵਾਰ (4 ਮਾਰਚ) ਨੂੰ ਸ਼ਰਾਬ ਨੀਤੀ ਘੁਟਾਲੇ ਦੇ ਮਾਮਲੇ ਵਿਚ ਈਡੀ ਦੇ ਵਾਰ-ਵਾਰ ਭੇਜੇ ਜਾਣ ਵਾਲੇ ਸੰਮਨਾਂ ਦਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ ਦੇ ਸੰਮਨ ਗ਼ੈਰ-ਕਾਨੂੰਨੀ ਹਨ, ਪਰ ਫਿਰ ਵੀ ਉਹ ਜਵਾਬ ਦੇਣ ਲਈ ਤਿਆਰ ਹਨ। 

ਕੇਜਰੀਵਾਲ ਨੇ ਏਜੰਸੀ ਨੂੰ ਕਿਹਾ- ਮੈਨੂੰ 12 ਮਾਰਚ ਤੋਂ ਬਾਅਦ ਦੀ ਤਰੀਕ ਦਿਓ। ਇਸ ਤੋਂ ਬਾਅਦ ਮੈਂ ਵੀਡੀਓ ਕਾਨਫਰੰਸਿੰਗ ਰਾਹੀਂ ਖ਼ੁਦ ਨੂੰ ਪੇਸ਼ ਕਰਾਂਗਾ। ਈਡੀ ਨੇ ਹੁਣ ਤੱਕ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਦੇ ਮਾਮਲੇ 'ਚ ਪੁੱਛਗਿੱਛ ਲਈ 8 ਸੰਮਨ ਭੇਜੇ ਹਨ। ਹਾਲਾਂਕਿ ਕੇਜਰੀਵਾਲ ਇੱਕ ਵਾਰ ਵੀ ਏਜੰਸੀ ਦੇ ਸਾਹਮਣੇ ਪੇਸ਼ ਨਹੀਂ ਹੋਏ ਹਨ। ਉਹਨਾਂ ਨੂੰ ਆਖ਼ਰੀ ਸੰਮਨ 27 ਫਰਵਰੀ ਨੂੰ ਭੇਜਿਆ ਗਿਆ ਸੀ। ਏਜੰਸੀ ਨੇ ਕੇਜਰੀਵਾਲ ਨੂੰ 4 ਮਾਰਚ ਨੂੰ ਪੇਸ਼ ਹੋਣ ਲਈ ਕਿਹਾ ਸੀ। ਇਸ ਤੋਂ ਪਹਿਲਾਂ 26 ਫਰਵਰੀ, 22 ਫਰਵਰੀ, 2 ਫਰਵਰੀ, 17 ਜਨਵਰੀ, 3 ਜਨਵਰੀ, 21 ਦਸੰਬਰ ਅਤੇ 2 ਨਵੰਬਰ ਨੂੰ ਸੰਮਨ ਭੇਜੇ ਗਏ ਸਨ। 

ਜਦੋਂ ਕੇਜਰੀਵਾਲ 26 ਫਰਵਰੀ ਨੂੰ ਈਡੀ ਦੇ ਸਾਹਮਣੇ ਪੇਸ਼ ਨਹੀਂ ਹੋਏ ਤਾਂ ਆਮ ਆਦਮੀ ਪਾਰਟੀ (ਆਪ) ਨੇ ਕਿਹਾ ਸੀ - ਮਾਮਲਾ ਅਦਾਲਤ ਵਿਚ ਵਿਚਾਰ ਅਧੀਨ ਹੈ ਅਤੇ ਇਸ ਦੀ ਸੁਣਵਾਈ 16 ਮਾਰਚ ਨੂੰ ਹੈ। ਈਡੀ ਨੂੰ ਰੋਜ਼ਾਨਾ ਸੰਮਨ ਭੇਜਣ ਦੀ ਬਜਾਏ ਅਦਾਲਤ ਦੇ ਫ਼ੈਸਲੇ ਦਾ ਇੰਤਜ਼ਾਰ ਕਰਨਾ ਚਾਹੀਦਾ ਹੈ। ਅਸੀਂ I.N.D.I.A ਗਠਜੋੜ ਨਹੀਂ ਛੱਡਾਂਗੇ। ਮੋਦੀ ਸਰਕਾਰ ਨੂੰ ਸਾਡੇ 'ਤੇ ਇਸ ਤਰ੍ਹਾਂ ਦਬਾਅ ਨਹੀਂ ਪਾਉਣਾ ਚਾਹੀਦਾ। 

ਇਸ ਦੇ ਨਾਲ ਹੀ ਵਾਰ-ਵਾਰ ਸੰਮਨ ਭੇਜਣ ਦੇ ਬਾਵਜੂਦ ਕੇਜਰੀਵਾਲ ਦੇ ਪੇਸ਼ ਨਾ ਹੋਣ 'ਤੇ ਈਡੀ ਨੇ ਰਾਊਜ਼ ਐਵੇਨਿਊ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। 14 ਫਰਵਰੀ ਨੂੰ ਅਦਾਲਤ ਨੇ ਕੇਜਰੀਵਾਲ ਨੂੰ 17 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋ ਕੇ ਸੁਣਵਾਈ ਵਿੱਚ ਹਾਜ਼ਰ ਨਾ ਹੋਣ ਦਾ ਕਾਰਨ ਦੱਸਣ ਲਈ ਕਿਹਾ ਸੀ।

(For more news apart from Arvind Kejriwal replies to ED summons News in Punjabi , stay tuned to Rozana Spokesman)

SHARE ARTICLE

ਏਜੰਸੀ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement