
ਮਿਲ ਸਕਦੀ ਹੈ ਵੱਡੀ ਜ਼ਿੰਮੇਵਾਰੀ
ਸਿਰਸਾ: ਹਰਿਆਣਾ ਕਾਂਗਰਸ ਦੇ ਸਾਬਕਾ ਪ੍ਰਧਾਨ ਅਸ਼ੋਕ ਤੰਵਰ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ। ਉਹ ਦਿੱਲੀ 'ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ 'ਚ 'ਆਪ' 'ਚ ਸ਼ਾਮਲ ਹੋ ਸਕਦੇ ਹਨ। ਅਸ਼ੋਕ ਤੰਵਰ ਦੇ ਸਮਰਥਕਾਂ ਦਾ ਦਿੱਲੀ ਪਹੁੰਚਣ ਦਾ ਸਿਲਸਿਲਾ ਜਾਰੀ ਹੈ। ਤੰਵਰ ਨੂੰ ਆਮ ਆਦਮੀ ਪਾਰਟੀ 'ਚ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਫਿਲਹਾਲ ਅਸ਼ੋਕ ਤੰਵਰ ਤ੍ਰਿਣਮੂਲ ਕਾਂਗਰਸ ਦੇ ਨਾਲ ਹਨ।
Ashok Tanwar
ਦੱਸ ਦਈਏ ਕਿ ਹਰਿਆਣਾ 'ਚ ਕਾਂਗਰਸ ਨੂੰ ਅਲਵਿਦਾ ਕਹਿਣ ਤੋਂ ਬਾਅਦ ਡਾਕਟਰ ਅਸ਼ੋਕ ਤੰਵਰ ਟੀਐਮਸੀ (ਤ੍ਰਿਣਮੂਲ ਕਾਂਗਰਸ) 'ਚ ਸ਼ਾਮਲ ਹੋ ਗਏ ਸਨ। ਰਾਹੁਲ ਗਾਂਧੀ ਦੇ ਕਰੀਬੀ ਸਹਿਯੋਗੀ ਤੰਵਰ ਦੇ ਅਚਾਨਕ ਟੀਐਮਸੀ ਵਿੱਚ ਸ਼ਾਮਲ ਹੋਣ ਨਾਲ ਹੈਰਾਨ ਰਹਿ ਗਏ। ਤੰਵਰ ਕਾਂਗਰਸ ਦੇ ਸੂਬਾ ਪ੍ਰਧਾਨ ਰਹਿ ਚੁੱਕੇ ਹਨ ਪਰ ਉਨ੍ਹਾਂ ਦੀ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨਾਲ ਨਹੀਂ ਬਣ ਰਹੀ ਸੀ।
Ashok Tanwar