ਤਾਲਿਬਾਨ ਨੇ ਅਫ਼ਗ਼ਾਨਿਸਤਾਨ ’ਚ ਅਫ਼ੀਮ ਦੀ ਖੇਤੀ ’ਤੇ ਲਗਾਈ ਪਾਬੰਦੀ
Published : Apr 4, 2022, 1:35 pm IST
Updated : Apr 4, 2022, 1:35 pm IST
SHARE ARTICLE
 Afghanistan: Taliban bans opium poppy cultivation, drug trade
Afghanistan: Taliban bans opium poppy cultivation, drug trade

ਅਫ਼ੀਮ ਦੀ ਖੇਤੀ ਦੇ ਨਾਲ-ਨਾਲ ਹਰ ਕਿਸਮ ਦੇ ਨਾਜਾਇਜ਼ ਨਸ਼ਿਆਂ ਦੀ ਵਰਤੋਂ ਅਤੇ ਤਸਕਰੀ ’ਤੇ ਸਖ਼ਤ ਪਾਬੰਦੀ ਦਾ ਐਲਾਨ ਕੀਤਾ ਹੈ

 

ਕਾਬੁਲ : ਤਾਲਿਬਾਨ ਨੇ ਐਤਵਾਰ ਨੂੰ ਅਫ਼ਗ਼ਾਨਿਸਤਾਨ ਵਿਚ ਅਫ਼ੀਮ ਦੀ ਖੇਤੀ ’ਤੇ ਪਾਬੰਦੀ ਲਗਾਉਣ ਦਾ ਐਲਾਨ ਕੀਤਾ। ਟੋਲੋ ਨਿਊਜ਼ ਦੀ ਰਿਪੋਰਟ ਮੁਤਾਬਕ ਤਾਲਿਬਾਨ ਦੇ ਸੁਪਰੀਮ ਲੀਡਰ ਹੇਬਤੁੱਲਾ ਅਖੁੰਦਜ਼ਾਦਾ ਨੇ ਇਕ ਫ਼ੁਰਮਾਨ ਵਿਚ ਕਿਹਾ ਕਿ ਦੇਸ਼ ਵਿਚ ਅਫ਼ੀਮ ਦੀ ਖੇਤੀ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਵੀ ਪਾਬੰਦੀ ਹੈ। ਉਨ੍ਹਾਂ ਅਫ਼ੀਮ ਦੀ ਖੇਤੀ ਦੇ ਨਾਲ-ਨਾਲ ਹਰ ਕਿਸਮ ਦੇ ਨਾਜਾਇਜ਼ ਨਸ਼ਿਆਂ ਦੀ ਵਰਤੋਂ ਅਤੇ ਤਸਕਰੀ ’ਤੇ ਸਖ਼ਤ ਪਾਬੰਦੀ ਦਾ ਐਲਾਨ ਕੀਤਾ।

Opium CultivationOpium Cultivation

ਤਾਲਿਬਾਨ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਦੁਆਰਾ ਪੜ੍ਹੇ ਗਏ ਫ਼ੁਰਮਾਨ ਵਿਚ ਕਿਹਾ ਗਿਆ ਹੈ ਕਿ ਹਰ ਕਿਸਮ ਦੇ ਗ਼ੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਜਿਵੇਂ ਕਿ ਅਲਕੋਹਲ ਵਾਲੇ ਪਦਾਰਥ, ਹੈਰੋਇਨ, ਟੈਬਲੇਟ ਕੇ, ਹਸ਼ੀਸ਼ ਅਤੇ ਹੋਰਾਂ ਦੀ ਵਰਤੋਂ ਅਤੇ ਤਸਕਰੀ ’ਤੇ ਸਖ਼ਤ ਪਾਬੰਦੀ ਹੈ। ਫ਼ੁਰਮਾਨ ਗ਼ੈਰ-ਕਾਨੂੰਨੀ ਦਵਾਈਆਂ ਦੇ ਉਤਪਾਦਨ ’ਤੇ ਵੀ ਪਾਬੰਦੀ ਲਗਾਉਂਦਾ ਹੈ। ਫ਼ੁਰਮਾਨ ਵਿਚ ਕਿਹਾ ਗਿਆ ਹੈ ਕਿ ਜੇਕਰ ਕੋਈ ਵਿਅਕਤੀ ਫ਼ੁਰਮਾਨ ਦੀ ਉਲੰਘਣਾ ਕਰਦਾ ਹੈ ਅਤੇ ਅਫ਼ੀਮ ਦੀ ਖੇਤੀ ਕਰਦਾ ਹੈ ਤਾਂ ਉਸ ਦੀ ਫ਼ਸਲ ਨਸ਼ਟ ਕਰ ਦਿਤੀ ਜਾਵੇਗੀ ਅਤੇ ਉਲੰਘਣਾ ਕਰਨ ਵਾਲੇ ਨੂੰ ਸ਼ਰੀਆ ਕਾਨੂੰਨ ਦੇ ਆਧਾਰ ’ਤੇ ਸਜ਼ਾ ਦਿਤੀ ਜਾਵੇਗੀ।

Opium and Poppy FarmOpium and Poppy Farm

ਫ਼ੁਰਮਾਨ ਵਿਚ ਲਿਖਿਆ ਗਿਆ ਹੈ ਕਿ ਇਸ ਫ਼ੁਰਮਾਨ ਨੂੰ ਲਾਗੂ ਕਰਨਾ ਲਾਜ਼ਮੀ ਹੈ। ਉਲੰਘਣਾ ਕਰਨ ਵਾਲਿਆਂ ’ਤੇ ਨਿਆਂਪਾਲਿਕਾ ਦੁਆਰਾ ਮੁਕੱਦਮਾ ਚਲਾਇਆ ਜਾਵੇਗਾ ਅਤੇ ਸਜ਼ਾ ਦਿਤੀ ਜਾਵੇਗੀ। ਹਾਲਾਂਕਿ, ਕਈ ਰਿਪੋਰਟਾਂ ਦਰਸਾਉਂਦੀਆਂ ਹਨ ਕਿ ਅਫ਼ੀਮ ਦੀ ਖੇਤੀ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਤਾਲਿਬਾਨ ਲਈ ਮੁੱਖ ਤੌਰ ’ਤੇ ਦੇਸ਼ ਦੇ ਦਖਣੀ ਅਤੇ ਉਤਰੀ ਹਿੱਸਿਆਂ ਵਿਚ ਆਮਦਨ ਦਾ ਇਕ ਵੱਡਾ ਸਰੋਤ ਪ੍ਰਦਾਨ ਕਰਦੀ ਹੈ। ਜ਼ਿਆਦਾਤਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਈਰਾਨ ਰਾਹੀਂ ਹੁੰਦੀ ਹੈ ਅਤੇ ਤਾਲਿਬਾਨ ਇਸ ਤੋਂ ਮੋਟੀ ਕਮਾਈ ਕਰਦਾ ਹੈ। ਅਫ਼ਗ਼ਾਨਿਸਤਾਨ ਦੁਨੀਆਂ ਦੇ ਚੋਟੀ ਦੇ ਗ਼ੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦਾ ਉਤਪਾਦਨ ਕਰਨ ਵਾਲੇ ਦੇਸ਼ਾਂ ਵਿਚੋਂ ਇਕ ਹੈ। ਇਸ ਸਮੇਂ ਸੜਕਾਂ ’ਤੇ ਨਸ਼ਈ ਲੋਕਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ। 


 

SHARE ARTICLE

ਏਜੰਸੀ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement