Farmers Protest: ਪ੍ਰਦਰਸ਼ਨਕਾਰੀ ਕਿਸਾਨਾਂ ਦੇ ਪਾਸਪੋਰਟ ਤੇ ਵੀਜ਼ੇ ਰੱਦ ਕਰਨ ਦਾ ਮਾਮਲਾ ਪਹੁੰਚਿਆ ਹਾਈ ਕੋਰਟ
Published : Mar 4, 2024, 9:57 pm IST
Updated : Mar 4, 2024, 10:00 pm IST
SHARE ARTICLE
Image: For representation purpose only.
Image: For representation purpose only.

ਪਾਇਲਟ ਗੰਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੀ ਵੀ ਮੰਗ

Farmers Protest: ਪੰਜਾਬ ਅਤੇ ਹਰਿਆਣਾ ਦੀਆਂ ਹੱਦਾਂ 'ਤੇ ਮੌਜੂਦ ਪ੍ਰਦਰਸ਼ਨਕਾਰੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਕਾਰਵਾਈ ਵਿਰੁਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਅਰਜ਼ੀ ਦਾਇਰ ਕੀਤੀ ਗਈ ਹੈ। ਅਰਜ਼ੀ ਵਿਚ ਇਸ ਕਾਰਵਾਈ ਨੂੰ ਰੱਦ ਕਰਨ ਦੇ ਨਾਲ-ਨਾਲ ਪ੍ਰਦਰਸ਼ਨਾਂ ਦੌਰਾਨ ਪਾਇਲਟ ਗੰਨ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਦੀ ਵੀ ਮੰਗ ਕੀਤੀ ਗਈ ਹੈ।

ਕਿਸਾਨ ਅੰਦੋਲਨ ਨੂੰ ਲੈ ਕੇ ਹਾਈ ਕੋਰਟ 'ਚ ਪੈਂਡਿੰਗ ਪਟੀਸ਼ਨ 'ਚ ਅਰਜ਼ੀ ਦਾਇਰ ਕਰਦੇ ਹੋਏ ਹਾਈ ਕੋਰਟ ਨੂੰ ਦਸਿਆ ਗਿਆ ਕਿ ਅੰਬਾਲਾ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਦੇ ਪਾਸਪੋਰਟ ਅਤੇ ਵੀਜ਼ੇ ਰੱਦ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿਤੀ ਹੈ। ਇਸ ਸਬੰਧੀ ਪੁਲਿਸ ਨੇ ਪਾਸਪੋਰਟ ਦਫ਼ਤਰ ਅਤੇ ਹੋਰ ਸਬੰਧਤ ਵਿਭਾਗਾਂ ਨਾਲ ਸੰਪਰਕ ਕੀਤਾ ਹੈ। ਵੀਡੀਉ ਫੁਟੇਜ ਅਤੇ ਡਰੋਨ ਦੁਆਰਾ ਪ੍ਰਦਰਸ਼ਨਕਾਰੀਆਂ ਦੀ ਪਛਾਣ ਕੀਤੀ ਗਈ ਹੈ।

ਅਰਜ਼ੀ ਵਿਚ ਕਿਹਾ ਗਿਆ ਹੈ ਕਿ ਅਜਿਹੀ ਕਾਰਵਾਈ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਹੈ? ਪਟੀਸ਼ਨ ਵਿਚ ਪੁਲਿਸ ਦੁਆਰਾ ਚਲਾਈ ਗਈ ਪਾਇਲਟ ਬੰਦੂਕ ਦਾ ਜ਼ਿਕਰ ਕਰਦਿਆਂ ਦਲੀਲ ਦਿਤੀ ਗਈ ਕਿ ਇਸ ਕਾਰਨ ਕਿਸਾਨਾਂ ਨੂੰ ਸੱਟਾਂ ਲੱਗੀਆਂ ਹਨ। ਇਸ ਦੀ ਵਰਤੋਂ 'ਤੇ ਪਾਬੰਦੀ ਲਗਾਉਣ ਲਈ ਨਿਰਦੇਸ਼ ਜਾਰੀ ਕੀਤੇ ਜਾਣੇ ਚਾਹੀਦੇ ਹਨ। ਇਹ ਅਰਜ਼ੀ ਹਾਈ ਕੋਰਟ ਦੀ ਰਜਿਸਟਰੀ 'ਚ ਦਾਇਰ ਕੀਤੀ ਗਈ ਹੈ, ਜਿਸ 'ਤੇ ਜਲਦ ਹੀ ਸੁਣਵਾਈ ਹੋਵੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM

Deadly Chinese Dor Kite String: ਹਾਏ ਮੇਰਾ ਤਰਨਜੋਤ,China Dor ਨੇ ਰੋਲ ਦਿੱਤਾ ਮਾਂ ਦਾ ਇਕਲੌਤਾ ਪੁੱਤ

25 Jan 2026 2:08 PM

ਲਈ ਖਰੀਦੀ ਲਾਟਰੀ 10 ਲੱਖ ਦੀ ਨਿਕਲੀ, ਲੁਧਿਆਣਾ ਤੋਂ ਲੈ ਕੇ ਆਇਆ ਸੀ ਸਾਲਾ

23 Jan 2026 3:09 PM

ਤੇਜ਼ ਹਨ੍ਹੇਰੀ ਕਾਰਨ ਡਿੱਗਿਆ ਵੱਡਾ ਦਰੱਖਤ, ਬੁਲੇਟ ਵਾਲੇ ਦੀ ਮਸਾਂ ਬਚੀ ਜਾਨ

23 Jan 2026 3:08 PM

ਜਾਣੋ 10 ਕਰੋੜ ਦੀ ਲਾਟਰੀ ਜਿੱਤਣ ਵਾਲੇ ਇਸ ਸ਼ਖਸ ਨੂੰ ਮਿਲਣਗੇ ਕਿੰਨੇ ਰੁਪਏ

22 Jan 2026 3:38 PM
Advertisement