
ਕਿਹਾ, ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹ ’ਚ ਬੰਦ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਬਣਾਈ ਜਾਵੇ ਯਕੀਨੀ
ਨਵੀਂ ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਅੱਜ ਲੋਕ ਸਭਾ ਵਿਚ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਚੁੱਕਿਆ ਹੈ। ਇਸ ਬਾਰੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਜ਼ਾ ਪੂਰੀ ਕਰ ਚੁੱਕੇ ਕਈ ਸਿੱਖ ਕੈਦੀਆਂ ਦੀ ਰਿਹਾਈ ਕੀਤੀ ਜਾਣੀ ਚਾਹੀਦੀ ਹੈ।
Harsimrat Kaur Badal
ਸਿਫ਼ਰ ਕਾਲ ਦੌਰਾਨ ਚੁੱਕੇ ਇਸ ਮੁੱਦੇ ਬਾਰੇ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਸਮੇਤ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਜੇਲ੍ਹ ’ਚ ਬੰਦ ਸਾਰੇ ਸਿੱਖ ਕੈਦੀਆਂ ਦੀ ਰਿਹਾਈ ਯਕੀਨੀ ਬਣਾਈ ਜਾਵੇ।
Davinderpal Singh Bhullar
ਹਰਸਿਮਰਤ ਬਾਦਲ ਨੇ ਕਿਹਾ, ‘‘ਮੈਂ ਸਰਕਾਰ ਦਾ ਧਿਆਨ ਉਨ੍ਹਾਂ ਬੰਦੀ ਸਿੱਖਾਂ ਵੱਲ ਦਿਵਾਉਣਾ ਚਾਹੁੰਦੀ ਹਾਂ, ਜੋ 25-30 ਸਾਲਾਂ ਤੋਂ ਸਜ਼ਾ ਕੱਟਣ ਤੋਂ ਬਾਅਦ ਵੀ ਜੇਲ੍ਹ ’ਚ ਬੰਦ ਹਨ। ਉਨ੍ਹਾਂ ਨੂੰ ਦੁੱਗਣੀ ਸਜ਼ਾ ਹੋ ਗਈ ਹੈ ਪਰ ਹੁਣ ਅਜੇ ਵੀ ਬਾਹਰ ਨਹੀਂ ਆਏ ਹਨ। ਪ੍ਰੋਫੈਸਰ ਭੁੱਲਰ ਵਰਗੇ ਲੋਕ ਜੋ ਆਪਣੀ ਤੈਅ ਸਜ਼ਾ ਤੋਂ ਦੁੱਗਣੀ ਸਜ਼ਾ ਕੱਟ ਚੁੱਕੇ ਹਨ, ਉਹ ਅਜੇ ਵੀ ਜੇਲ੍ਹ ’ਚ ਬੰਦ ਹਨ।’’
Harsimrat Badal
ਹਰਸਿਮਰਤ ਕੌਰ ਬਾਦਲ ਨੇ ਦੋਸ਼ ਲਾਇਆ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ’ਚ ਪ੍ਰੋਫੈਸਰ ਭੁੱਲਰ ਦੀ ਰਿਹਾਈ ਦਾ ਵਾਅਦਾ ਕੀਤਾ ਪਰ ਦਿੱਲੀ ’ਚ ਉਨ੍ਹਾਂ ਦੇ ਮੰਤਰੀ ਕੋਈ ਠੋਸ ਕਦਮ ਨਹੀਂ ਚੁੱਕ ਰਹੇ। ਕੁਝ ਸਾਲ ਪਹਿਲਾਂ ਸਰਕਾਰ ਨੇ ਸਜ਼ਾ ਪੂਰੀ ਕਰਨ ਚੁੱਕੇ ਸਿੱਖ ਕੈਦੀਆਂ ਦੀ ਰਿਹਾਈ ਦਾ ਵਾਅਦਾ ਕੀਤਾ ਸੀ ਪਰ ਹੁਣ ਤੱਕ ਰਿਹਾਈ ਨਹੀਂ ਹੋਈ। ਹਰਸਿਮਰਤ ਕੌਰ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਅਜਿਹੇ ਸਿੱਖ ਕੈਦੀਆਂ ਦੀ ਤੁਰੰਤ ਰਿਹਾਈ ਕੀਤੀ ਜਾਵੇ।