ਸਿੱਕਮ ਦੇ ਨਾਥੂਲਾ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਵਾਪਰਿਆ ਹਾਦਸਾ, ਔਰਤ ਅਤੇ ਬੱਚੇ ਸਮੇਤ 6 ਸੈਲਾਨੀਆਂ ਦੀ ਮੌਤ ਤੇ 11 ਹੋਰ ਜ਼ਖ਼ਮੀ 

By : KOMALJEET

Published : Apr 4, 2023, 5:05 pm IST
Updated : Apr 4, 2023, 5:05 pm IST
SHARE ARTICLE
Major avalanche in Sikkim's Nathula
Major avalanche in Sikkim's Nathula

ਸੜਕ ਤੋਂ ਬਰਫ਼ ਹਟਾ ਕੇ ਬਚਾਏ ਗਏ 350 ਸੈਲਾਨੀ, ਬਚਾਅ ਕਾਰਜ ਅਜੇ ਵੀ ਜਾਰੀ

ਸਿੱਕਮ ਨਾਥੂਲਾ ਵਿੱਚ ਭਾਰੀ ਬਰਫ਼ਬਾਰੀ ਦੀ ਸੂਚਨਾ ਮਿਲੀ ਹੈ। ਇਸ ਦੌਰਾਨ ਬਰਫ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਜਦਕਿ 11 ਸੈਲਾਨੀਆਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿਚ ਇੱਕ ਔਰਤ ਅਤੇ ਇੱਕ ਬੱਚਾ ਵੀ ਸ਼ਾਮਲ ਹੈ। 

ਰਾਹਤ ਅਤੇ ਬਚਾਅ ਕਾਰਜ ਜਾਰੀ ਹਨ। ਦੱਸਿਆ ਜਾ ਰਿਹਾ ਹੈ ਕਿ ਸੜਕ ਤੋਂ ਬਰਫ ਹਟਾ ਕੇ ਕਰੀਬ 350 ਸੈਲਾਨੀਆਂ ਨੂੰ ਬਚਾਇਆ ਜਾ ਚੁੱਕਿਆ ਹੈ ਜਦਕਿ ਅਜੇ ਵੀ ਕਈ ਸੈਲਾਨੀਆਂ ਦੇ ਫਸੇ ਹੋਣ ਦਾ ਵੀ ਖ਼ਦਸ਼ਾ ਹੈ।  

ਪ੍ਰਾਪਤ ਵੇਰਵਿਆਂ ਅਨੁਸਾਰ ਜ਼ਖ਼ਮੀ ਹੋਏ ਛੇ ਵਿਅਕਤੀਆਂ ਨੇ ਨੇੜਲੇ ਫ਼ੌਜੀ ਹਸਪਤਾਲ ਵਿੱਚ ਦਮ ਤੋੜ ਦਿੱਤਾ। ਇਨ੍ਹਾਂ ਵਿੱਚ ਚਾਰ ਮਰਦ, ਇੱਕ ਔਰਤ ਅਤੇ ਇੱਕ ਬੱਚਾ ਸ਼ਾਮਲ ਹੈ। ਜ਼ਖਮੀਆਂ ਨੂੰ ਇਲਾਜ ਲਈ ਗੰਗਟੋਕ ਦੇ STNM ਹਸਪਤਾਲ ਅਤੇ ਸੈਂਟਰਲ ਰੈਫਰਲ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਮੀਡੀਆ ਰਿਪੋਰਟਾਂ 'ਚ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਕਿ ਗੰਗਟੋਕ ਨੂੰ ਨਾਥੁਲਾ ਨਾਲ ਜੋੜਨ ਵਾਲੇ ਜਵਾਹਰ ਲਾਲ ਨਹਿਰੂ ਰੋਡ 'ਤੇ 14ਵੇਂ ਮੀਲ 'ਤੇ ਬਚਾਅ ਕਾਰਜ ਚੱਲ ਰਿਹਾ ਹੈ।  

Location: India, Sikkim

SHARE ARTICLE

ਏਜੰਸੀ

Advertisement

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM
Advertisement