
ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਦੇਸ਼ ਭਰ ਦੇ ਸਾਰੇ ਆਰਮੀ ਸਕੂਲਾਂ ਵਿਚ ਇਸ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ।
ਨਵੀਂ ਦਿੱਲੀ: ਬੱਚਿਆਂ ਨੂੰ ਅਪਣੀ ਖੇਤਰੀ ਭਾਸ਼ਾ ਵਿਚ ਸਿੱਖਿਆ ਦੇਣ ਵਿਚ ਦਿਲਚਸਪੀ ਰੱਖਣ ਵਾਲੇ ਮਾਪਿਆਂ ਲਈ ਰਾਹਤ ਵਜੋਂ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ (AWES) ਨੇ ਭਾਰਤ ਦੇ ਸਾਰੇ 156 ਆਰਮੀ ਪਬਲਿਕ ਸਕੂਲਾਂ ਵਿਚ ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣ ਦੀ ਮਨਜ਼ੂਰੀ ਦਿੱਤੀ ਹੈ।
Army Welfare Education Society
ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਦੇਸ਼ ਭਰ ਦੇ ਸਾਰੇ ਆਰਮੀ ਸਕੂਲਾਂ ਵਿਚ ਇਸ ਨੂੰ ਲਾਗੂ ਕਰਨ ਦੀ ਮੰਗ ਕੀਤੀ ਹੈ। ਇਹ ਫੈਸਲਾ ਆਰਮੀ ਵੈਲਫੇਅਰ ਐਜੂਕੇਸ਼ਨ ਸੁਸਾਇਟੀ ਦੇ ਪਿਛਲੇ ਰੁਖ ਤੋਂ ਉਲਟ ਹੈ, ਜਿਸ ਵਿਚ ਕਿਹਾ ਗਿਆ ਸੀ ਕਿ ਆਰਮੀ ਸਕੂਲਾਂ ਵਿਚ ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣਾ ਵਿਹਾਰਕ ਨਹੀਂ ਹੈ।
Regional languages to be taught at all Army Public Schools
ਬੋਰਡ ਆਫ਼ ਗਵਰਨਰ ਨੇ ਛੇਵੀਂ ਤੋਂ ਅੱਠਵੀਂ ਜਮਾਤਾਂ ਵਿਚ ਖੇਤਰੀ ਭਾਸ਼ਾਵਾਂ ਦੀ ਸਿੱਖਿਆ ਨੂੰ ਲਾਗੂ ਕਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅਕਾਦਮਿਕ ਸਾਲ 2022-23 ਤੋਂ ਲਾਗੂ ਕੀਤਾ ਜਾਵੇਗਾ। ਹਾਲਾਂਕਿ ਇੱਥੇ ਇਕ ਸ਼ਰਤ ਹੈ, ਜਿਸ ਅਨੁਸਾਰ ਕਲਾਸ ਵਿਚ ਵਿਸ਼ੇ ਦੇ ਘੱਟੋ-ਘੱਟ 15 ਵਿਦਿਆਰਥੀ ਹੋਣੇ ਚਾਹੀਦੇ ਹਨ।
Regional languages to be taught at all Army Public Schools
29 ਮਾਰਚ ਨੂੰ ਜਾਰੀ ਕੀਤੇ ਗਏ ਇਕ ਪੱਤਰ ਵਿਚ ਕਿਹਾ ਗਿਆ ਹੈ, “ਬੋਰਡ ਆਫ਼ ਗਵਰਨਰ ਨੇ 6ਵੀਂ ਤੋਂ 8ਵੀਂ ਜਮਾਤ ਤੱਕ ਖੇਤਰੀ ਭਾਸ਼ਾਵਾਂ ਪੜ੍ਹਾਉਣ ਦਾ ਫੈਸਲਾ ਲਾਗੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੇਵੀਸੀ ਦੀ ਤਰਜ਼ 'ਤੇ 6ਵੀਂ ਤੋਂ 8ਵੀਂ ਜਮਾਤ ਤੱਕ ਖੇਤਰੀ ਭਾਸ਼ਾਵਾਂ ਨੂੰ ਪੜ੍ਹਾਉਣਾ ਅਕਾਦਮਿਕ ਸਾਲ 2022-23 ਤੋਂ ਲਾਗੂ ਕੀਤਾ ਜਾਵੇਗਾ”।