Farmers Protest: ਕਿਸਾਨ ਅੰਦੋਲਨ ਨਾਲ ਜੁੜੇ ਮੁੱਦੇ ਗੰਭੀਰ, ਸਿਰਫ਼ ਪ੍ਰਚਾਰ ਲਈ ਪਟੀਸ਼ਨ ਨਾ ਦਾਇਰ ਕਰੋ, ਸੁਪਰੀਮ ਕੋਰਟ ਦੀ ਟਿੱਪਣੀ

By : BALJINDERK

Published : Mar 4, 2024, 5:06 pm IST
Updated : Mar 4, 2024, 5:06 pm IST
SHARE ARTICLE
Supreme Court on Farmers Protest
Supreme Court on Farmers Protest

Farmers Protest: ਪਟੀਸ਼ਨਕਰਤਾ ਅਖ਼ਬਾਰਾਂ ਦੀਆਂ ਖ਼ਬਰਾਂ ’ਤੇ ਆਧਾਰਿਤ ਪਟੀਸ਼ਨ ਦਾਇਰ ਕਰਨ ਤੋਂ ਬਚਣ: ਸੁਪਰੀਮ ਕੋਰਟ

Supreme Court on Farmers Protest: ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਕਿਸਾਨਾਂ ਦੇ ਪ੍ਰਦਰਸ਼ਨ ਨਾਲ ਜੁੜੇ ਮੁੱਦਿਆਂ ਨੂੰ ਗੰਭੀਰ ਕਰਾਰ ਦਿੰਦੇ ਹੋਏ ਸੋਮਵਾਰ ਨੂੰ ਇਕ ਪਟੀਸ਼ਨਕਰਤਾ ਨੂੰ ਕਿਹਾ ਕਿ ਉਹ ਸਿਰਫ਼ ਪ੍ਰਚਾਰ ਹਾਸਲ ਕਰਨ ਲਈ ਅਖ਼ਬਾਰਾਂ ਦੀਆਂ ਖ਼ਬਰਾਂ ’ਤੇ ਆਧਾਰਿਤ ਪਟੀਸ਼ਨ ਦਾਇਰ ਕਰਨ ਤੋਂ ਬਚਣ।
ਜਸਟਿਸ ਸੂਰਿਆ ਕਾਂਤ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਸਿੱਖ ਚੈਂਬਰ ਆਫ਼ ਕਾਮਰਸ ਦੇ ਮੈਨੇਜਿੰਗ ਡਾਇਰੈਕਟਰ, ਪਟੀਸ਼ਨਰ ਅਗਨੋਸਟੋਸ ਥੀਓਸ ਨੂੰ ਅਪਣੀ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਦਿਤੀ ਹੈ, ਜਿਸ ’ਚ ਕੇਂਦਰ ਅਤੇ ਕੁਝ ਸੂਬਿਆਂ ਵਲੋਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅਧਿਕਾਰਾਂ ਦੀ ਉਲੰਘਣਾ ਕਰਨ ਦਾ ਦੋਸ਼ ਲਗਾਇਆ ਗਿਆ ਸੀ।

ਇਹ ਵੀ ਪੜੋ: IPL 2024: ਆਈਪੀਐੱਲ 2024 ਲਈ ਸਨਰਾਈਜ਼ਰਜ਼ ਹੈਦਰਾਬਾਦ ਨੇ ਪੈਟ ਕਮਿੰਸ ਨੂੰ ਬਣਾਇਆ ਕਪਤਾਨ 
ਸੁਣਵਾਈ ਦੀ ਸ਼ੁਰੂਆਤ ’ਚ ਥੀਓਸ ਦੇ ਵਕੀਲ ਨੇ ਪਟੀਸ਼ਨ ਵਾਪਸ ਲੈਣ ਦੀ ਬੇਨਤੀ ਕੀਤੀ, ਜਿਸ ਨੇ ਕਿਹਾ ਕਿ ਉਹ ਪਟੀਸ਼ਨ ’ਚ ਸੋਧ ਕਰਨਾ ਚਾਹੁੰਦੇ ਹਨ।
ਜਸਟਿਸ ਕਾਂਤ ਨੇ ਵਕੀਲ ਨੂੰ ਕਿਹਾ, ‘‘ਇਹ ਬਹੁਤ ਗੰਭੀਰ ਮੁੱਦੇ ਹਨ। ਸਿਰਫ਼ ਪ੍ਰਚਾਰ ਲਈ ਅਖ਼ਬਾਰਾਂ ਦੀਆਂ ਖ਼ਬਰਾਂ ਦੇ ਆਧਾਰ ’ਤੇ ਅਜਿਹੀਆਂ ਪਟੀਸ਼ਨਾਂ ਦਾਇਰ ਨਾ ਕਰਨ। ਸਿਰਫ਼ ਉਨ੍ਹਾਂ ਵਿਅਕਤੀਆਂ ਨੂੰ ਹੀ ਇਹ ਪਟੀਸ਼ਨਾਂ ਦਾਇਰ ਕਰਨੀਆਂ ਚਾਹੀਦੀਆਂ ਹਨ ਜੋ ਗੰਭੀਰ ਅਤੇ ਪ੍ਰਤੀਬੱਧ ਹਨ। ਜੇਕਰ ਤੁਸੀਂ ਅਖਬਾਰਾਂ ਦੀਆਂ ਰਿਪੋਰਟਾਂ ਦੇਖੀਆਂ ਹਨ, ਤਾਂ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਹਾਈ ਕੋਰਟ ਇਸ ਮਾਮਲੇ ਤੋਂ ਜਾਣੂ ਹੈ।’’

ਇਹ ਵੀ ਪੜੋ: Indian Idol 14 Winner: ਵੈਭਵ ਗੁਪਤਾ ਨੇ ਜਿੱਤਿਆ ਇੰਡੀਅਨ ਆਈਡਲ 14 ਦਾ ਖਿਤਾਬ
ਬੈਂਚ ਨੇ ਕਿਹਾ ਕਿ ਪਟੀਸ਼ਨਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਹਾਈ ਕੋਰਟ ਇਸ ਮੁੱਦੇ ’ਤੇ ਪਹਿਲਾਂ ਹੀ ਕੁਝ ਹੁਕਮ ਪਾਸ ਕਰ ਚੁੱਕੀ ਹੈ। ਬੈਂਚ ਨੇ ਵਕੀਲ ਨੂੰ ਕਿਹਾ, ‘‘ਅਗਲੀ ਵਾਰ ਸਾਵਧਾਨ ਰਹੋ। ਆਪਣੀ ਖੁਦ ਦੀ ਖੋਜ ਕਰੋ, ਇਹ ਗੁੰਝਲਦਾਰ ਮੁੱਦੇ ਹਨ।’’

ਇਹ ਵੀ ਪੜੋ: Brazil Rider Gangrape in India : ਭਾਰਤ ਵਿੱਚ ਬ੍ਰਾਜ਼ੀਲ ਰਾਈਡਰ ਨਾਲ ਹੋਇਆ ਗੈਂਗਰੇਪ

(For more news apart from Supreme Court on Farmers Protest, stay tuned to Rozana Spokesman)

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

40 ਤੋਂ ਵੱਧ ਹੋਈ Speed ਤਾਂ ਹੋਵੇਗਾ ਮੋਟਾ Challan, ਟ੍ਰੈਫ਼ਿਕ ਪੁਲਿਸ ਨੇ ਘੇਰ-ਘੇਰ ਕੇ ਸਕੂਲੀ ਬੱਸਾਂ ਦੇ ਕੀਤੇ ਚਲਾਨ

27 Apr 2024 1:21 PM

Chandigarh ਤੋਂ ਸਸਤੀ ਸ਼ਰਾਬ ਲਿਆਉਣ ਵਾਲੇ ਹੋ ਜਾਣ ਸਾਵਧਾਨ ! Punjab Police ਕਰ ਰਹੀ ਹਰ ਇੱਕ ਗੱਡੀ ਦੀ Checking !

27 Apr 2024 12:30 PM

UK ਜਾਣਾ ਚਾਹੁੰਦੇ ਹੋ ਤਾਂ ਇਹ ਇੰਟਰਵਿਊ ਪੂਰਾ ਵੇਖ ਲਿਓ, Agent ਨੇ ਦੱਸੀਆਂ ਸਾਰੀਆਂ ਅੰਦਰਲੀਆਂ ਗੱਲਾਂ

27 Apr 2024 11:26 AM

ਕਿਉਂ ਨਹੀਂ Sheetal Angural ਦਾ ਅਸਤੀਫ਼ਾ ਹੋਇਆ ਮਨਜ਼ੂਰ ? ਪਾਰਟੀ ਬਦਲਣ ਬਾਅਦ ਸ਼ੀਤਲ ਅੰਗੁਰਾਲ ਦਾ ਵੱਡਾ ਬਿਆਨ

27 Apr 2024 11:17 AM

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM
Advertisement