
ਹਾਦਸੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚ ਪੁਲਿਸ
ਜੈਪੁਰ : ਰਾਜਸਥਾਨ ਦੇ ਜਲੌਰ ਵਿੱਚ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਜਲੌਰ ਦੇ ਸੰਚੌਰ ਵਿਚ ਨੈਸ਼ਨਲ ਹਾਈਵੇਅ 68 'ਤੇ ਦਰਦਨਾਕ ਸੜਕ ਹਾਦਸੇ ਵਿੱਚ 5 ਲੋਕਾਂ ਦੀ ਮੌਤ ਹੋ ਗਈ। ਇਸ ਸੜਕ ਹਾਦਸੇ ਕਾਰਨ ਰਾਸ਼ਟਰੀ ਰਾਜਮਾਰਗ 68 ਦੇ ਦੋਵਾਂ ਪਾਸਿਆਂ ਤੋਂ ਲੰਬਾ ਜਾਮ ਲੱਗ ਗਿਆ। ਹਾਦਸੇ ਦੀ ਜਾਣਕਾਰੀ ਮਿਲਣ 'ਤੇ ਪੁਲਿਸ ਮੌਕੇ ਤੇ ਪਹੁੰਚੀ ਅਤੇ ਜ਼ਖਮੀਆਂ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ।
Accident
ਕਾਰ ਵਿਚ ਸਵਾਰ ਸਾਰੇ ਮ੍ਰਿਤਕ ਜੋਧਪੁਰ ਤੋਂ ਸੰਚੌਰ ਜਾ ਰਹੇ ਸਨ। ਘਰ ਪਹੁੰਚਣ ਤੋਂ ਪਹਿਲਾਂ ਉਹਨਾਂ ਦੀ ਕਾਰ ਨੂੰ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਨੇ ਟੱਕਰ ਮਾਰ ਦਿੱਤੀ। 4 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਕ ਹੋਰ ਦੀ ਇਲਾਜ ਦੌਰਾਨ ਮੌਤ ਹੋ ਗਈ। ਦਿਨੇਸ਼ ਜੋ ਕਿ ਮ੍ਰਿਤਕਾਂ ਵਿਚ ਸ਼ਾਮਲ ਸੀ, ਦਾ ਵਿਆਹ ਤਿੰਨ ਮਹੀਨੇ ਪਹਿਲਾਂ ਹੋਇਆ ਸੀ। ਆਪਣੀ ਪਤਨੀ ਨੂੰ ਜੋਧਪੁਰ ਛੱਡ ਕੇ ਇਹ ਪਰਿਵਾਰ ਸੰਚੋਰ ਪਰਤ ਰਿਹਾ ਸੀ।
accident
ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ। ਮੌਕੇ 'ਤੇ ਪਹੁੰਚੀ ਪੁਲਿਸ ਨੇ ਵਾਹਨ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਡਾਕਟਰਾਂ ਨੇ ਚਾਰ ਲੋਕਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਇਕ ਵਿਅਕਤੀ ਇਲਾਜ ਦੌਰਾਨ ਦਮ ਤੋੜ ਗਿਆ। ਸਾਰੇ ਮ੍ਰਿਤਕ ਇਕੋ ਪਰਿਵਾਰ ਦੇ ਦੱਸੇ ਜਾ ਰਹੇ ਹਨ।