
ਰਾਹੁਲ ਗਾਂਧੀ ਕਾਗਜ਼ ਭਰਨ ਤੋਂ ਪਹਿਲਾਂ ਰੋਡ ਸ਼ੋਅ ਕਰਨਗੇ
ਨਵੀਂ ਦਿੱਲੀ- ਉਤਰ ਪ੍ਰਦੇਸ਼ ਵਿਚ ਆਪਣੀ ਅਮੇਠੀ ਸੀਟ ਤੋਂ ਇਲਾਵਾ ਕੇਰਲ ਦੇ ਮਾਏਨਾਡ ਲੋਕ ਸਭਾ ਸੀਟ ਤੋਂ ਵੀ ਚੋਣ ਲੜ ਰਹੇ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਅੱਜ ਆਪਣਾ ਨਮਜ਼ਦਗੀ ਪੱਤਰ ਭਰਨਗੇ। ਪਾਰਟੀ ਦੇ ਸੀਨੀਅਰ ਆਗੂ ਰਮੇਸ਼ ਚੇਨੀਤਲਾ ਨੇ ਇਹ ਜਾਣਕਾਰੀ ਦਿੱਤੀ। ਕਾਂਗਰਸ ਦੇ ਸੀਨੀਅਰ ਆਗੂ ਅਤੇ ਕੇਰਲ ਦੇ ਇੰਚਾਰਜ ਜਨਰਲ ਸਕੱਤਰ ਮੁਕੁਲ ਵਾਸਨਿਕ ਨੇ ਦੱਸਿਆ ਕਿ ਕਾਗਜ਼ ਭਰਨ ਮੌਕੇ ਗਾਂਧੀ ਨਾਲ ਉਨ੍ਹਾਂ ਦੀ ਭੈਣ ਅਤੇ ਪੂਰਵੀ ਉਤਰ ਪ੍ਰਦੇਸ਼ ਲਈ ਕਾਂਗਰਸ ਦੀ ਇੰਚਾਰਜ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵੀ ਹਾਜ਼ਰ ਰਹੇਗੀ।
ਰਾਹੁਲ ਗਾਂਧੀ ਕਾਗਜ਼ ਭਰਨ ਤੋਂ ਪਹਿਲਾਂ ਰੋਡ ਸ਼ੋਅ ਕਰਨਗੇ। ਭਾਸ਼ਾ ਅਨੁਸਾਰ ਰਾਹੁਲ ਗਾਂਧੀ ਬੁੱਧਵਾਰ ਰਾਤ ਨੂੰ ਇੱਥੇ ਪਹੁੰਚੇ ਅਤੇ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਜੋਰਦਾਰ ਸਵਾਗਤ ਕੀਤਾ। ਉਨ੍ਹਾਂ ਦੇ ਕੁਝ ਦੇਰ ਬਾਅਦ ਪ੍ਰਿਅੰਕਾ ਵੀ ਇੱਥੇ ਪਹੁੰਚੀ। ਰਾਹੁਲ ਗਾਂਧੀ ਜਦੋਂ ਹਵਾਈ ਤੋਂ ਨਿਕਲੇ ਤਾਂ ਵੱਡੀ ਗਿਣਤੀ ਵਿਚ ਨੌਜਵਾਨ ਵਰਕਰ ਸਵਾਗਤ ਕਰਦੇ ਨਜ਼ਰ ਆਏ।