Maharajganj Accident News: ਬੋਰਡ ਦਾ ਪੇਪਰ ਦੇਣ ਜਾ ਰਹੀਆਂ ਤਿੰਨ ਵਿਦਿਆਰਥਣਾਂ ਦੀ ਸੜਕ ਹਾਦਸੇ ਵਿਚ ਮੌਤ, ਟਾਇਰ ਫਟਦੇ ਹੀ ਪਲਟੀ ਬੋਲੈਰੋ
Published : Mar 4, 2025, 11:37 am IST
Updated : Mar 4, 2025, 11:37 am IST
SHARE ARTICLE
Maharajganj Accident Uttar Pradesh News in punjabi
Maharajganj Accident Uttar Pradesh News in punjabi

Maharajganj Accident News: ਉਤਰ ਪ੍ਰਦੇਸ਼ ਦੇ ਮਹਾਰਾਜਗੰਜ 'ਚ ਵਾਪਰਿਆ ਹਾਦਸਾ

Maharajganj Accident Uttar Pradesh News in punjabi:  ਉਤਰ ਪ੍ਰਦੇਸ਼ ਵਿਚ ਦਰਦਨਾਕ ਹਾਦਸਾ ਵਾਪਰਿਆ ਹੈ। ਇਥੇ ਬੋਰਡ ਦੀ ਪੇਪਰ ਦੇਣ ਜਾ ਰਹੀਆਂ ਤਿੰਨ ਵਿਦਿਆਰਥਣਾਂ ਦੀ ਮਹਾਰਾਜਗੰਜ ਜ਼ਿਲ੍ਹੇ ਵਿੱਚ ਅੱਜ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਵਿੱਚ ਦਰਦਨਾਕ ਮੌਤ ਹੋ ਗਈ, ਤਿੰਨੋਂ ਵਿਦਿਆਰਥਣਾਂ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ ਵਿੱਚ ਬੈਠਣ ਲਈ ਸੈਂਟਰ ਜਾ ਰਹੀਆਂ ਸਨ। ਇਹ ਸਾਰੀਆਂ ਵਿਦਿਆਰਥਣਾਂ ਬੋਲੈਰੋ ਵਿੱਚ ਸਵਾਰ ਸਨ।

ਬੋਲੈਰੋ ਪਲਟਣ ਕਾਰਨ 11 ਵਿਦਿਆਰਥਣਾਂ ਗੰਭੀਰ ਜ਼ਖ਼ਮੀ ਹੋ ਗਈਆਂ। ਹਾਦਸੇ ਤੋਂ ਬਾਅਦ ਚੀਕਾਂ ਦੀ ਆਵਾਜ਼ ਸੁਣ ਕੇ ਪਿੰਡ ਵਾਸੀ ਮੌਕੇ 'ਤੇ ਪਹੁੰਚ ਗਏ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਅਤੇ ਜ਼ਖ਼ਮੀਆਂ ਨੂੰ ਨਜ਼ਦੀਕੀ ਹਸਪਤਾਲ 'ਚ ਦਾਖ਼ਲ ਕਰਵਾਇਆ। ਘਟਨਾ ਦੀ ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਵੀ ਹਸਪਤਾਲ ਪੁੱਜਣੇ ਸ਼ੁਰੂ ਹੋ ਗਏ। ਹਸਪਤਾਲ ਵਿੱਚ ਹਫੜਾ-ਦਫੜੀ ਮਚ ਗਈ ਹੈ।

ਜਾਣਕਾਰੀ ਮੁਤਾਬਕ ਪੁਰੰਦਰਪੁਰ ਥਾਣਾ ਖੇਤਰ ਦੇ ਸਮਰਧੀਰਾ, ਵਿਸ਼ੂਨਪੁਰ, ਕਰਮਾਹਾ ਬੁਜ਼ੁਰਗ ਅਤੇ ਕਰਮਾਹਾ ਪਿੰਡਾਂ ਦੀਆਂ 14 ਵਿਦਿਆਰਥਣਾਂ ਯੂਪੀ ਬੋਰਡ ਹਾਈ ਸਕੂਲ ਦੀ ਪ੍ਰੀਖਿਆ ਦੇਣ ਜਾ ਰਹੀਆਂ ਸਨ। ਇਨ੍ਹਾਂ ਦੀ ਪ੍ਰੀਖਿਆ ਮਹੇਸ਼ ਰਾਮ ਅਸ਼ੋਕ ਕੁਮਾਰ ਗਰਲਜ਼ ਇੰਟਰ ਕਾਲਜ, ਢਾਣੀ ਬਾਜ਼ਾਰ ਵਿਖੇ ਹੋ ਰਹੀ ਹੈ।
ਅੱਜ ਸਵੇਰੇ ਕਰੀਬ ਸਾਢੇ ਸੱਤ ਵਜੇ ਪਿੰਡ ਸਿਕੰਦਰਜੀਤਪੁਰ ਨੇੜੇ ਬੋਲੈਰੋ ਦਾ ਪਹੀਆ ਅਚਾਨਕ ਫਟ ਗਿਆ। ਜਿਸ ਕਾਰਨ ਗੱਡੀ ਬੇਕਾਬੂ ਹੋ ਕੇ ਪਲਟ ਗਈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement