ਖ਼ਬਰਾਂ |

ਤਾਜ਼ਾ |

Himachal Pradesh News: ਹਿਮਾਚਲ ਪ੍ਰਦੇਸ਼ ਵਿਚ ਔਰਤਾਂ ਨੂੰ ਹਰ ਮਹੀਨੇ ਮਿਲਣਗੇ 1500 ਰੁਪਏ; ਬੁਢਾਪਾ ਪੈਨਸ਼ਨ ਵੀ ਵਧੀ
Published : Mar 4, 2024, 5:39 pm IST
Updated : Mar 4, 2024, 5:39 pm IST
SHARE ARTICLE
Himachal Pradesh govt announces 1,500 per month to women
Himachal Pradesh govt announces 1,500 per month to women

18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ ਮਿਲੇਗਾ ਸਕੀਮ ਦਾ ਲਾਭ

Himachal Pradesh News:ਹਿਮਾਚਲ ਪ੍ਰਦੇਸ਼ ਵਿਚ ਸਿਆਸੀ ਸੰਕਟ ਟਲਣ ਤੋਂ ਬਾਅਦ ਮੁੱਖ ਮੰਤਰੀ ਸੁਖਵਿੰਦਰ ਸੁੱਖੂ ਨੇ ਸੂਬੇ ਦੀਆਂ ਸਾਰੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਲੋਕ ਸਭਾ ਚੋਣਾਂ ਤੋਂ ਕੁੱਝ ਸਮਾਂ ਪਹਿਲਾਂ ਸ਼ਿਮਲਾ 'ਚ ਪ੍ਰੈੱਸ ਕਾਨਫਰੰਸ ਬੁਲਾ ਕੇ ਇਹ ਐਲਾਨ ਕੀਤਾ। ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ ਔਰਤਾਂ ਨੂੰ ਹਰ ਮਹੀਨੇ 1500 ਰੁਪਏ ਦੇਣ ਦੀ ਗਰੰਟੀ ਦਿਤੀ ਸੀ।

ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਧੀਆਂ ਅਤੇ ਔਰਤਾਂ ਨੂੰ ਇਹ ਲਾਭ ਮਿਲੇਗਾ। ਇਹ ਸਕੀਮ 1 ਅਪ੍ਰੈਲ, 2024 ਤੋਂ ਸ਼ੁਰੂ ਹੋਵੇਗੀ। ਇਸ ਯੋਜਨਾ ਨੂੰ ‘ਇੰਦਰਾ ਗਾਂਧੀ ਪਿਆਰੀ ਭੈਣ ਸੁਖ ਸਨਮਾਨ ਨਿਧੀ ਯੋਜਨਾ’ ਦਾ ਨਾਂਅ ਦਿਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਬਜਟ 'ਤੇ ਅਪਣੇ ਜਵਾਬ ਦੌਰਾਨ ਇਹ ਐਲਾਨ ਕਰਨਾ ਸੀ, ਪਰ ਵਿਰੋਧੀ ਧਿਰ ਦੇ ਰੌਲੇ ਕਾਰਨ ਅਜਿਹਾ ਨਹੀਂ ਕਰ ਸਕੇ। ਮੁੱਖ ਮੰਤਰੀ ਨੇ ਕਿਹਾ ਕਿ ਲਾਹੌਲ ਸਪਿਤੀ ਵਿਚ 25 ਫਰਵਰੀ ਤੋਂ ਸਾਰੀਆਂ ਔਰਤਾਂ ਨੂੰ 1500 ਰੁਪਏ ਮਿਲਣੇ ਸ਼ੁਰੂ ਹੋ ਗਏ ਹਨ। ਹੁਣ ਇਹ ਪੈਨਸ਼ਨ ਸੂਬੇ ਦੇ ਹੋਰ ਖੇਤਰਾਂ ਵਿਚ ਵੀ ਮਿਲੇਗੀ। ਇਸ 'ਤੇ ਸਾਲਾਨਾ 800 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਮੁੱਖ ਮੰਤਰੀ ਸੁੱਖੂ ਨੇ ਕਿਹਾ ਕਿ ਹਿਮਾਚਲ ਵਿਚ 60 ਸਾਲ ਤੋਂ ਵੱਧ ਉਮਰ ਦੀਆਂ 2.45 ਲੱਖ ਔਰਤਾਂ ਨੂੰ ਪਹਿਲਾਂ 1100 ਰੁਪਏ ਮਹੀਨਾ ਪੈਨਸ਼ਨ ਮਿਲਦੀ ਸੀ। ਉਨ੍ਹਾਂ ਦੀ ਪੈਨਸ਼ਨ ਵੀ ਵਧਾ ਕੇ 1500 ਰੁਪਏ ਕਰ ਦਿਤੀ ਗਈ ਹੈ। ਕਾਂਗਰਸ ਨੇ ਦਸੰਬਰ 2022 ਵਿਚ ਵਿਧਾਨ ਸਭਾ ਚੋਣਾਂ ਵਿਚ 18 ਸਾਲ ਤੋਂ ਵੱਧ ਉਮਰ ਦੀਆਂ ਸਾਰੀਆਂ ਔਰਤਾਂ ਨੂੰ 1500 ਰੁਪਏ ਦੇਣ ਦਾ ਐਲਾਨ ਕੀਤਾ ਸੀ। ਹੁਣ ਤਕ ਇਹ ਐਲਾਨ ਪੂਰਾ ਨਹੀਂ ਹੋਇਆ ਸੀ, ਜਿਸ ਕਾਰਨ ਭਾਜਪਾ ਲਗਾਤਾਰ ਕਾਂਗਰਸ ਸਰਕਾਰ ਨੂੰ ਘੇਰ ਰਹੀ ਸੀ। ਇੰਨਾ ਹੀ ਨਹੀਂ ਕਾਂਗਰਸ ਦੇ ਅੰਦਰ ਇਸ ਗੱਲ ਦਾ ਵੀ ਵਿਰੋਧ ਹੋਇਆ ਕਿ ਕਾਂਗਰਸ ਨੇ ਅਪਣਾ ਚੋਣ ਵਾਅਦਾ ਪੂਰਾ ਨਹੀਂ ਕੀਤਾ।

(For more Punjabi news apart from Himachal Pradesh govt announces 1,500 per month to women, stay tuned to Rozana Spokesman)

SHARE ARTICLE

ਏਜੰਸੀ

Advertisement

ਪੰਜਾਬ 'ਚ ਹੁਣ ਨਹੀਂ ਹੋਵੇਗੀ ਬੇਅਦਬੀ! ਬਣ ਗਿਆ ਸਖ਼ਤ ਕਾਨੂੰਨ, ਉਮਰ ਕੈਦ ਦੀ ਹੋਵੇਗੀ ਸਜ਼ਾ

20 Apr 2026 1:44 PM

Punjab ਦੀ ਤਰਜ਼ 'ਤੇ Haryana 'ਚ ਵੀ ਬਣਾਇਆ ਜਾਵੇ ਬੇਅਦਬੀ ਕਾਨੂੰਨ : Jagdish Singh Jhinda | Beadbi Bill

20 Apr 2026 1:43 PM

Bhai Manpreet Singh Kanpuri ਨੂੰ ਜਥੇ 'ਚੋ ਬਰਖਾਸਤ ਕਰਨ 'ਤੇ ਜਥੇ ਦੇ ਮੁੱਖ ਬੁਲਾਰੇ Bhai RP Singh ਦਾ Interview

19 Apr 2026 12:29 PM

ਅਹਿਮ ਮੁੱਦੇ 'ਤੇ ਦੇਖੋ The Spokesman Debate

18 Apr 2026 3:05 PM

ਰਿਸ਼ਤੇ ਹੋਏ ਤਾਰ-ਤਾਰ, ਛੋਟੇ ਭਰਾ ਨੇ ਵੱਡੇ ਭਰਾ ਨੂੰ ਬੇਰਹਿਮੀ ਨਾਲ ਉਤਾਰਿਆ ਮੌ.ਤ ਦੇ ਘਾਟ

17 Apr 2026 3:07 PM
Advertisement