ਆਨੰਦ ਮੈਰਿਜ ਐਕਟ ਲਾਗੂ ਕਰਨ ਲਈ ਜਾਗਰੂਕਤਾ ਮੁਹਿੰਮ ਵਿੱਢੀ ਜਾਵੇ
Published : Jul 22, 2017, 4:43 pm IST
Updated : Apr 4, 2018, 6:12 pm IST
SHARE ARTICLE
Manjinder Singh Sirsa
Manjinder Singh Sirsa

ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ

ਨਵੀਂ ਦਿੱਲੀ, 22 ਜੁਲਾਈ (ਸੁਖਰਾਜ ਸਿੰਘ): ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿਚ ਆਨੰਦ ਮੈਰਿਜ ਐਕਟ ਲਾਗੂ ਕਰਨ ਅਤੇ ਇਸ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਵਾਸਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਤਾਂ ਜੋ ਸਿੱਖ ਭਾਈਚਾਰੇ ਦੇ ਮੈਂਬਰ ਇਸ ਐਕਟ ਤਹਿਤ ਅਪਣੇ ਵਿਆਹਾਂ ਦੀ ਰਜਿਸਟਰੇਸ਼ਨ ਕਰਵਾ ਸਕਣ। ਸ. ਸਿਰਸਾ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖੇ ਪੱਤਰ ਵਿਚ ਕਿਹਾ ਕਿ ਪੰਜਾਬ ਸਰਕਾਰ ਨੇ 19 ਦਸੰਬਰ 2016 ਨੂੰ ਇਹ ਐਕਟ ਨੋਟੀਫ਼ਾਈ ਕਰ ਦਿਤਾ ਸੀ ਪਰ ਹਾਲੇ ਤਕ ਇਹ ਪੂਰੀ ਤਰ੍ਹਾਂ ਲਾਗੂ ਨਹੀਂ ਹੋ ਸਕਿਆ। ਇਸ ਐਕਟ ਤਹਿਤ ਪੰਜਾਬ ਵਿਚ ਵਿਆਹਾਂ ਦੀ ਰਜਿਸਟਰੇਸ਼ਨ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਭਾਵੇਂ ਨੋਟੀਫ਼ੀਕੇਸ਼ਨ ਨੂੰ ਕਾਫ਼ੀ ਚਿਰ ਹੋ ਗਿਆ ਹੈ ਪਰ ਮੀਡੀਆ ਰੀਪੋਰਟਾਂ ਵਿਚ ਸਾਹਮਣੇ ਆਇਆ ਹੈ ਕਿ ਲੋਕ ਹਾਲੇ ਵੀ ਇਸ ਪ੍ਰਤੀ ਜਾਗਰੂਕ ਨਹੀਂ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ਵਰਗੇ ਰਾਜ ਵਿਚ ਵੀ ਇਹ ਐਕਟ ਲਾਗੂ ਹੋ ਚੁਕਾ ਹੈ ਤੇ ਇਸ ਐਕਟ ਤਹਿਤ ਵਿਆਹਾਂ ਦੇ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਰੀ ਕੀਤੇ ਜਾ ਰਹੇ ਹਨ। ਮੁੱਖ ਮੰਤਰੀ ਨੂੰ ਇਸ ਮਾਮਲੇ 'ਤੇ ਤੁਰਤ ਜਾਗਰੂਕਤਾ ਮੁਹਿੰਮ ਚਲਾਉਣ ਅਤੇ ਐਕਟ ਲਾਗੂ ਕਰਨ ਦੀ ਅਪੀਲ ਕਰਦਿਆਂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਵਿਦੇਸ਼ ਜਾਣ ਵਾਲੇ ਸਿੱਖ ਭਾਈਚਾਰੇ ਦੇ ਮੈਂਬਰ ਜੋ ਇਹ ਦਸਦੇ ਹਨ ਕਿ ਉਹ ਸਿੱਖ ਭਾਈਚਾਰੇ ਨਾਲ ਸਬੰਧਤ ਹਨ, ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਉਨ੍ਹਾਂ ਨੂੰ ਆਨੰਦ ਮੈਰਿਜ ਐਕਟ ਤਹਿਤ ਵਿਆਹਾਂ ਦੇ ਰਜਿਸਟਰੇਸ਼ਨ ਸਰਟੀਫ਼ੀਕੇਟ ਜਾਰੀ ਨਹੀਂ ਹੁੰਦੇ। ਉਨ੍ਹਾਂ ਕਿਹਾ ਕਿ ਇਸ ਮਾਮਲੇ 'ਤੇ ਯੋਜਨਾਬੱਧ ਮੁਹਿੰਮ ਚਲਾਉਣਾ ਸਮੇਂ ਦੀ ਜ਼ਰੂਰਤ ਹੈ ਤਾਂ ਕਿ ਲੋਕਾਂ ਨੂੰ ਇਸ ਵਿਵਸਥਾ ਤੋਂ ਜਾਣੂ ਕਰਵਾਇਆ ਜਾ ਸਕੇ ਤੇ ਸਿੱਖਾਂ ਨੂੰ ਆਨੰਦ ਮੈਰਿਜ ਐਕਟ ਦੇ ਤਹਿਤ ਸਰਟੀਫਿਕੇਟ ਜਾਰੀ ਕੀਤੇ ਜਾ ਸਕਣ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement