
ਵਿਰੋਧ ਕਰਨ 'ਤੇ ਪੁਲਿਸ ਅਧਿਕਾਰੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ।
ਮੁੰਬਈ - ਬੰਗਲਾਦੇਸ਼ 'ਚ ਇਕ ਔਰਤ ਨੇ ਪੁਲਿਸ 'ਤੇ ਤਸ਼ੱਦਦ ਦਾ ਦੋਸ਼ ਲਗਾਇਆ ਹੈ। ਸ਼ਿਕਾਇਤਕਰਤਾ ਔਰਤ ਬੰਗਲਾਦੇਸ਼ ਦੇ ਇੱਕ ਪ੍ਰਾਈਵੇਟ ਕਾਲਜ ਵਿਚ ਪ੍ਰੋਫੈਸਰ ਹੈ। ਔਰਤ ਨੇ ਦੋਸ਼ ਲਾਇਆ ਕਿ ਜਦੋਂ ਉਸ ਨੇ ਬਿੰਦੀ ਲਾਈ ਤਾਂ ਪੁਲਿਸ ਦੀ ਵਰਦੀ ਪਹਿਨੇ ਇੱਕ ਵਿਅਕਤੀ ਨੇ ਉਸ ਨੂੰ ਤੰਗ-ਪ੍ਰੇਸ਼ਾਨ ਕੀਤਾ। ਉਸ ਨੇ ਇਹ ਵੀ ਦੋਸ਼ ਲਾਇਆ ਹੈ ਕਿ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਹਨ।
ਅੰਤਰਰਾਸ਼ਟਰੀ ਮੀਡੀਆ ਅਨੁਸਾਰ, ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਤੇਜਗਾਂਵ ਕਾਲਜ ਵਿਚ ਥੀਏਟਰ ਅਤੇ ਮੀਡੀਆ ਅਧਿਐਨ ਦੇ ਲੈਕਚਰਾਰ ਲੋਟਾ ਸੁਮਦਰ ਨੇ ਸ਼ਨੀਵਾਰ ਨੂੰ ਸ਼ੇਰ-ਏ-ਬੰਗਲਾ ਨਗਰ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ। ਆਪਣੀ ਸ਼ਿਕਾਇਤ ਵਿਚ ਉਸ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਇੱਕ ਪੁਲਿਸ ਮੁਲਾਜ਼ਮ ਨੇ ਉਸ ਦੇ ਕਾਲਜ ਨੇੜੇ ਉਸ ਨੂੰ ਬਿੰਦੀ ਲਾਉਣ ਲਈ ਤੰਗ ਪ੍ਰੇਸ਼ਾਨ ਕੀਤਾ।
ਮਹਿਲਾ ਪ੍ਰੋਫੈਸਰ ਨੇ ਇਹ ਵੀ ਦੱਸਿਆ ਕਿ ਵਿਰੋਧ ਕਰਨ 'ਤੇ ਪੁਲਿਸ ਅਧਿਕਾਰੀ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪ੍ਰੋਫੈਸਰ ਲੋਟਾ ਸੁਮਦਰ ਨੇ ਕਿਹਾ ਕਿ ਉਹ ਆਪਣੇ ਕਾਲਜ ਨੇੜੇ ਵਾਪਰੀ ਘਟਨਾ ਤੋਂ ਬਾਅਦ ਅਸੁਰੱਖਿਅਤ ਮਹਿਸੂਸ ਕਰ ਰਹੀ ਸੀ। ਉਸ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਸੁਮਦਰ ਨੇ ਕਿਹਾ ਕਿ ਵਿਰੋਧ ਕਰਨ ’ਤੇ ਪੁਲਿਸ ਮੁਲਾਜ਼ਮ ਨੇ ਉਸ 'ਤੇ ਸਾਈਕਲ ਚੜ੍ਹਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਉਸ ਨੇ ਕਿਸੇ ਤਰ੍ਹਾਂ ਆਪਣਾ ਬਚਾਅ ਕੀਤਾ ਪਰ ਸੜਕ 'ਤੇ ਡਿੱਗਣ ਕਾਰਨ ਉਸ ਦੇ ਕਈ ਥਾਵਾਂ 'ਤੇ ਸੱਟਾਂ ਲੱਗੀਆਂ ਹਨ।
ਸ਼ੇਰ-ਏ-ਬੰਗਲਾ ਨਗਰ ਥਾਣੇ ਦੇ ਸੀਨੀਅਰ ਅਧਿਕਾਰੀ ਉਤਪਲ ਬਰੂਆ ਨੇ ਮਹਿਲਾ ਪ੍ਰੋਫੈਸਰ ਦੀ ਸ਼ਿਕਾਇਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪ੍ਰੋਫੈਸਰ ਨੂੰ ਪੁਲਿਸ ਅਧਿਕਾਰੀ ਦਾ ਨਾਂ ਯਾਦ ਨਹੀਂ ਹੈ। ਹਾਲਾਂਕਿ ਉਸ ਨੇ ਮੋਟਰਸਾਈਕਲ ਦਾ ਰਜਿਸਟ੍ਰੇਸ਼ਨ ਨੰਬਰ ਦਿੱਤਾ ਹੈ।