
ਇਸ ਗੱਲ ਦਾ ਪਤਾ ਉਦੋਂ ਲੱਗਿਆ ਜਦੋਂ ਕਿਸੇ ਨੇ ਉਸ ਦੇ ਰੋਣ ਦੀ ਆਵਾਜ਼ ਸੁਣ ਕੇ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ।
Karnataka News: ਕਰਨਾਟਕ ਦੇ ਵਿਜੇਪੁਰਾ ਜ਼ਿਲ੍ਹੇ ਦੇ ਇੰਦੀ ਤਾਲੁਕਾ ਦੇ ਲਚਯਾਨ ਪਿੰਡ ਵਿਚ ਬੁੱਧਵਾਰ ਸ਼ਾਮ ਨੂੰ ਇਕ ਦੋ ਸਾਲ ਦਾ ਬੱਚਾ ਬੋਰਵੈੱਲ ਵਿਚ ਡਿੱਗ ਗਿਆ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਿਸ ਨੇ ਦਸਿਆ ਕਿ ਬੱਚਾ 16 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਅਤੇ ਉਸ ਨੂੰ ਸੁਰੱਖਿਅਤ ਬਾਹਰ ਕੱਢਣ ਲਈ ਬਚਾਅ ਮੁਹਿੰਮ ਚੱਲ ਰਹੀ ਹੈ।
ਪੁਲਸ ਮੁਤਾਬਕ ਬੱਚਾ ਆਪਣੇ ਘਰ ਦੇ ਕੋਲ ਖੇਡਦੇ ਹੋਏ ਬੋਰਵੈੱਲ 'ਚ ਡਿੱਗ ਗਿਆ। ਇਸ ਗੱਲ ਦਾ ਪਤਾ ਉਦੋਂ ਲੱਗਿਆ ਜਦੋਂ ਕਿਸੇ ਨੇ ਉਸ ਦੇ ਰੋਣ ਦੀ ਆਵਾਜ਼ ਸੁਣ ਕੇ ਤੁਰੰਤ ਪਰਿਵਾਰ ਨੂੰ ਸੂਚਿਤ ਕੀਤਾ।
ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦਸਿਆ, “ਬੱਚੇ ਨੂੰ ਬਚਾਉਣ ਲਈ ਸ਼ਾਮ ਕਰੀਬ 6:30 ਵਜੇ ਮੁਹਿੰਮ ਚਲਾਈ ਗਈ। ਪੁਲਿਸ, ਮਾਲ ਅਧਿਕਾਰੀ, ਤਾਲੁਕ ਪੰਚਾਇਤ ਮੈਂਬਰ ਅਤੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਵਿਭਾਗ ਦੇ ਅਧਿਕਾਰੀ ਮੌਕੇ 'ਤੇ ਮੌਜੂਦ ਹਨ। ਬੱਚੇ ਨੂੰ ਬਚਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ”।
ਉਨ੍ਹਾਂ ਕਿਹਾ ਕਿ ਫਿਲਹਾਲ ਬੱਚੇ ਦੀ ਆਵਾਜ਼ ਨਹੀਂ ਸੁਣੀ ਜਾ ਰਹੀ ਹੈ ਪਰ ਬੋਰਵੈੱਲ ਦੇ ਅੰਦਰ ਕੁੱਝ ਹਿਲਜੁਲ ਦੇਖੀ ਗਈ ਹੈ। ਉਸ ਨੂੰ ਆਕਸੀਜਨ ਸਪਲਾਈ ਕਰਨ ਲਈ ਪਾਈਪਾਂ ਸੁੱਟੀਆਂ ਗਈਆਂ ਹਨ।
(For more Punjabi news apart from Karnataka: 2-year-old falls into 16-ft-deep borewell, stay tuned to Rozana Spokesman)