ਪਿਛਲੇ 24 ਘੰਟਿਆਂ 'ਚ ਕੋਰੋਨਾ ਦੇ 93 ਹਜ਼ਾਰ ਤੋਂ ਵੱਧ ਨਵੇਂ ਨਵੇਂ ਮਾਮਲੇ ਆਏ ਸਾਹਮਣੇ
Published : Apr 4, 2021, 10:52 am IST
Updated : Apr 4, 2021, 10:52 am IST
SHARE ARTICLE
corona case
corona case

513 ਲੋਕਾਂ ਦੀ ਹੋਈ ਮੌਤ

ਨਵੀਂ ਦਿੱਲੀ : ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਦੇਸ਼ ’ਚ ਇਸ ਸਾਲ 2021 ਵਿਚ ਐਤਵਾਰ ਨੂੰ ਸਭ ਤੋਂ ਵੱਧ  93,249 ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਦਰਜ ਕੀਤੇ ਗਏ। ਇਸ ਸਾਲ ਪਹਿਲੀ ਵਾਰ ਇਕ ਦਿਨ ’ਚ ਇੰਨੀ ਵੱਡੀ ਗਿਣਤੀ ’ਚ ਲਾਗ ਦੇ ਮਾਮਲੇ ਸਾਹਮਣੇ ਆਏ ਹਨ।

ਹੁਣ ਤਕ ਕੁਲ ਮਾਮਲਿਆਂ ਦੀ ਗਿਣਤੀ 1,24,85,509 ਹੋ ਗਈ ਹੈ। ਸਿਹਤ ਮੰਤਰਾਲੇ ਵਲੋਂ ਸਵੇਰੇ ਜਾਰੀ ਤਾਜ਼ਾ ਅੰਕੜਿਆਂ ਅਨੁਸਾਰ 513 ਹੋਰ ਮੌਤਾਂ ਨਾਲ ਹੁਣ ਤਕ ਕੋਰੋਨਾ ਦੀ ਲਪੇਟ ’ਚ ਆ ਕੇ 1,64,623 ਲੋਕ ਦਮ ਤੋੜ ਚੁੱਕੇ ਹਨ।

corona viruscorona virus

ਅੰਕੜਿਆਂ ਮੁਤਾਬਕ ਲਾਗ ਦੇ ਮਾਮਲਿਆਂ ’ਚ ਲਗਾਤਾਰ 25ਵੇਂ ਦਿਨ ਵਾਧਾ ਜਾਰੀ ਰਿਹਾ। ਇਸ ਕਾਰਨ ਮਾਮਲਿਆਂ ਦੀ ਗਿਣਤੀ ਵਧ ਕੇ 6,91,597 ਹੋ ਗਈ ਹੈ।  ਹਾਲਾਂਕਿ ਦੇਸ਼ ਵਿਚ ਕੋਰੋਨਾ ਦੀ ਵੈਕਸੀਨ ਵੀ ਲਗਾਈ ਜਾ ਰਹੀ ਹੈ।

coronacorona case

ਕੋਰੋਨਾ ਟੀਕਾ ਲਗਾਉਣ ਦੀ ਮੁਹਿੰਮ ਦੇਸ਼ ਵਿਚ 16 ਜਨਵਰੀ ਨੂੰ ਸ਼ੁਰੂ ਹੋਈ ਸੀ। ਦੇਸ਼ ਭਰ ਵਿਚ 7,59,79,651 ਲੋਕਾਂ ਨੂੰ ਕੋਰੋਨਾ ਟੀਕੇ ਲਗਾਏ ਜਾ ਚੁੱਕੇ ਹਨ।  ਟੀਕਾਕਰਨ ਦਾ ਦੂਜਾ ਪੜਾਅ 13 ਫ਼ਰਵਰੀ ਨੂੰ ਸ਼ੁਰੂ ਹੋਇਆ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਈ ਖੁਲਾਸੇ ਕਰਨ ਤੋਂ ਬਾਅਦ ਸਾਬਕਾ ਅਸਫਰ ਨੇ ਚੋਣ ਮੈਦਾਨ 'ਚ ਮਾਰੀ ਛਾਲ , ਭਾਜਪਾ ਨੂੰ ਛੱਡਕੇ ਆਏ ਅਫ਼ਸਰ ਤੋਂ ਸੁਣੋ .....

20 May 2024 11:46 AM

Bhagwant LIVE | ਫਰੀਦਕੋਟ 'ਚ CM ਮਾਨ ਦਾ ਧਮਾਕੇਦਾਰ ਭਾਸ਼ਣ, ਵਿਰੋਧੀਆਂ 'ਤੇ ਸਾਧੇ ਨਿਸ਼ਾਨੇ!

20 May 2024 11:09 AM

Punjab Weather Alert : ਮੌਸਮ ਨੂੰ ਲੈ ਕੇ Red Alert ਜਾਰੀ, ਸੂਬੇ ਦੇ 10 ਜ਼ਿਲ੍ਹਿਆਂ ਦਾ ਪਾਰਾ 44 ਡਿਗਰੀ ਤੋਂ ਪਾਰ

20 May 2024 10:52 AM

Bank Fraud :ਬੈਂਕ ਖਾਤਿਆਂ 'ਤੇ ਧਿਆਨ ਰੱਖਿਆ ਕਰੋ! ਇਸ ਬੰਦੇ ਦੇ ਖਾਤੇ 'ਚੋਂ ਕਢਾ ਲਏ ਗਏ 65 ਲੱਖ ਅਤੇ 90 ਹਜ਼ਾਰ ਰੁਪਏ

20 May 2024 10:40 AM

Organic Farming : ਕਿਸਾਨ ਨੇ ਸਮਝਾਏ ਜੈਵਿਕ ਖੇਤੀ ਦੇ ਲਾਭ, ਹੋ ਰਿਹਾ ਮੋਟਾ ਮੁਨਾਫ਼ਾ

20 May 2024 10:07 AM
Advertisement