
ਹਰਿਆਣਾ ਤੋਂ ਕਾਂਗਰਸ ਦੇ ਮੈਂਬਰ ਦੀਪੇਂਦਰ ਹੁੱਡਾ ਨੇ ਰਾਜ ਸਭਾ ਵਿਚ ਚੰਡੀਗੜ੍ਹ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਹੈ
ਨਵੀਂ ਦਿੱਲੀ: ਹਰਿਆਣਾ ਤੋਂ ਕਾਂਗਰਸ ਦੇ ਮੈਂਬਰ ਦੀਪੇਂਦਰ ਹੁੱਡਾ ਨੇ ਰਾਜ ਸਭਾ ਵਿਚ ਚੰਡੀਗੜ੍ਹ ਦੇ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕੀਤੀ ਹੈ, ਜਿਸ ਤੋਂ ਰਾਜ ਸਭਾ ਦੇ ਚੇਅਰਮੈਨ ਨੇ ਇਨਕਾਰ ਕਰ ਦਿੱਤਾ। ਰਾਜ ਸਭਾ ਵਿਚ ਦੀਪੇਂਦਰ ਸਿੰਘ ਹੁੱਡਾ ਨੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮੁਲਾਜ਼ਮਾਂ 'ਤੇ ਕੇਂਦਰੀ ਸੇਵਾ ਨਿਯਮ ਲਾਗੂ ਹੋਣ ਦੇ ਕੇਂਦਰ ਦੇ ਐਲਾਨ ਦੇ ਮੁੱਦੇ ’ਤੇ ਚਰਚਾ ਲਈ ਨੋਟਿਸ ਦਿੱਤਾ ਸੀ। ਚੇਅਰਮੈਨ ਵੈਂਕਈਆ ਨਾਇਡੂ ਨੇ ਹੁੱਡਾ ਦੇ ਨੋਟਿਸ ਨੂੰ ਰੱਦ ਕਰ ਦਿੱਤਾ।
Rajya Sabha MP Deepender Hooda moves notice to discuss the issue of Chandigarh
1 ਅਪ੍ਰੈਲ ਨੂੰ ਪੰਜਾਬ ਸਰਕਾਰ ਨੇ ਚੰਡੀਗੜ੍ਹ ਪੰਜਾਬ ਨੂੰ ਦੇਣ ਦਾ ਮਤਾ ਪਾਸ ਕੀਤਾ ਸੀ। ਇਸ ਬਾਰੇ ਦੀਪੇਂਦਰ ਹੁੱਡਾ ਨੇ ਕਿਹਾ ਕਿ ਇਹ ਮਤਾ 1966 ਦੇ ਐਕਟ ਦਾ ਅਪਮਾਨ ਹੈ। ਇਹ ਮਾਮਲਾ ਗੰਭੀਰ ਚਿੰਤਾ ਦਾ ਹੈ ਅਤੇ ਇਸ ਵੱਲ ਤੁਰੰਤ ਧਿਆਨ ਦੇਣ ਦੀ ਲੋੜ ਹੈ। ਚੰਡੀਗੜ੍ਹ ਸਬੰਧੀ ਇਹ ਮੁੱਦਾ ਰਾਜ ਸਭਾ ਵਿਚ ਵਿਚਾਰਿਆ ਜਾਣਾ ਚਾਹੀਦਾ ਹੈ। ਉਹਨਾਂ ਨੇ ਪੰਜਾਬ ਵਿਧਾਨ ਸਭਾ ਦੇ ਮਤੇ ਨੂੰ "ਅਸੰਵਿਧਾਨਕ" ਅਤੇ "ਗੁੰਮਰਾਹਕੁੰਨ" ਦੱਸਿਆ ਹੈ।