Delhi government: ਦਿੱਲੀ ਸਰਕਾਰ ਦਾ ਐਲਾਨ, 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ ਹਰ ਮਹੀਨੇ ਮਿਲਣਗੇ 1000 ਰੁਪਏ 
Published : Mar 4, 2024, 1:04 pm IST
Updated : Mar 4, 2024, 1:04 pm IST
SHARE ARTICLE
Arvind Kejriwal
Arvind Kejriwal

ਦਿੱਲੀ ਸਰਕਾਰ ਨੇ ਹਰ ਬਾਲਗ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਵਿਚ 2000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ। 

Delhi government: ਨਵੀਂ ਦਿੱਲੀ - ਅਰਵਿੰਦ ਕੇਜਰੀਵਾਲ ਸਰਕਾਰ ਨੇ ਬਜਟ ਵਿਚ ਮਹਿਲਾਵਾਂ ਲਈ ਵੱਡਾ ਐਲਾਨ ਕੀਤਾ ਹੈ। ਅਰਵਿੰਦ ਕੇਜਰੀਵਾਲ ਸਰਕਾਰ ਨੇ 18 ਸਾਲ ਤੋਂ ਵੱਧ ਉਮਰ ਦੀ ਹਰ ਔਰਤ ਨੂੰ 1000 ਰੁਪਏ ਦੇਣ ਦਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਨੇ ਹਰ ਬਾਲਗ ਔਰਤ ਨੂੰ ਹਰ ਮਹੀਨੇ 1000 ਰੁਪਏ ਦੇਣ ਲਈ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਵਿਚ 2000 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਹੈ। 

ਦਿੱਲੀ ਦੇ ਵਿੱਤ ਮੰਤਰੀ ਆਤਿਸ਼ੀ ਨੇ 2024-25 ਲਈ ਆਪਣਾ ਪਹਿਲਾ ਬਜਟ ਪੇਸ਼ ਕਰਦੇ ਹੋਏ ਇਹ ਵੀ ਕਿਹਾ ਕਿ ਜਦੋਂ ਅਸੀਂ 2013 'ਚ ਰਾਜਨੀਤੀ 'ਚ ਪ੍ਰਵੇਸ਼ ਕੀਤਾ ਸੀ ਤਾਂ ਲੋਕਾਂ ਦਾ ਰਾਜਨੀਤੀ ਤੋਂ ਵਿਸ਼ਵਾਸ ਉੱਠ ਗਿਆ ਸੀ। ਲੋਕਾਂ ਨੇ ਵੋਟਾਂ ਤਾਂ ਪਾਈਆਂ, ਪਰ ਸੋਚਿਆ ਕਿ ਵੋਟ ਦਾ ਕੀ ਬਣੇਗਾ। ਘਰ ਕਿਵੇਂ ਚਲਾਉਣਾ ਹੈ, ਇਲਾਜ ਕਿਵੇਂ ਕਰਵਾਉਣਾ ਹੈ, ਬੱਚਿਆਂ ਨੂੰ ਕਿਵੇਂ ਪੜ੍ਹਾਉਣਾ ਹੈ, ਇਸ ਲਈ ਸੰਘਰਸ਼ ਕਰਨਾ ਪਿਆ। 

ਇਸ ਸਭ ਦੇ ਚੱਲਦਿਆਂ ਲੋਕਾਂ ਦਾ ਸਰਕਾਰ ਤੋਂ ਨਹੀਂ ਬਲਕਿ ਵੋਟ ਤੋਂ ਹੀ ਭਰੋਸਾ ਉੱਠ ਗਿਆ ਹੈ। ਅਜਿਹੇ 'ਚ ਅਰਵਿੰਦ ਕੇਜਰੀਵਾਲ ਦਿੱਲੀ ਦੇ ਲੋਕਾਂ ਲਈ ਉਮੀਦ ਦੀ ਕਿਰਨ ਬਣ ਕੇ ਆਏ ਹਨ। ਦਿੱਲੀ ਦੇ ਲੋਕਾਂ ਨੇ ਉਨ੍ਹਾਂ ਦੀ ਸੱਚਾਈ ਅਤੇ ਇਮਾਨਦਾਰੀ 'ਤੇ ਭਰੋਸਾ ਕੀਤਾ ਅਤੇ ਉਨ੍ਹਾਂ ਨੂੰ ਭਾਰੀ ਬਹੁਮਤ ਨਾਲ ਆਪਣਾ ਮੁੱਖ ਮੰਤਰੀ ਬਣਾਇਆ। ਅਸੀਂ ਦਿੱਲੀ ਵਿੱਚ ਰਾਮਰਾਜ ਦੇ ਸੁਪਨੇ ਨੂੰ ਸਾਕਾਰ ਕਰਨ ਦਾ ਸੰਕਲਪ ਲਿਆ।

(For more news apart from Delhi government announces Rs 1,000 for all women above 18 years News IN Punjabi, stay tuned to Rozana Spokesman)

SHARE ARTICLE

ਏਜੰਸੀ

Advertisement

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM

ਅਰਵਿੰਦ ਕੇਜਰੀਵਾਲ ਨਹੀਂ ਰੋਕ ਸਕੇ ਰੋਣਾ, ਸ਼ਰਾਬ ਘੁਟਾਲੇ ਮਾਮਲੇ 'ਚੋਂ ਹੋਏ ਬਰੀ,

27 Feb 2026 2:22 PM

ਕੇਜਰੀਵਾਲ ਦੇ ਬਰੀ ਹੋਣ 'ਤੇ ਮੰਤਰੀ ਹਰਦੀਪ ਮੁੰਡੀਆਂ ਨੇ ਘੇਰ ਲਏ ਵਿਰੋਧੀ

27 Feb 2026 2:22 PM
Advertisement