ਕੋਰੋਨਾ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਪੀਐੱਮ ਮੋਦੀ ਨੇ ਕੀਤੀ ਉੱਚ ਪੱਧਰੀ ਬੈਠਕ 
Published : Apr 4, 2021, 12:33 pm IST
Updated : Apr 4, 2021, 12:33 pm IST
SHARE ARTICLE
Narendra Modi
Narendra Modi

ਬੈਠਕ ਵਿਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿਹਤ ਸਕੱਤਰ, ਡਾ. ਵਿਨੋਦ ਪੌਲ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਹਨ।

ਨਵੀਂ ਦਿੱਲੀ - ਦੇਸ਼ ਵਿਚ ਕੋਰੋਨਾ ਦੀ ਸਥਿਤੀ ਤੇਜ਼ੀ ਨਾਲ ਖ਼ਰਾਬ ਹੋ ਰਹੀ ਹੈ। ਅੱਜ ਕੋਰੋਨਾ ਦੇ 90 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿਚ ਕੋਰੋਨਾ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਕੇਂਦਰ ਸਰਕਾਰ ਅਲਰਟ ਹੋ ਗਈ ਹੈ। ਕੋਰੋਨਾ ਦੀ ਵਿਗੜਦੀ ਸਥਿਤੀ ਦੇ ਮੱਦੇਨਜ਼ਰ ਪੀਐਮ ਮੋਦੀ ਨੇ ਅੱਜ ਇੱਕ ਉੱਚ ਪੱਧਰੀ ਬੈਠਕ ਬੁਲਾਈ ਸੀ।

corona casecorona case

ਬੈਠਕ ਵਿਚ ਦੇਸ਼ ਵਿਚ ਕੋਰੋਨਾ ਦੀ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਸਮੇਂ ਕੋਰੋਨਾ ਦੀ ਸਥਿਤੀ 'ਤੇ ਇਕ ਉੱਚ ਪੱਧਰੀ ਬੈਠਕ ਕਰ ਰਹੇ ਹਨ। ਇਸ ਬੈਠਕ ਵਿਚ ਦੇਸ਼ ਵਿਚ ਕੋਰੋਨਾ ਅਤੇ ਚੱਲ ਰਹੇ ਟੀਕਾਕਰਣ ਨਾਲ ਜੁੜੇ ਮੁੱਦਿਆਂ ਦੀ ਸਮੀਖਿਆ ਕੀਤੀ ਜਾ ਰਹੀ ਹੈ। ਬੈਠਕ ਵਿਚ ਕੈਬਨਿਟ ਸਕੱਤਰ, ਪ੍ਰਧਾਨ ਮੰਤਰੀ ਦੇ ਪ੍ਰਮੁੱਖ ਸਕੱਤਰ, ਸਿਹਤ ਸਕੱਤਰ, ਡਾ. ਵਿਨੋਦ ਪੌਲ ਸਮੇਤ ਸਾਰੇ ਸੀਨੀਅਰ ਅਧਿਕਾਰੀ ਮੌਜੂਦ ਹਨ। 

photo

ਪੀਐਮ ਮੋਦੀ ਇਸ ਸਮੇਂ ਉੱਚ ਪੱਧਰੀ ਬੈਠਕ ਵਿਚ ਕੋਰੋਨਾ ਵਾਇਰਲ ਦੀ ਮੌਜੂਦਾ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ। ਇਸ ਸਮੇਂ ਇਹ ਬੈਠਕ ਚੱਲ ਰਹੀ ਹੈ।
ਦੱਸ ਦਈਏ ਕਿ ਭਾਰਤ 'ਚ ਐਤਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 93,249 ਮਾਮਲੇ ਸਾਹਮਣੇ ਆਏ ਹਨ। ਜੋ ਇਸ ਸਾਲ ਇਕ ਦਿਨ 'ਚ ਆਏ ਕੋਵਿਡ-19 ਦੇ ਸਭ ਤੋਂ ਵੱਧ ਮਾਮਲੇ ਹਨ। ਇਸ ਦੇ ਨਾਲ ਹੀ ਦੇਸ਼ 'ਚ ਇਨਫੈਕਸ਼ਨ ਦੇ ਕੁੱਲ ਮਾਮਲਿਆਂ ਦੀ ਸੰਖਿਆਂ ਵਧ ਕੇ 1,24,85,509 ਹੋ ਗਈ ਹੈ।

photo

ਕੇਂਦਰੀ ਸਿਹਤ ਮੰਤਰਾਲੇ ਦੇ ਸਵੇਰੇ ਅੱਠ ਵਜੇ ਤਕ ਜਾਰੀ ਅੰਕੜਿਆਂ ਦੇ ਮੁਤਾਬਕ 18 ਸਤੰਬਰ ਤੋਂ ਬਾਅਦ ਤੋਂ ਕੋਰੋਨਾ ਵਾਇਰਸ ਇਨਫੈਕਸ਼ਨ ਦੇ ਇਕ ਦਿਨ 'ਚ ਸਾਹਮਣੇ ਆਏ ਇਹ ਸਭ ਤੋਂ ਵੱਧ ਮਾਮਲੇ ਹਨ। 18 ਸਤੰਬਰ ਨੂੰ ਕੋਵਿਡ-19 ਦੇ 93,337 ਮਾਮਲੇ ਆਏ ਸਨ। ਅੰਕੜਿਆਂ ਦੇ ਮੁਤਾਬਕ ਐਤਵਾਰ ਮਹਾਂਮਾਰੀ ਨਾਲ 513 ਹੋਰ ਲੋਕਾਂ ਦੀ ਜਾਨ ਜਾਣ ਨਾਲ ਮ੍ਰਿਤਕਾਂ ਦੀ ਸੰਖਿਆ ਵਧ ਕੇ 1,64,623 ਹੋ ਗਈ।

CoronaCorona

ਦੇਸ਼ ਭਰ ਵਿਚ ਐਕਟਿਵ ਕੇਸਾਂ ਦੇ ਮਾਮਲੇ 6,58,909 ਤੱਕ ਪਹੁੰਚ ਚੁੱਕੇ ਹਨ ਜੋ ਦੇਸ਼ ਦੇ ਕੁੱਲ ਕੇਸਾਂ ਦਾ 5.32 ਫੀਸਦ ਬਣਦਾ ਹੈ। ਪਿਛਲੇ 24 ਘੰਟਿਆਂ ਵਿਚ 44,213 ਐਕਟਿਵ ਕੇਸਾਂ ਦਾ ਵਾਧਾ ਹੋਇਆ ਹੈ ਜੋ ਕਿ ਬੇਹੱਦ ਪ੍ਰੇਸ਼ਾਨ ਕਰਨ ਵਾਲਾ ਅੰਕੜਾ ਹੈ। ਪੰਜਾਬ ਵਿਚ ਸਭ ਤੋਂ ਵੱਧ ਐਕਟਿਵ ਕੇਸਾਂ ਦਾ ਵਾਧਾ ਦਰਜ ਕੀਤਾ ਗਿਆ ਹੈ- ਸੂਬੇ ਵਿੱਚ ਦੋ ਮਹੀਨਿਆਂ ਵਿੱਚ ਐਕਟਿਵ ਕੇਸਾਂ ਦੀ ਗਿਣਤੀ 12 ਗੁਣਾ ਵਧੀ ਹੈ ਜੋ 2,122 ਤੋਂ 25,458 ਕੇਸ ਹੋ ਗਈ ਹੈ।

CoronaCorona

ਇਸ ਦੌਰਾਨ ਹਰਿਆਣਾ 'ਚ 10 ਗੁਣਾ ਵਾਧਾ ਹੋਇਆ ਹੈ, ਜੋ 1,055 ਤੋਂ 11,022 ਮਾਮਲਿਆਂ ਵਿਚ ਹੋਇਆ ਹੈ। ਪਿਛਲੇ 24 ਘੰਟਿਆਂ ਦੌਰਾਨ, ਦੇਸ਼ ਭਰ ਵਿੱਚ 714 ਮੌਤਾਂ ਹੋਈਆਂ, ਜਿਨ੍ਹਾਂ ਵਿਚ 49 ਮੌਤ ਪੰਜਾਬ ਤੋਂ ਹੀ ਸ਼ਾਮਲ ਹਨ। ਸੂਤਰਾਂ ਮੁਤਾਬਕ ਹਸਪਤਾਲ ਵਿਚ ਦਾਖਲ ਤੇ ਮੈਡੀਕਲ ਆਕਸੀਜਨ ਦੀ ਸਪਲਾਈ ਤੇ ਆਈਸੀਯੂ ਦੀ ਸਥਿਤੀ ਵਿਚ ਤਿੰਨ ਗੁਣਾ ਵਾਧੇ ਦੀ ਰਿਪੋਰਟ ਆਈ ਹੈ। ਹਾਸਲ ਜਾਣਕਾਰੀ ਅਨੁਸਾਰ ਮੌਜੂਦ ਲਹਿਰ ਪਹਿਲਾਂ ਨਾਲੋਂ ਵੀ ਵੱਧ ਘਾਤਕ ਦੱਸੀ ਜਾ ਰਹੀ ਹੈ।

corona viruscorona virus

ਪਿਛਲੇ ਦਿਨੀਂ ਰੋਜ਼ਾਨਾ ਵਾਧਾ 6 ਮਹੀਨਿਆਂ ਵਿਚ ਸਭ ਤੋਂ ਵੱਧ ਰਿਹਾ ਹੈ। ਕੁੱਲ ਮਾਮਲੇ 1.23 ਕਰੋੜ ਤੋਂ ਵੱਧ ਹੋ ਗਏ ਹਨ ਅਤੇ 714 ਮੌਤਾਂ ਤੋਂ ਬਾਅਦ ਇਹ ਗਿਣਤੀ 1,64,110 ਨੂੰ ਛੂਹ ਗਈ ਹੈ। ਇਹ ਪਿਛਲੇ ਸਾਲ 21 ਅਕਤੂਬਰ ਤੋਂ ਬਾਅਦ ਸਭ ਤੋਂ ਵੱਧ ਹੈ। ਪਿਛਲੇ 24 ਦਿਨਾਂ ਤੋਂ ਐਕਟਿਵ ਕੇਸਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ ਤੇ ਰਿਕਵਰੀ ਰੇਟ 93.36 ਫੀਸਦ ਹੈ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement