ਇਸ ਬਜ਼ੁਰਗ ਔਰਤ ਨੇ ਰਾਹੁਲ ਗਾਂਧੀ ਦੇ ਨਾਮ ਕੀਤੀ ਆਪਣੀ ਸਾਰੀ ਜਾਇਦਾਦ 
Published : Apr 4, 2022, 7:02 pm IST
Updated : Apr 4, 2022, 7:02 pm IST
SHARE ARTICLE
Pushpa Munjiyal
Pushpa Munjiyal

ਰਾਹੁਲ ਗਾਂਧੀ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਈ ਹਾਂ - ਪੁਸ਼ਪਾ ਮੁੰਜਿਆਲ 

ਕਿਹਾ - ਰਾਹੁਲ ਗਾਂਧੀ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੋਈ ਹਾਂ, ਗਾਂਧੀ ਪਰਿਵਾਰ ਨੇ ਹਮੇਸ਼ਾਂ ਕੁਰਬਾਨੀਆਂ ਦਿੱਤੀਆਂ ਹਨ
ਦੇਹਰਾਦੂਨ :
ਪੁਸ਼ਪਾ ਮੁੰਜਿਆਲ ਦਾ ਇਹ ਨਾਂ ਇਸ ਸਮੇਂ ਪੂਰੇ ਦੇਸ਼ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਾਰਨ ਇਹ ਹੈ ਕਿ ਉਨ੍ਹਾਂ ਨੇ ਆਪਣੀ ਸਾਰੀ ਜਾਇਦਾਦ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਨਾਮ ਕਰ ਦਿੱਤੀ ਹੈ। ਇਸ ਸਬੰਧੀ ਉਨ੍ਹਾਂ ਨੇ ਦੇਹਰਾਦੂਨ ਦੀ ਅਦਾਲਤ 'ਚ ਵਸੀਅਤ ਵੀ ਪੇਸ਼ ਕੀਤੀ ਹੈ।

Rahul gandhi Rahul gandhi

ਪੁਸ਼ਪਾ ਮੁੰਜਿਆਲ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਦੀ ਨਹਿਰੂ ਕਾਲੋਨੀ ਦਲਾਨਵਾਲਾ ਦੀ ਰਹਿਣ ਵਾਲੀ ਹੈ। ਉਨ੍ਹਾਂ ਦੇ ਪਿਤਾ ਦਾ ਨਾਮ ਮੇਘਰਾਜ ਹੈ। ਪੁਸ਼ਪਾ ਦਾ ਕਹਿਣਾ ਹੈ ਕਿ ਉਹ ਰਾਹੁਲ ਗਾਂਧੀ ਦੇ ਵਿਚਾਰਾਂ ਤੋਂ ਬਹੁਤ ਪ੍ਰਭਾਵਿਤ ਹੈ। ਦੇਸ਼ ਦੀ ਅਜ਼ਾਦੀ ਤੋਂ ਲੈ ਕੇ ਅੱਜ ਤੱਕ ਉਨ੍ਹਾਂ ਦੇ ਪਰਿਵਾਰ ਨੇ ਹਮੇਸ਼ਾ ਕੁਰਬਾਨੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਨੇ ਇਸ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਹਨ।

pushpa munjiyal pushpa munjiyal

ਅਦਾਲਤ 'ਚ ਆਪਣੀ ਜਾਇਦਾਦ ਦਾ ਵੇਰਵਾ ਦਿੰਦਿਆਂ ਪੁਸ਼ਪਾ ਨੇ ਰਾਹੁਲ ਗਾਂਧੀ ਦੇ ਨਾਂ 'ਤੇ ਇਕ ਵਸੀਅਤ ਦਾਇਰ ਕਰਕੇ ਅਦਾਲਤ ਨੂੰ ਬੇਨਤੀ ਕੀਤੀ ਕਿ ਮੇਰੀ ਸਾਰੀ ਜਾਇਦਾਦ ਦੀ ਮਲਕੀਅਤ ਮੇਰੇ ਤੋਂ ਬਾਅਦ ਰਾਹੁਲ ਗਾਂਧੀ ਨੂੰ ਸੌਂਪ ਦਿੱਤੀ ਜਾਵੇ। ਦੱਸਿਆ ਜਾ ਰਿਹਾ ਹੈ ਕਿ ਪੁਸ਼ਪਾ ਮੁੰਜਿਆਲ ਕੋਲ 50 ਲੱਖ ਦੀ ਐਫਡੀ ਅਤੇ 10 ਤੋਲੇ ਸੋਨਾ ਵੀ ਹੈ।

Rahul gandhiRahul gandhi

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਂਗਰਸ ਦੇ ਮਹਾਨਗਰ ਪ੍ਰਧਾਨ ਲਾਲਚੰਦ ਸ਼ਰਮਾ ਨੇ ਦੱਸਿਆ ਕਿ ਦੇਹਰਾਦੂਨ ਨਿਵਾਸੀ ਪ੍ਰੇਮ ਧਾਮ, 25 ਨਹਿਰੂ ਰੋਡ, ਦਾਲਾਂਵਾਲਾ ਦੀ ਪੁੱਤਰੀ ਪੁਸ਼ਪਾ ਮੁੰਜਿਆਲ ਰਾਹੁਲ ਗਾਂਧੀ ਅਤੇ ਉਨ੍ਹਾਂ ਦੇ ਪਰਿਵਾਰ ਤੋਂ ਕਾਫੀ ਪ੍ਰਭਾਵਿਤ ਹੈ। ਅਜਿਹੇ 'ਚ ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੇ ਨਾਮ ਮੈਂ ਆਪਣੀ ਜਾਇਦਾਦ ਦਾ ਵਸੀਅਤਨਾਮਾ ਸਾਬਕਾ ਸੂਬਾ ਪ੍ਰਧਾਨ ਪ੍ਰੀਤਮ ਸਿੰਘ ਨੂੰ ਯਮੁਨਾ ਕਾਲੋਨੀ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਸੌਂਪ ਦਿੱਤੀ ਹੈ।

SHARE ARTICLE

ਏਜੰਸੀ

Advertisement

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM

CM ਦੇ ਲੰਮਾ ਸਮਾਂ OSD ਰਹੇ ਓਂਕਾਰ ਸਿੰਘ ਦਾ ਬਿਆਨ,'AAP ਦੇ ਲੀਡਰਾਂ ਦੀ ਲਿਸਟ ਬਹੁਤ ਲੰਮੀ ਹੈ ਜਲਦ ਹੋਰ ਵੀ ਕਈ ਲੀਡਰ ਬੀਜੇਪੀ 'ਚ ਹੋਣਗੇ ਸ਼ਾਮਲ

16 Jan 2026 3:13 PM

'CM ਮਾਨ ਆਪਣੇ ਨਾਲ ਸਬੂਤ ਲੈ ਕੇ ਆਏ...' ਦੋਵੇਂ ਕਾਲੇ ਬੈਗਾਂ ਬਾਰੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਦੱਸੀ ਗੱਲ

15 Jan 2026 3:11 PM
Advertisement